ਅੰਮ੍ਰਿਤਸਰ: ਅਮਰੀਕੀ ਦੀ ਸੁਮੀਤ ਸਾਹਨੀ ਨਾਂ ਦੀ ਔਰਤ ਮਹਿਲਾ ਵੱਲੋਂ ਆਪਣੀ ਬਾਡੀ ‘ਤੇ ਲਿਖਾਇਆ ਗਈਆਂ ਗੁਰਬਾਣੀ ਦੀ ਪਕਤਿਆ ਦਾ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਪਹੁੰਚ ਗਿਆ ਹੈ। ਇਸ ਮੌਕੇ ਸਤਿਕਾਰ ਕਮੇਟੀ ਦੇ ਆਗੂਆਂ (Respect committee leaders) ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ (Jathedar of Sri Akal Takht Sahib) ਨੂੰ ਮੰਗ ਪੱਤਰ ਸੌਂਪਿਆ ਗਿਆ ਹੈ। ਜਿਸ ਵਿੱਚ ਉਨ੍ਹਾਂ ਨੇ ਇਸ ਮਹਿਲਾ ਦੇ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਇਸ ਸੰਬਧੀ ਗੱਲਬਾਤ ਕਰਦਿਆਂ ਸਤਿਕਾਰ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਗੁਰਬਾਣੀ ਦੀ ਪਵਿੱਤਰ ਪਕਤਿਆ ਨੂੰ ਆਪਣੀ ਬਾਡੀ ‘ਤੇ ਲਿਖਾ ਅਰਧਨਗਨ ਹੋ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਇਸ ਮਹਿਲਾ ਨੇ ਸਿੱਖੇ ਦੇ ਹਿਰਦੇ ਵਿਲੂਦਰੇ ਹਨ। ਇਸ ਮੌਕੇ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਤੋਂ ਮੰਗ ਕੀਤੀ ਹੈ ਕਿ ਇਸ ਮਹਿਲਾ ਖ਼ਿਲਾਫ਼ ਉੱਥੇ ਨੇ ਪੁਲਿਸ ਪ੍ਰਸ਼ਾਸਨ ਨੂੰ ਸ਼ਿਕਾਇਤ ਕਰਕੇ ਉਸ ਦੇ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਵਾਈ ਜਾਵੇ।