ਚੰਡੀਗੜ੍ਹ: ਹੜਤਾਲੀ ਮੁਲਾਜ਼ਮਾਂ ਦੇ ਹੱਕ ਵਿੱਚ ਉਤਰੇ ਭਾਜਪਾ ਆਗੂਆਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਹੈ। ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ (CM Bhagwant Mann Strict on PCS Officers) ਹੜਤਾਲ ਖ਼ਤਮ ਕਰ ਕੇ ਡਿਊਟੀ ਉੱਤੇ ਪਰਤਣ ਦੇ ਆਦੇਸ਼ ਦਿੱਤੇ ਹਨ ਅਤੇ ਆਦੇਸ਼ ਨਾ ਮੰਨਣ ਵਾਲਿਆਂ ਨੂੰ ਸਸਪੈਂਡ ਕਰਨ ਦੀ ਚਿਤਾਵਨੀ ਵੀ ਦੇ ਦਿੱਤੀ ਹੈ ਜਿਸ ਕਰਕੇ ਸਿਆਸੀ ਮਾਹੌਲ ਪੈਦਾ ਹੋਇਆ ਨਜ਼ਰ ਆ ਰਿਹਾ ਹੈ। ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਭਾਜਪਾ ਆਗੂਆਂ ਵੱਲੋਂ ਆਪ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਮਾਨ ਸਰਕਾਰ ਦਾ ਹੁਕਮ:PCS ਅਫ਼ਸਰਾਂ ਦੀ ਹੜ੍ਹਤਾਲ ਉੱਤੇ ਸੀਐਮ ਭਗਵੰਤ ਮਾਨ ਸਖ਼ਤ (CM Bhagwant Mann Strict on PCS Officers) ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਅਫ਼ਸਰਾਂ ਨੂੰ ਦੁਪਹਿਰ 2 ਵਜੇ ਤੱਕ ਡਿਊਟੀ ਜੁਆਇਨ ਕਰਨ ਦੇ ਸਖ਼ਤ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਡਿਊਟੀ ਉੱਤੇ ਨਾ ਆਉਣ ਉੱਤੇ (Mann Gives Strict order to PCS For Join Duty) ਅਫ਼ਸਰਾਂ ਨੂੰ ਸਸਪੈਂਡ ਕਰ ਦਿੱਤਾ ਜਾਵੇਗਾ। ਇਸ ਦੇ ਨਾਲ ਹੀ, PCS ਹੜਤਾਲ ਗੈਰ ਕਾਨੂੰਨੀ ਐਲਾਨੀ ਗਈ ਹੈ। ਇਸ ਤੋਂ ਬਾਅਦ ਮਾਨ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ਉੱਤੇ ਹੈ।
DC ਦਫ਼ਤਰਾਂ ਵੱਲੋਂ ਪੀਸੀਐਸ ਅਫ਼ਸਰਾਂ ਨੂੰ ਹਿਮਾਇਤ: ਪਿਛਲੇ ਤਿੰਨ ਦਿਨਾਂ ਤੋਂ ਪੰਜਾਬ ਸਰਕਾਰ ਅਤੇ ਵਿਜੀਲੈਂਸ ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਦੇ ਵਿਰੋਧ ਵਿੱਚ ਪੀਸੀਐਸ ਅਤੇ ਆਈਏਐਸ ਅਧਿਕਾਰੀ ਹੜ੍ਹਤਾਲ ਉੱਤੇ ਚੱਲ ਰਹੇ ਹਨ। ਇਨ੍ਹਾਂ ਅਧਿਕਾਰੀਆਂ ਦੇ ਹੱਕ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਦੇ ਕਰਮਚਾਰੀਆਂ ਦੀ ਹੜਤਾਲ ਤੇ ਚੱਲ ਰਹੇ ਹਨ। ਹੜਤਾਲ ਦੇ ਅੱਜ ਤੀਜੇ ਦਿਨ ਇਨ੍ਹਾਂ ਕਰਮਚਾਰੀਆਂ ਵੱਲੋਂ ਆਪਣਾ ਕੰਮ ਕਾਜ ਠੱਪ ਰੱਖਿਆ ਗਿਆ।
ਐਸੋਸੀਏਸ਼ਨ ਦੇ ਆਗੂ ਕੁਲਦੀਪ ਸ਼ਰਮਾ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਜੋ ਨੋਟਿਸ ਜਾਰੀ ਕੀਤਾ ਗਿਆ ਹੈ। ਉਸ ਸਬੰਧੀ ਪੀਸੀਐਸ ਅਤੇ ਆਈਏਐਸ ਅਧਿਕਾਰੀਆਂ ਦੀ ਚੰਡੀਗੜ੍ਹ ਵਿਖੇ ਬੈਠਕ ਚੱਲ ਰਹੀ, ਜੋ ਵੀ ਐਸੋਸੀਏਸ਼ਨ ਵੱਲੋਂ ਫੈਸਲਾ ਲਿਆ ਜਾਵੇਗਾ। ਉਸ ਦੇ ਹੱਕ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਦੇ ਕਰਮਚਾਰੀਆਂ ਖੜ੍ਹਣਗੇ। ਉਨ੍ਹਾਂ ਕਿਹਾ ਕਿ ਜੇਕਰ ਪੀਸੀਐਸ ਅਤੇ ਆਈਏਐਸ ਅਧਿਕਾਰੀ ਮੁੜ ਕੰਮ ਉੱਤੇ ਪਰਤ ਗਏ ਹਨ, ਤਾਂ ਉਹ ਉਨ੍ਹਾਂ ਨਾਲ ਕੰਮ ਉੱਤੇ ਪਰਤ ਆਉਣਗੇ। ਜੇਕਰ ਹੜਤਾਲ ਜਾਰੀ ਰਹਿੰਦੀ ਹੈ, ਤਾਂ ਡਿਪਟੀ ਕਮਿਸ਼ਨ ਕਰਮਚਾਰੀ ਵੀ ਹੜ੍ਹਤਾਲ ਉੱਤੇ ਹੀ ਰਹਿਣਗੇ। ਇਸ ਮੌਕੇ ਡਿਪਟੀ ਕਮਿਸ਼ਨਰ ਦਫ਼ਤਰ ਅਤੇ ਐਕਸੀਅਨ ਦਫ਼ਤਰ ਵਿੱਚ ਜ਼ਿਆਦਾਤਰ ਦਫ਼ਤਰਾਂ ਨੂੰ ਤਾਲੇ ਲੱਗੇ ਹੋਏ ਸਨ।
ਪੰਜਾਬ ਸਰਕਾਰ ਅਨਾੜੀਆਂ ਦੀ ਸਰਕਾਰ: ਭਾਜਪਾ ਦੇ ਪੰਜਾਬ ਮੀਤ ਪ੍ਰਧਾਨ ਡਾਕਟਰ ਰਾਜ ਕੁਮਾਰ ਵੇਰਕਾ ਨੇ ਪੰਜਾਬ ਸਰਕਾਰ ਉੱਤੇ ਤੰਜ ਕੱਸਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਅਨਾੜੀਆਂ ਦੀ ਸਰਕਾਰ ਹੈ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਵਿੱਚ ਭਗਵੰਤ ਸਿੰਘ ਮਾਨ ਇੱਕ ਦਮ ਫੇਲ੍ਹ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪੀਸੀਐਸ ਅਧਿਕਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕੀਤਾ ਹੈ ਜਾਂ ਹੜਤਾਲ ਕੀਤੀ ਹੈ, ਤਾਂ ਉਨ੍ਹਾਂ ਦੀ ਗੱਲ ਸੁਣਨੀ ਚਾਹੀਦੀ ਹੈ, ਨਾ ਕਿ ਉਨ੍ਹਾਂ ਨੂੰ (BJP Reaction on Notification issued By Bhagwant Mann) ਤਾੜਨਾ ਦੇਣੀ ਚਾਹੀਦੀ।
ਹੁਸ਼ਿਆਰਪੁਰ 'ਚ ਪੁਤਲਾ ਫੂਕ ਮੁਜ਼ਾਹਰਾ: ਭਾਜਪਾ ਵਲੋਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਦਿਸ਼ਾ ਨਿਰਦੇਸ਼ ਤੇ ਭਾਜਪਾ ਹੈਡ ਕੋਆਰਟਰਾਂ 'ਤੇ ਮਾਨ ਸਰਕਾਰ ਦੇ ਖਿਲਾਫ ਰੋਸ ਵਜੋਂ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਭਾਜਪਾ ਜ਼ਿਲ੍ਹਾਂ ਪ੍ਰਧਾਨ ਨਿਤਿਨ ਸ਼ਰਮਾ ਨੇ ਕਿਹਾ ਕਿ ਆਏ ਦਿਨ ਗੈਂਗਸਟਰ ਅਤੇ ਅਪਰਾਧੀਆਂ ਦੇ ਹੌਂਸਲੇ ਬੁਲੰਦ ਹੁੰਦੇ ਜਾ ਰਹੇ ਹਨ। ਆਲਮ ਇਹ ਹੈ ਕਿ ਸੂਬੇ ਦੇ ਆਮ ਲੋਕਾਂ ਦੀ ਗੱਲ ਤਾਂ ਦੂਰ ਹੁਣ ਤਾਂ ਪੁਲਿਸ ਕਰਮੀਆਂ ਦੇ ਕਤਲ ਕੀਤੇ ਜਾਣ ਲਗੇ (Protest in Hoshiarpur against Punjab Govt) ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ IAS ਅਤੇ PCS ਅਧਿਕਾਰੀ ਸਮੂਹਿਕ ਹੜਤਾਲ ਉੱਤੇ ਚੱਲੇ ਗਏ ਹਨ, ਜੋ ਸਰਕਾਰ ਦੀ ਢਿੱਲੀ ਕਾਰਗੁਜਾਰੀ ਉੱਤੇ ਸਵਾਲੀਆ ਚਿੰਨ ਹੈ। ਉਨ੍ਹਾਂ ਕਿਹਾ ਕਿ ਜਿਵੇਂ ਅਫਸਰਾਂ ਨੂੰ ਵਿਜੀਲੈਂਸ ਵੱਲੋਂ ਪ੍ਰੇਸ਼ਾਨ ਕੀਤਾ ਜਾ ਰਿਹਾ।