ਅੰਮ੍ਰਿਤਸਰ: ਜ਼ਿਲ੍ਹੇ ਦੇ ਤੁੰਗ ਬਾਲਾ ਵਿੱਚ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਨੌਜਵਾਨ 'ਤੇ ਗੋਲੀਆਂ ਚਲਾਈਆਂ ਗਈਆਂ। ਇਸ ਦੌਰਾਨ ਨੌਜਵਾਨ ਗੰਭੀਰ ਰੂਪ ’ਚ ਜ़ਖਮੀ ਹੋ ਗਿਆ ਜੋ ਕਿ ਹਸਪਤਾਲ ’ਚ ਜੇਰੇ ਇਲਾਜ ਹੈ। ਇਸ ਸਾਰੀ ਘਟਨਾ ਸੀਸੀਟੀਵੀ ਕੈਮਰੇ ’ਚ ਕੈਦ ਹੋ ਗਈ ਹੈ ਜਿਸ ’ਤੇ ਪੁਲਿਸ ਨੇ ਮਾਮਲੇ ਦਰਜ ਕਰ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਸ ਸਾਰੀ ਘਟਨਾ ਸੀਸੀਟੀਵੀ ਕੈਮਰੇ ’ਚ ਕੈਦ ਹੋ ਗਈ ਹੈ ਅਤੇ ਪੁਲਿਸ ਨੇ ਮਾਮਲੇ ਦਰਜ ਕਰ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਮਜੀਠਾ ਰੋਡ 'ਤੇ ਚੱਲੀਆਂ ਸ਼ਰੇਆਮ ਗੋਲੀਆਂ, ਇੱਕ ਨੌਜਵਾਨ ਜਖਮੀ ਇਹ ਵੀ ਪੜੋ: ਕੋਰੋਨਾ ਪੌਜ਼ੀਟਿਵ ਹੋਣ ਕਾਰਨ ਮੁੱਖ ਮੰਤਰੀ ਤੀਰਥ ਸਿੰਘ ਰਾਵਤ ਦਾ ਦਿੱਲੀ ਦੌਰਾ ਰੱਦ
ਪੀੜਤ ਨੌਜਵਾਨ ਬੱਬਲ ਦੇ ਦੱਸਿਆ ਕਿ ਉਸਦਾ ਇੱਕ ਹਫਤਾ ਪਹਿਲਾਂ ਝਗੜਾ ਹੋਇਆ ਸੀ, ਜਿਸ ਮਗਰੋਂ ਉਸ ’ਤੇ ਹਮਲਾ ਹੋਇਆ ਹੈ। ਪੀੜਤ ਨੇ ਦੱਸਿਆ ਕਿ ਉਹ ਆਪਣੇ ਘਰ ਜਾ ਰਿਹਾ ਸੀ ਤਾਂ ਉਥੇ 3 ਨੌਜਵਾਨਾਂ ਤੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ ਜਿਥੇ ਉਸ ਨੇ ਮਸਾ ਆਪਣੀ ਜਾਨ ਬਚਾਈ ਹੈ। ਇਸ ਦੌਰਾਨ ਨੌਜਵਾਨ ਦੀ ਲੱਤ ’ਤੇ ਗੋਲੀ ਵੱਜੀ।
ਦੂਜੇ ਪਾਸੇ ਪੁਲਿਸ ਨੇ ਕਿਹਾ ਕਿ ਸੀ.ਸੀ.ਟੀ.ਵੀ. ਦੇ ਆਧਰ ’ਤੇ ਅਣਪਛਾਤੇ ਨੌਜਵਾਨ ਖਿਲਾਫ ਮਾਮਲਾ ਦਰਜ ਕਰਕੇ ਉਹਨਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦੇ ਮੁਤਾਬਕ ਪੱਪੂ ਨਾਮਕ ਨੌਜਵਾਨ ’ਤੇ ਵੀ ਸ਼ੱਕ ਹੈ ਜਿਸ ਦੀ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜੋ: ਵੱਖ-ਵੱਖ ਮੁੱਦਿਆਂ 'ਤੇ ਮੀਟਿੰਗ ਲਈ ਭਾਰਤ ਪੁੱਜੇ ਪਾਕਿ ਦੇ 8 ਅਧਿਕਾਰੀ