ਅੰਮ੍ਰਿਤਸਰ: ਅੰਮ੍ਰਿਤਸਰ ਦੇਹਾਤੀ ਦੇ ਐਸਐਸਪੀ ਧਰੁਵ ਦਹੀਆਂ ਦੀਆਂ ਹਦਾਇਤਾਂ ਮੁਤਾਬਕ ਥਾਣਾ ਅਜਨਾਲਾ ਦੀ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਚੱਲਦਿਆਂ ਇੱਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਥਾਣਾ ਅਜਨਾਲਾ ਦੇ ਐਸਐਚਓ ਇੰਸਪੈਕਟਰ ਮੋਹਿਤ ਕੁਮਾਰ ਨੇ ਦਿੱਤੀ।
1000 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ - NDPC Act
ਅੰਮ੍ਰਿਤਸਰ ਦੇਹਾਤੀ ਦੇ ਐਸਐਸਪੀ ਧਰੁਵ ਦਹੀਆਂ ਦੀਆਂ ਹਦਾਇਤਾਂ ਮੁਤਾਬਕ ਥਾਣਾ ਅਜਨਾਲਾ ਦੀ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਚੱਲਦਿਆਂ ਇੱਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ।
![1000 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ Drug pills, Drug pills In Amritsar, Amritsar Updates,](https://etvbharatimages.akamaized.net/etvbharat/prod-images/768-512-11046549-1047-11046549-1615991752825.jpg)
ਇੰਸਪੈਕਟਰ ਮੋਹਿਤ ਕੁਮਾਰ ਨੇ ਦੱਸਿਆ ਕਿ ਏਐਸਆਈ ਗੁਰਬਖ਼ਸ਼ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਜਦ ਗਸ਼ਤ ਦੇ ਸੰਬੰਧ 'ਚ ਚਮਿਆਰੀ ਦੇ ਸੱਕੀ ਪੁਲ ਨਜ਼ਦੀਕ ਪਹੁੰਚੀ, ਤਾਂ ਸੜਕ 'ਤੇ ਇੱਕ ਵਿਅਕਤੀ ਆ ਰਿਹਾ ਸੀ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਅਚਾਨਕ ਘਬਰਾ ਕੇ ਆਪਣੀ ਜੇਬ ਵਿਚੋਂ ਇੱਕ ਮੋਮੀ ਲਿਫ਼ਾਫ਼ਾ ਸੁੱਟਣ ਲੱਗਾ। ਪੁਲਿਸ ਨੂੰ ਸ਼ੱਕ ਹੋਣ ਉੱਤੇ ਉਸ ਨੂੰ ਕਾਬੂ ਕਰ ਲਿਆ ਗਿਆ।
ਉਨ੍ਹਾਂ ਦੱਸਿਆ ਕਿ ਮੋਮੀ ਲਿਫ਼ਾਫ਼ੇ ਨੂੰ ਜਦ ਚੈੱਕ ਕੀਤਾ ਤਾਂ ਉਸ ਵਿਚੋਂ 1000 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਐਸਐਚਓ ਇੰਸਪੈਕਟਰ ਮੋਹਿਤ ਕੁਮਾਰ ਨੇ ਅੱਗੇ ਦੱਸਿਆ ਕਿ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਵਿਅਕਤੀ ਦੀ ਪਛਾਣ ਅਮਰਜੀਤ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਪਿੰਡ ਮੁਕਾਮ ਵਜੋਂ ਹੋਈ ਹੈ। ਮੁਲਜ਼ਮ ਖ਼ਿਲਾਫ਼ ਥਾਣਾ ਅਜਨਾਲਾ 'ਚ ਐਨ.ਡੀ.ਪੀ.ਐੱਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।