ਅੰਮ੍ਰਿਤਸਰ: ਥਾਣਾ ਗੇਟ ਹਕੀਮਾਂ ਦੀ ਪੁਲਿਸ ਲੋਕਾਂ ਵੱਲੋਂ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਮਿਲੀ ਜਾਣਕਾਰੀ ਮੁਤਾਬਿਕ ਇਲਾਕੇ ਦੀ ਮਹਿਲਾ ਪ੍ਰਧਾਨ 13 ਸਾਲਾ ਰੇਪ ਪੀੜਤ ਲੜਕੀ ਨੂੰ ਇਨਸਾਫ ਦਿਵਾਉਣ ਲਈ ਥਾਣੇ ਪਹੁੰਚੀ ਸੀ। ਇਸ ਦੌਰਾਨ ਰਾਜ ਕੌਰ ਨੇ ਪੁਲਿਸ ’ਤੇ ਕੁੱਟਮਾਰ ਕਰਨ ਦੇ ਇਲਜ਼ਾਮ ਲਗਾਏ ਹਨ।
ਮਾਮਲੇ ਸਬੰਧੀ ਰਾਜ ਕੌਰ ਨੇ ਦੱਸਿਆ ਕਿ ਉਹ ਪੀੜਤ ਲੜਕੀ ਨੂੰ ਇਨਸਾਫ ਦਿਵਾਉਣ ਲਈ ਥਾਣੇ ਪਹੁੰਚੀ ਸੀ ਜਿੱਥੇ ਪੁਲਿਸ ਵੱਲੋਂ ਪੀੜਤ ਲੜਕੀ ’ਤੇ ਦਬਾਅ ਬਣਾਇਆ ਜਾ ਰਿਹਾ ਹੈ ਕਿ ਉਹ ਆਪਣੇ ਚਾਚੇ ’ਤੇ ਇਲਜ਼ਾਮ ਲਗਾਏ ਜਦੋਂ ਉਸ ਨੇ ਇਹ ਗੱਲ ਨਹੀਂ ਮੰਨੀ ਤਾਂ ਉਸ ਨੂੰ ਅਤੇ ਰੇਪ ਪੀੜਤਾ ਨੂੰ ਬਹੁਤ ਮਾਰਿਆ ਕੁੱਟਿਆ ਗਿਆ। ਇਲਾਕਾ ਨਿਵਾਸੀਆਂ ਵੱਲੋਂ ਧਰਨਾ ਦੇਣ ਤੋਂ ਬਾਅਦ ਹੀ ਉਨ੍ਹਾਂ ਨੂੰ ਛੁਡਾਇਆ ਗਿਆ ਹੈ। ਰਾਜ ਕੌਰ ਨੇ ਪੁਲਿਸ ਤੋਂ ਇਨਸਾਫ ਦੀ ਗੁਹਾਰ ਲਗਾਈ ਹੈ।