ਅੰਮ੍ਰਿਤਸਰ : ਪਿਛਲੇ ਕੁਝ ਮਹੀਨੇ ਪਹਿਲਾਂ ਅੰਮ੍ਰਿਤਸਰ 'ਤੇ ਮਹਿਤਾ ਰੋਡ ਉਤੇ ਕ੍ਰਿਸ਼ਚਨ ਭਾਈਚਾਰੇ ਅਤੇ ਨਿਹੰਗ ਜਥੇਬੰਦੀਆਂ ਵਿਚ ਇਕ ਖ਼ੂਨੀ ਟਕਰਾਅ ਹੋਇਆ ਸੀ। ਇਸ ਤੋਂ ਬਾਅਦ ਅੱਜ ਇਕ ਵਾਰ ਫਿਰ ਤੋਂ ਇਸਾਈ ਭਾਈਚਾਰੇ ਵੱਲੋਂ ਇਲਜ਼ਾਮ ਲਗਾਏ ਜਾ ਰਹੇ ਹਨ ਕਿ ਉਹਨਾਂ ਵੱਲੋਂ ਕੱਢੀ ਗਈ ਸ਼ੋਭਾ ਯਾਤਰਾ ਦੇ ਉਤੇ ਕੁਝ ਨਿਹੰਗ ਸਿੰਘਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਹੈ। ਜਿਸ ਤੋਂ ਬਾਅਦ ਪੁਲਿਸ ਅਧਿਕਾਰੀਆਂ ਵੱਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਸਾਈ ਭਾਈਚਾਰੇ ਨੇ ਦੱਸੀ ਝਗੜੇ ਦੀ ਕਹਾਣੀ:ਇਸਾਈ ਭਾਈਚਾਰੇ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਵੱਲੋਂ ਸ਼ੋਭਾ ਯਾਤਰਾ ਕੱਥੂਨੰਗਲ ਤੋਂ ਸ਼ੁਰੂ ਕਰ ਕੇ ਬਟਾਲੇ ਤੱਕ ਕੀਤੀ ਗਈ ਸੀ। ਜਿਸ ਦੌਰਾਨ ਨਿਹੰਗ ਸਿੰਘਾਂ ਨੇ ਦੋ ਗੱਡੀਆਂ 'ਤੇ ਆ ਕੇ ਉਹਨਾਂ ਦੇ ਨਾਲ ਮਾਰਕੁਟਾਈ ਕੀਤੀ। ਜਿਸ ਵਿੱਚ ਉਨ੍ਹਾਂ ਦੇ ਕੁਝ ਸ਼ਰਧਾਲੂ ਵੀ ਜ਼ਖਮੀ ਹੋਏ ਹਨ ਉਨ੍ਹਾਂ ਕਿਹਾ ਕਿ ਇਸਦੇ ਚੱਲਦੇ ਅਸੀਂ ਧਰਨਾ ਪ੍ਰਦਰਸ਼ਨ ਕਰ ਰਹੇ ਹਾਂ ਅਤੇ ਜਿੰਨੀ ਦੇਰ ਤੱਕ ਪੁਲਿਸ ਪ੍ਰਸ਼ਾਸ਼ਨ ਵੱਲੋਂ ਹਮਲਾਵਰਾਂ ਦੇ ਖਿਲਾਫ ਕਾਰਵਾਈ ਨਹੀਂ ਕੀਤੀ ਜਾਂਦੀ ਓਨੀ ਦੇਰ ਤੱਕ ਉਹ ਇਹ ਧਰਨਾ ਨਹੀਂ ਚੁੱਕਣਗੇ। ਇਹ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ ਉਨ੍ਹਾਂ ਕਿਹਾ ਕਿ ਜਿੰਨੀ ਦੇਰ ਤੱਕ ਸਿੱਖਾਂ ਦੇ ਭੇਸ ਵਿੱਚ ਆਏ ਹਮਲਾਵਰਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਹੁੰਦੇ ਉਨੀ ਦੇਰ ਤੱਕ ਰੋਸ ਪ੍ਰਦਰਸ਼ਨ ਜਾਰੀ ਰਹੇਗਾ ਅਤੇ ਅਸੀਂ ਸੰਘਰਸ਼ ਹੋਰ ਤਿੱਖਾ ਕਰਨਗੇ।