ਅੰਮ੍ਰਿਤਸਰ:ਅਨਾਜ ਮੰਡੀ ਵਿਖੇ ਕਿਸਾਨਾਂ ਵੱਲੋਂ ਝੋਨਾ ਲਿਆਉਣਾ ਸ਼ੁਰੂ ਕੀਤਾ ਜਾ ਰਿਹਾ ਹੈ ਪਰ ਕੇਂਦਰ ਸਰਕਾਰ (Central Government) ਦੇ ਨਾਦਰਸ਼ਾਹੀ ਫੁਰਮਾਨ ਕਰਕੇ ਹੁਣ ਕਿਸਾਨਾਂ ਦੇ ਚਿਹਰਿਆਂ ਤੇ ਨਮੋਸ਼ੀ ਦੇਖਣ ਨੂੰ ਮਿਲ ਰਹੀ ਹੈ। ਉਥੇ ਹੀ ਕਿਸਾਨਾਂ ਨੂੰ ਮੰਡੀਆਂ ਵਿੱਚ ਦੋ ਮਾਰਾਂ ਝੱਲਣੀਆਂ ਪੈ ਰਹੀਆਂ ਹਨ ਇੱਕ ਕੇਂਦਰ ਸਰਕਾਰ ਦੀ ਮਾਰ ਉਤੋਂ ਕੁਦਰਤ ਦੀ ਮਾਰ ਵੀ ਕਿਸਾਨਾਂ ਤੇ ਭਾਰੀ ਪੈ ਰਹੀ ਹੈ।
ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਸਿਰਫ਼ ਕਿਸਾਨਾਂ ਤੋਂ ਕਿਸਾਨੀ ਅੰਦੋਲਨ ਦਾ ਬਦਲਾ ਲੈ ਰਹੀ ਹੈ। ਜਿਸ ਕਰਕੇ ਉਨ੍ਹਾਂ ਨੂੰ ਮੰਡੀਆਂ ਵਿੱਚ ਹੁਣ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।ਕਿਸਾਨਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਨਾਲ ਮਿਲ ਕੇ ਕਿਸਾਨਾਂ ਨੂੰ ਖਤਮ ਕਰਨ ਤੇ ਤੁਲੀ ਹੋਈ ਹੈ। ਕਿਸਾਨਾਂ ਦਾ ਇਹ ਵੀ ਕਹਿਣਾ ਹੈ ਕਿ ਹਰ ਸਾਲ ਉਹ ਮੰਡੀਆਂ ਵਿਚ ਆਪਣੀ ਫਸਲ ਲੈ ਕੇ ਪਹੁੰਚਦੇ ਹਨ ਪਰ ਮੰਡੀਆਂ ਵਿਚ ਪੁਖਤਾ ਪ੍ਰਬੰਧ ਨਹੀਂ ਕੀਤੇ ਜਾਂਦੇ ਹਨ।