ਅੰਮ੍ਰਿਤਸਰ: ਪੰਜਾਬ ਸਰਕਾਰ ਨੂੰ ਸੱਤਾ 'ਚ ਆਏ ਚਾਰ ਸਾਲ ਤੋਂ ਵੱਧ ਸਮਾਂ ਹੋ ਚੁੱਕਿਆ ਹੈ। ਇਸ ਦੌਰਾਨ ਸਰਕਾਰ ਵਲੋਂ ਵਿਕਾਸ ਕਾਰਜਾਂ ਦੇ ਅਨੇਕਾ ਦਾਅਵੇ ਕੀਤੇ ਜਾ ਰਹੇ ਹਨ। ਸਰਕਾਰ ਦੇ ਇਨ੍ਹਾਂ ਦਾਅਵਿਆਂ ਨੂੰ ਲੈਕੇ ਵਿਰੋਧੀ ਅਕਸਰ ਸਰਕਾਰ 'ਤੇ ਤੰਜ ਕੱਸਦੇ ਨਜ਼ਰ ਆਏ। ਇਸ ਦੇ ਚੱਲਦਿਆਂ ਅੰਮ੍ਰਿਤਸਰ ਦੇ ਵਾਰਡ ਨੰ 56 'ਚ ਵੀ ਲੋਕਾਂ ਵਲੋਂ ਸਰਕਾਰੀ ਦਾਅਵਿਆਂ ਦੀ ਪੋਲ ਖੋਲ੍ਹੀ ਹੈ।
ਸਰਕਾਰ ਦੇ ਵਿਕਾਸ ਕਾਰਜਾਂ ਦੀ ਖੁੱਲ੍ਹੀ ਪੋਲ: ਪੀਣ ਵਾਲੇ ਪਾਣੀ 'ਚੋਂ ਨਿਕਲ ਰਹੇ ਸਪੋਲੀਏ - ਸਰਕਾਰੀ ਦਾਅਵਿਆਂ ਦੀ ਪੋਲ ਖੋਲ੍ਹੀ
ਪੰਜਾਬ ਸਰਕਾਰ ਨੂੰ ਸੱਤਾ 'ਚ ਆਏ ਚਾਰ ਸਾਲ ਤੋਂ ਵੱਧ ਸਮਾਂ ਹੋ ਚੁੱਕਿਆ ਹੈ। ਇਸ ਦੌਰਾਨ ਸਰਕਾਰ ਵਲੋਂ ਵਿਕਾਸ ਕਾਰਜਾਂ ਦੇ ਅਨੇਕਾ ਦਾਅਵੇ ਕੀਤੇ ਜਾ ਰਹੇ ਹਨ। ਸਰਕਾਰ ਦੇ ਇਨ੍ਹਾਂ ਦਾਅਵਿਆਂ ਨੂੰ ਲੈਕੇ ਵਿਰੋਧੀ ਅਕਸਰ ਸਰਕਾਰ 'ਤੇ ਤੰਜ ਕੱਸਦੇ ਨਜ਼ਰ ਆਏ। ਇਸ ਦੇ ਚੱਲਦਿਆਂ ਅੰਮ੍ਰਿਤਸਰ ਦੇ ਵਾਰਡ ਨੰ 56 'ਚ ਵੀ ਲੋਕਾਂ ਵਲੋਂ ਸਰਕਾਰੀ ਦਾਅਵਿਆਂ ਦੀ ਪੋਲ ਖੋਲ੍ਹੀ ਹੈ।
![ਸਰਕਾਰ ਦੇ ਵਿਕਾਸ ਕਾਰਜਾਂ ਦੀ ਖੁੱਲ੍ਹੀ ਪੋਲ: ਪੀਣ ਵਾਲੇ ਪਾਣੀ 'ਚੋਂ ਨਿਕਲ ਰਹੇ ਸਪੋਲੀਏ ਸਰਕਾਰ ਦੇ ਵਿਕਾਸ ਕਾਰਜਾਂ ਦੀ ਖੁੱਲ੍ਹੀ ਪੋਲ: ਪੀਣ ਵਾਲੇ ਪਾਣੀ 'ਚੋਂ ਨਿਕਲ ਰਹੇ ਸਪੋਲੀਏ](https://etvbharatimages.akamaized.net/etvbharat/prod-images/768-512-11544862-938-11544862-1619442163106.jpg)
ਇਸ ਦੇ ਚੱਲਦਿਆਂ ਲੋਕਾਂ ਦਾ ਕਹਿਣਾ ਕਿ ਵਾਰਡ 'ਚ ਪੀਣ ਵਾਲੇ ਪਾਣੀ ਦਾ ਬਹੁਤ ਬੁਰਾ ਹਾਲ ਹੈ। ਉਨ੍ਹਾਂ ਦਾ ਕਹਿਣਾ ਕਿ ਪੀਣ ਵਾਲੇ ਪਾਣੀ 'ਚ ਸਪੋਲੀਏ ਨਿਕਲ ਰਹੇ ਹਨ। ਇਸ ਸਬੰਧੀ ਆਮ ਆਦਮੀ ਪਾਰਟੀ ਨੇ ਸੂਬਾ ਸਰਕਾਰ 'ਤੇ ਤੰਜ ਕਸਦਿਆਂ ਕਿਹਾ ਕਿ ਅੰਮ੍ਰਿਤਸਰ ਦਾ ਇਹ ਹਲਕਾ ਕਾਂਗਰਸੀ ਵਿਧਾਇਕ ਦਾ ਹੈ। ਉਨ੍ਹਾਂ ਦਾ ਕਹਿਣਾ ਕਿ ਪਿਛਲੇ ਕਰੀਬ ਪੰਦਰਾਂ ਦਿਨਾਂ ਤੋਂ ਲੋਕ ਪਾਣੀ ਦੀ ਸਮੱਸਿਆ ਤੋਂ ਜੂਝ ਰਹੇ ਹਨ, ਪਰ ਕਿਸੇ ਵਲੋਂ ਵੀ ਉਨ੍ਹਾਂ ਦੀ ਸਾਰ ਨਹੀਂ ਲਈ ਗਈ। ਇਸ ਸਬੰਧੀ ਉਨ੍ਹਾਂ ਮੰਗ ਕੀਤੀ ਕਿ ਵਾਰਡ ਵਾਸੀਆਂ ਲਈ ਟਿਊਬਵੈਲ ਲਗਾਇਆ ਜਾਵੇ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਹੋ ਸਕੇ। ਆਪ ਆਗੂ ਦਾ ਕਹਿਣਾ ਕਿ ਉਹ ਇਸ ਸਬੰਧੀ ਮੇਅਰ ਕੋਲ ਵੀ ਸ਼ਿਕਾਇਤ ਕਰ ਚੁੱਕੇ ਹਨ। ਉਨ੍ਹਾਂ ਦਾ ਕਹਿਣਾ ਕਿ ਜੇਕਰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਨਾ ਹੋਇਆ ਤਾਂ ਉਨ੍ਹਾਂ ਵਲੋਂ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ।
ਇਹ ਵੀ ਪੜ੍ਹੋ:ਲੁਧਿਆਣਾ 'ਚ ਲੌਕਡਾਊਨ ਹੋਣ ਦੇ ਬਾਵਜੂਦ ਰਿਕਾਰਡਤੋੜ ਮਰੀਜ਼ ਪਹੁੰਚੇ, 15 ਮੌਤਾਂ