ਪੰਜਾਬ

punjab

ETV Bharat / state

62 ਗ੍ਰਾਮ ਹੈਰੋਇਨ ਸਣੇ ਨੌਜਵਾਨ ਕਾਬੂ - ਏਐਸਆਈ ਸਰਬਜੀਤ

ਅੰਮ੍ਰਿਤਸਰ ਦੀ ਕਬੀਰ ਪਾਰਕ ਪੁਲਿਸ ਨੇ ਇੱਕ ਨੌਜਵਾਨ ਨੂੰ 62 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਹੈਰੋਇਨ ਦੀ ਕੀਮਤ 32 ਲੱਖ ਰੁਪਏ ਦੀ ਦੱਸੀ ਜਾ ਰਹੀ।

Heroin In Amritsar
Heroin In Amritsar

By

Published : Mar 11, 2021, 8:41 PM IST

ਅੰਮ੍ਰਿਤਸਰ: ਅੰਮ੍ਰਿਤਸਰ ਦੀ ਕਬੀਰ ਪਾਰਕ ਪੁਲਿਸ ਨੇ ਇੱਕ ਨੌਜਵਾਨ ਨੂੰ 62 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਹੈਰੋਇਨ ਦੀ ਕੀਮਤ 32 ਲੱਖ ਰੁਪਏ ਦੀ ਦੱਸੀ ਜਾ ਰਹੀ। ਪੁਲਿਸ ਨੇ ਨਾਕਾਬੰਦੀ ਦੌਰਾਨ ਨੌਜਵਾਨ ਨੂੰ ਕਾਬੂ ਕੀਤਾ ਅਕਤੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਦੀ ਜਾਣਕਾਰੀ ਦਿੰਦਿਆਂ ਏਐਸਆਈ ਸਰਬਜੀਤ ਨੇ ਦੱਸਿਆ ਕਿ ਅੰਮ੍ਰਿਤਸਰ ਦੀ ਕਬੀਰ ਪਾਰਕ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਨਾਕਾਬੰਦੀ ਦੌਰਾਨ ਦਿਲਬਾਗ ਸਿੰਘ ਨੂੰ ਗ੍ਰਿਫਤਾਰ ਕੀਤਾ ਅਤੇ ਉਸ ਕੋਲੋਂ 62 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਜਿਸ ਦੀ ਕੀਮਤ 32 ਲੱਖ ਰੁਪਏ ਹੈ।

ਉਨ੍ਹਾਂ ਦੱਸਿਆ ਕਿ ਮੁਖਬਿਰ ਦੀ ਸੂਚਨਾ ਦੇ ਅਧਾਰ 'ਤੇ ਨਾਕਾ ਬੰਦੀ ਦੌਰਾਨ ਦਿਲਬਾਗ ਸਿੰਘ ਨਾਮ ਦੇ ਨੌਜਵਾਨ ਨੂੰ ਰੋਕ ਕੇ ਤਲਾਸ਼ੀ ਦੌਰਾਨ 62 ਗ੍ਰਾਮ ਹੈਰੋਇਨ ਬਰਾਮਦ ਹੋਈ। ਦਿਲਬਾਗ ਸਿੰਘ ਤੋਂ ਵਧੇਰੇ ਜਾਣਕਾਰੀ ਪ੍ਰਾਪਤ ਹੋਣ ਦੀ ਸੰਭਾਵਨਾ ਹੈ ਜਿਸ ਲਈ ਉਸ ਕੋਲੋਂ ਪੁਛਗਿਛ ਕੀਤੀ ਜਾ ਰਹੀ ਹੈ।

ABOUT THE AUTHOR

...view details