ਅੰਮ੍ਰਿਤਸਰ :ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਸਿੱਖ ਸੰਗਤ (Sikh Sangat) ਵੱਲੋਂ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਗੁਰਪੁਰਬ ਦੇ ਮੌਕੇ ਸੰਗਤਾਂ ਵੱਡੀ ਗਿਣਤੀ ਵਿੱਚ ਸੱਚਖੰਡ ਸ੍ਰੀ ਦਰਬਾਰ ਸਾਹਿਬ (Sachkhand Sri Darbar Sahib) ਵਿਖੇ ਨਤਮਸਤਕ ਹੋ ਕੇ ਗੁਰੂਆਂ ਦਾ ਆਸ਼ੀਰਵਾਦ ਪ੍ਰਾਪਤ ਕਰ ਰਹੀਆਂ ਹਨ।
ਸ੍ਰੀ ਗੁਰੂ ਰਾਮਦਾਸ ਜੀ (Guru Ram Das Ji) ਦੇ ਗੁਰਪੁਰਬ ਦੇ ਮੌਕੇ ਉੱਤੇ ਬਾਲੀਵੁੱਡ ਅਦਾਕਾਰ ਗੋਬਿੰਦਾ (Bollywood actor Govinda) ਦੀ ਬੇਟੀ ਟੀਨਾ ਅਹੂਜਾ ਵੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟੀਨਾ ਅਹੂਜਾ (Tina Ahuja) ਨੇ ਕਿਹਾ ਕਿ ਉਹ ਇਸ ਤੋਂ ਪਹਿਲਾਂ ਆਪਣੇ ਜਨਮ ਦਿਵਸ 'ਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਆਈ ਸੀ ਅਤੇ ਉਨ੍ਹਾਂ ਕਿਹਾ ਕਿ ਜਦੋਂ ਵੀ ਉਸ ਨੂੰ ਮੌਕਾ ਮਿਲਦਾ ਹੈ, ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਜ਼ਰੂਰ ਆਉਂਦੀ ਹੈ।