ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾਂ ਹੀ ਵੱਡੀ ਗਿਣਤੀ ਵਿੱਚ ਸੰਗਤ ਮੱਥਾ ਟੇਕਣ ਲਈ ਪਹੁੰਚਦੀ ਹੈ। ਅੱਜ ਸਿੱਖ ਪੰਥ ਦੇ ਤੀਜੇ ਗੁਰੂ ,ਸ੍ਰੀ ਗੁਰੂ ਅਮਰਦਾਸ ਜੀ ਦਾ ਗੁਰਿਆਈ ਦਿਵਸ ਅਤੇ ਜੋਤੀ-ਜੋਤ ਸਮਾਉਣ ਦੇ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਲੱਖਾਂ ਦੀ ਗਿਣਤੀ ਵਿੱਚ ਸੰਗਤ ਨਤਮਸਤਕ (Sangat Namatstak in millions) ਹੋਣ ਲਈ ਪਹੁੰਚੀ। ਸੰਗਤ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰ ਆਪਣਾ ਜੀਵਨ ਸਫਲਾ ਬਣਾਇਆ। ਇਸ ਮੌਕੇ ਸੰਗਤਾਂ ਨੇ ਸ੍ਰੀ ਦਰਬਾਰ ਸਾਹਿਬ ਦੇ ਅੰਦਰ ਅਤੇ ਸ੍ਰੀ ਅਕਾਲ ਤਖਤ ਸਾਹਿਬ ਉੱਤੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ
Sri Guru Amardas ji: ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ-ਜੋਤ ਦਿਹਾੜੇ ਮੌਕੇ ਦਰਬਾਰ ਸਾਹਿਬ 'ਚ ਸੰਗਤ ਨੇ ਟੇਕਿਆ ਮੱਥਾ, ਇਲਾਹੀ ਬਾਣੀ ਸਰਵਣ ਕੀਤੀ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ
ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ-ਜੋਤ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ( Sri Harmindir Sahib) ਵਿਖੇ ਸੰਗਤ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਮੱਥਾ ਟੇਕਿਆ। ਇਸ ਦੌਰਾਨ ਮੱਥਾ ਟੇਕਣ ਪਹੁੰਚੀ ਸੰਗਤ ਨੇ ਇਲਾਹੀ ਕੀਰਤਨ ਵੀ ਸਰਵਣ ਕੀਤਾ।
![Sri Guru Amardas ji: ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ-ਜੋਤ ਦਿਹਾੜੇ ਮੌਕੇ ਦਰਬਾਰ ਸਾਹਿਬ 'ਚ ਸੰਗਤ ਨੇ ਟੇਕਿਆ ਮੱਥਾ, ਇਲਾਹੀ ਬਾਣੀ ਸਰਵਣ ਕੀਤੀ On the occasion of Guru Armadas Ji's death anniversary in Sri Harmindir Sahib at Amritsar, the Sangat paid obeisance](https://etvbharatimages.akamaized.net/etvbharat/prod-images/29-09-2023/1200-675-19638601-301-19638601-1695986704233.jpg)
Published : Sep 29, 2023, 5:56 PM IST
ਮੱਥਾ ਟੇਕਣ ਲਈ ਲੱਗ ਰਿਹਾ ਘੰਟਿਆਂ ਬੱਧੀ ਸਮਾਂ: ਸੰਗਤ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਸ੍ਰੀ ਗੁਰੂ ਅਮਰਦਾਸ ਜੀ ਦਾ ਜੋਤੀ-ਜੋਤ ਦਿਹਾੜਾ ਹੈ ਜਿਸ ਕਾਰਣ ਵੱਡੀ ਗਿਣਤੀ ਵਿੱਚ ਸੰਗਤ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚ ਰਹੀ ਹੈ। ਉਨ੍ਹਾਂ ਕਿਹਾ ਕਿ ਗੁਰਸਿੱਖਾਂ ਨੂੰ ਆਪਣੇ ਪਰਿਵਾਰ ਨੂੰ ਲੈ ਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਜਾਂ ਹੋਰ ਧਾਰਮਿਕ ਅਸਥਾਨਾਂ ਦੇ ਦਰਸ਼ਨ (Visiting religious places) ਦੀਦਾਰੇ ਜ਼ਰੂਰ ਕਰਨੇ ਚਾਹੀਦੇ ਹਨ। ਮੱਥਾ ਟੇਕਣ ਪਹੁੰਚੀ ਹਰ ਉਮਰ ਵਰਗ ਦੀ ਸੰਗਤ ਨੇ ਕਿਹਾ ਕਿ ਸੰਗ ਦੀ ਗਿਣਤੀ ਜ਼ਿਆਦਾ ਹੋਣ ਕਾਰਣ ਦੋ ਘੰਟੇ ਮਗਰੋਂ ਮੱਥਾ ਟੇਕਣ ਲਈ ਬਾਰੀ ਆਈ ਹੈ।
- ਜ਼ਿਆਦਾ ਇਕੱਠ ਦੇਖਣ ਨੂੰ ਮਿਲ ਰਿਹਾ ਅਤੇ ਮੱਥਾ ਟੇਕਣ ਵਿੱਚ ਵੀ ਇੱਕ ਤੋਂ ਦੋ ਘੰਟੇ ਦਾ ਸਮਾਂ ਲੱਗਾ ਹੈ।
- Kotkapura Firing Case: ਹਾਈਕੋਰਟ ਵਲੋਂ ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਸੁਖਬੀਰ ਬਾਦਲ ਤੇ ਸੁਮੇਥ ਸੈਣੀ ਸਣੇ ਮਾਮਲੇ 'ਚ ਹੋਰ ਨਾਮਜ਼ਦਾਂ ਨੂੰ ਰਾਹਤ, ਦਿੱਤੀ ਅਗਾਊਂ ਜ਼ਮਾਨਤ
- Vigilance Raid Search Manpreet Badal : ਮਨਪ੍ਰੀਤ ਬਾਦਲ ਦੀ ਭਾਲ ਲਈ ਸ਼ਿਮਲਾ ਪਹੁੰਚੀ ਪੰਜਾਬ ਵਿਜੀਲੈਂਸ, ਹਿਮਾਚਲ 'ਚ ਵੱਖ-ਵੱਖ ਥਾਵਾਂ ਉੱਤੇ ਕੀਤੀ ਛਾਪੇਮਾਰੀ
- Sri Guru Amardas ji: ਸ੍ਰੀ ਗੁਰੂ ਅਮਰਦਾਸ ਜੀ ਦਾ ਜੋਤੀ ਜੋਤ ਦਿਵਸ, ਸਿਆਸੀ ਲੀਡਰਾਂ ਨੇ ਦਿੱਤੀ ਸ਼ਰਧਾਂਜਲੀ
ਸਿਆਸੀ ਸ਼ਖ਼ਸੀਅਤਾਂ ਨੇ ਸ਼ਰਧਾਂਜਲੀ ਦਿੱਤੀ: ਜਿੱਥੇ ਗੁਰੂ ਸਾਹਿਬ ਦੇ ਜੋਤੀ-ਜੋਤ ਦਿਹਾੜੇ ਮੌਕੇ ਸੰਗਤਾਂ ਗੁਰੂਘਰਾਂ ਵਿੱਚ ਮੱਥਾ ਟੇਕਣ ਲਈ ਪਹੁੰਚ ਰਹੀਆਂ ਹਨ ਉੱਥੇ ਹੀ ਸਿਆਸੀ ਲੀਡਰ ਵੀ ਸੋਸ਼ਲ ਮੀਡੀਆ ਪਲੇਟਫਾਰਮ X ਰਾਹੀਂ ਗੁਰੂ ਸਾਹਿਬ ਨੂੰ ਸ਼ਰਧਾਂਜਲੀ ਦਿੰਦੇ ਨਜ਼ਰ ਆਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant maan) ਤੋਂ ਇਲਾਵਾ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ,ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸੋਸਲ ਮੀਡੀਆ ਪਲੇਟਫਾਰਮ ਰਾਹੀਂ ਜੋਤੀ-ਜੋਤ ਦਿਹਾੜੇ ਮੌਕੇ ਸ਼ਰਧਾਂਜਲੀਆਂ ਭੇਟ ਕੀਤੀਆਂ ਹਨ। (Political personalities paid tribute)