ਪੰਜਾਬ

punjab

ETV Bharat / state

ਬਲੂ ਸਟਾਰ ਦੀ 35ਵੀਂ ਬਰਸੀ ਸ਼ਾਂਤਮਈ ਢੰਗ ਨਾਲ ਮਨਾਉਣ ਦੀ ਅਪੀਲ - akal takth sahib

ਸਾਕਾ ਨੀਲਾ ਤਾਰਾ ਦੀ 35ਵੀਂ ਵਰ੍ਹੇਗੰਢ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਘਲੂਘਾਰੇ ਵਾਲੇ ਦਿਨ ਨੂੰ ਸ਼ਾਂਤਮਈ ਢੰਗ ਨਾਲ ਮਨਾਉਣ ਦੀ ਅਪੀਲ ਕੀਤੀ ਹੈ।

ਫ਼ੋਟੋ

By

Published : Jun 4, 2019, 4:45 PM IST

ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ 'ਤੇ ਹੋਏ ਹਮਲੇ ਨੂੰ 35 ਸਾਲ ਹੋਣ ਜਾ ਰਹੇ ਹਨ ਜਿਸ ਦੇ ਮੱਦੇਨਜ਼ਰ ਅਕਾਲ ਤਖ਼ਤ ਸਾਹਿਬ 'ਤੇ ਅਖੰਡ ਪਾਠ ਆਰੰਭ ਕੀਤੇ ਗਏ, ਜਿਨ੍ਹਾਂ ਦੇ 6 ਜੂਨ ਨੂੰ ਭੋਗ ਪਾਏ ਜਾਣਗੇ। ਇਸ ਦੇ ਚੱਲਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਘਲੂਘਾਰੇ ਵਾਲੇ ਦਿਨ ਨੂੰ ਸ਼ਾਂਤ ਮਈ ਢੰਗ ਨਾਲ ਮਨਾਉਣ ਦੀ ਅਪੀਲ ਕੀਤੀ।

ਵੀਡੀਓ

ਇਸ ਬਾਰੇ ਐੱਸਜੀਪੀਸੀ ਦੇ ਮੈਂਬਰ ਮਨਜੀਤ ਸਿੰਘ ਨੇ ਕਿਹਾ ਕਿ ਦੇਸ਼-ਵਿਦੇਸ਼ 'ਚ ਰਹਿੰਦੇ ਸਮੂਹ ਸਿੱਖਾਂ ਨੂੰ ਕਿਹਾ ਕਿ ਉਹ 6 ਜੂਨ ਨੂੰ ਜਿੱਥੇ ਵੀ ਹੋਣ ਉਸ ਦਿਨ ਸ਼ਹੀਦਾਂ ਦੀ ਯਾਦ ਵਿੱਚ ਮੂਲ ਮੰਤਰ ਤੇ ਜਪ ਜੀ ਸਾਹਿਬ ਦੇ ਪਾਠ ਕਰਨ। ਇਸ ਤੋਂ ਇਲਾਵਾ ਘੱਲੂਘਾਰੇ ਦਿਵਸ ਤੇ ਸੰਗਤ ਦੀ ਵੱਧ ਆਮਦ ਨੂੰ ਵੇਖਦਿਆਂ ਹੋਇਆਂ ਐੱਸਜੀਪੀਸੀ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

ABOUT THE AUTHOR

...view details