ਅੰਮ੍ਰਿਤਸਰ:ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ ਹੋਏ ਆਪਸੀ ਝਗੜੇ 'ਚ ਇਕ ਵਿਅਕਤੀ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੇ ਪਰਿਵਾਰ ਨੇ ਜੇਲ੍ਹ ਪ੍ਰਸ਼ਾਸਨ 'ਤੇ ਵਿਅਕਤੀ ਨੂੰ ਕੁੱਟ-ਕੁੱਟ ਕੇ ਜ਼ਖਮੀ ਕਰਨ ਦੇ ਇਲਜ਼ਾਮ ਲਗਾਏ ਹਨ।
ਪੁਲਿਸ ਵੱਲੋਂ ਜ਼ਖ਼ਮੀ ਹਾਲਤ 'ਚ ਵਿਅਕਤੀ ਨੂੰ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਕਰਾਇਆ ਦਾਖ਼ਲ ਜਿੱਥੇ ਉਸ ਨੇ ਦਮ ਤੋੜ ਦਿੱਤਾ। ਪਰਿਵਾਰ ਦਾ ਕਹਿਣਾ ਹੈ ਕਿ 2 ਗੁੱਟਾਂ ਵਿਚਕਾਰ ਝੜਪ ਹੋਈ ਸੀ।
ਕੇਂਦਰੀ ਜੇਲ੍ਹ ਦੇ ਵਿੱਚ ਹੋਏ ਆਪਸੀ ਝਗੜੇ 'ਚ 1 ਵਿਅਕਤੀ ਦੀ ਮੌਤ ਜਿਸ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਵੱਲੋਂ ਸਾਡੇ ਵਿਅਕਤੀ ਨੂੰ ਬਹੁਤ ਬੁਰੀ ਤਰ੍ਹਾਂ ਮਾਰਿਆ ਗਿਆ। ਉਕਤ ਵਿਅਕਤੀ ਕਾਫੀ ਲੰਮੇ ਸਮੇਂ ਤੋਂ ਜੇਲ੍ਹ ਵਿੱਚ ਬੰਦ ਸੀ। ਮਾਰੇ ਗਏ ਵਿਅਕਤੀ ਦੀ ਪਛਾਣ ਦਵਿੰਦਰ ਸਿੰਘ ਵੱਜੋਂ ਹੋਈ ਹੈ।
ਮ੍ਰਿਤਕ ਦੇ ਭਰਾ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਦਵਿੰਦਰ ਨੂੰ ਬਹੁਤ ਬੁਰੀ ਤਰ੍ਹਾਂ ਕੁੱਟਿਆ ਗਿਆ ਕਿ ਉਸ ਦੀ ਲੱਤ ਤੋੜ ਦਿੱਤੀ ਗਈ ਅਤੇ ਸਿਰ ਵਿੱਚ ਸੱਟਾਂ ਮਾਰੀਆਂ ਗਈਆਂ। ਜਿਸ ਕਾਰਨ ਉਸਦੀ ਮੌਤ ਹੋ ਗਈ, ਦਵਿੰਦਰ ਦੇ ਭਰਾ ਨੇ ਪੁਲਿਸ 'ਤੇ ਗੰਭੀਰ ਇਲਜ਼ਾਮ ਲਗਾਏ। ਉਧਰ ਪੁਲਿਸ ਵੱਲੋਂ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਦਵਿੰਦਰ ਸਿੰਘ ਦੀ ਮੌਤ ਤੇ ਜੇਲ ਵਾਰਡਨ ਦਾ ਬਿਆਨ ਆਇਆ ਸਾਹਮਣੇ ਕਿਹਾ ਕਿ ਦਵਿੰਦਰ ਦੀ ਹਸਪਤਾਲ 'ਚ ਮੌਤ ਹੋਈ ਹੈ, ਪਿਛਲੇ ਕਈ ਦਿਨ੍ਹਾਂ ਤੋਂ ਹਸਪਤਾਲ 'ਚ ਭਰਤੀ ਸੀ। ਦਵਿੰਦਰ ਦੇ ਪਰਿਵਾਰਕ ਮੈਂਬਰ ਵੀ ਹਸਪਤਾਲ 'ਚ ਮੌਜੂਦ ਸਨ। ਜੇਲ ਪ੍ਰਸਾਸ਼ਨ 'ਤੇ ਲੱਗੇ ਇਲਜ਼ਾਮਾਂ ਨੂੰ ਮਨਜੀਤ ਸਿੰਘ ਨੇ ਸਿਰੇ ਤੋਂ ਖਾਰਜ ਕੀਤਾ।
ਇਹ ਵੀ ਪੜ੍ਹੋ:ਪੰਜਾਬ ’ਚ ਦੁੱਧ ਦੀਆਂ ਵਧੀਆਂ ਕੀਮਤਾਂ, ਆਂਡੇ ਹੋਏ ਸਸਤੇ