ਅੰਮ੍ਰਿਤਸਰ: ਪਾਕਿਸਤਾਨ ਨੇ ਅੱਜ ਪੰਜ ਭਾਰਤੀ ਕੈਦੀਆਂ ਨੂੰ ਰਿਹਾਅ ਕੀਤਾ ਹੈ। ਪਾਕਿਸਤਾਨ ਨੇ ਇਨ੍ਹਾਂ ਪੰਜ ਭਾਰਤੀ ਨਾਗਰਿਕਾਂ ਨੂੰ ਅਟਾਰੀ-ਵਾਹਗਾ ਸਰਹੱਦ ਰਾਹੀਂ ਭਾਰਤੀ ਅਧਿਕਾਰੀਆਂ ਦੇ ਹਵਾਲੇ ਕੀਤਾ। ਇਹ ਪੰਜੇ ਭਾਰਤੀ ਨਾਗਰਿਕ ਪਾਕਿਸਤਾਨ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਨਜ਼ਰਬੰਦ ਸਨ। ਭਾਰਤ ਪਹੁੰਚੇ ਇਨ੍ਹਾਂ ਕੈਦੀਆਂ ਨੇ ਵਤਨ ਪਰਤ 'ਤੇ ਖ਼ੁਸ਼ੀ ਜ਼ਾਹਰ ਕੀਤੀ ਹੈ।
ਪਾਕਿਸਤਾਨ ਨੇ ਪੰਜ ਭਾਰਤੀ ਨਾਗਰਿਕਾਂ ਨੂੰ ਕੀਤਾ ਰਿਹਾਅ - amritsar
ਪਾਕਿਸਤਾਨ ਨੇ ਅੱਜ ਪੰਜ ਭਾਰਤੀ ਕੈਦੀਆਂ ਨੂੰ ਰਿਹਾਅ ਕੀਤਾ ਹੈ। ਪਾਕਿਸਤਾਨ ਨੇ ਇਨ੍ਹਾਂ ਪੰਜ ਭਾਰਤੀ ਨਾਗਰਿਕਾਂ ਨੂੰ ਅਟਾਰੀ-ਵਾਹਗਾ ਸਰਹੱਦ ਰਾਹੀਂ ਭਾਰਤੀ ਅਧਿਕਾਰੀਆਂ ਦੇ ਹਵਾਲੇ ਕੀਤਾ। ਇਹ ਪੰਜੇ ਭਾਰਤੀ ਨਾਗਰਿਕ ਪਾਕਿਸਤਾਨ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਨਜ਼ਰਬੰਦ ਸਨ। ਭਾਰਤ ਪਹੁੰਚੇ ਇਨ੍ਹਾਂ ਕੈਦੀਆਂ ਨੇ ਵਤਨ ਪਰਤ 'ਤੇ ਖ਼ੁਸ਼ੀ ਜ਼ਾਹਰ ਕੀਤੀ ਹੈ।
ਇਨ੍ਹਾਂ ਕੈਦੀਆਂ ਵਿੱਚੋਂ ਕਾਨਪੁਰ ਦੇ ਵਾਸੀ ਸ਼ਮਸ਼ੂਦੀਨ ਨੇ ਦੱਸਿਆ ਕਿ ਉਹ ੨੮ ਵਰ੍ਹਿਆਂ ਬਾਅਦ ਅੱਜ ਭਾਰਤ ਹੈ। ਉਨ੍ਹਾਂ ਨੇ ਦੱਸਿਆ ਕਿ ਉਹ ਘਰੋਂ ਮਾਂ-ਬਾਪ ਨਾ ਨਰਾਜ਼ ਹੋ, ਵੀਜ਼ਾ ਲੈ ਕੇ ਪਾਕਿਸਤਾਨ ਚਲਿਆ ਗਿਆ ਸਨ। ਇਸ ਦੌਰਾਨ ਉਹ 2012 ਵਿੱਚ ਉਸ ਦੇ ਵੀਜ਼ੇ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਸਮੇਂ ਤੋਂ ਹੁਣ ਤੱਕ ਉਹ ਜੇਲ੍ਹ ਵਿੱਚ ਹੀ ਸੀ।
ਇਸ ਮੌਕੇ ਪੁਲਿਸ ਅਧਿਕਾਰੀ ਏਐਸਆਈ ਅਰੁਣ ਪਾਲ ਨੇ ਦੱਸਿਆ ਕਿ ਸ਼ਾਮੀ 4 ਕੁ ਵਜੇ ਪਾਕਿਸਤਾਨੀ ਰੇਜ਼ਰਾਂ ਨੇ ਪੰਜ ਭਾਰਤੀ ਨਾਗਰਿਕਾਂ ਨੂੰ ਉਨ੍ਹਾਂ ਦੇ ਹਵਾਲੇ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਵਿੱਚੋਂ ਇੱਕ ਨੂੰ ਛੱਡ ਕੇ ਬਾਕੀ ਦੀ ਦਿਮਾਗੀ ਹਾਲਤ ਪੂਰੀ ਤਰ੍ਹਾਂ ਨਾਲ ਠੀਕ ਨਹੀਂ ਹੈ। ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਪੰਜਾਂ ਕੈਦੀਆਂ ਨੂੰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀਆਂ ਹਦਾਇਤਾਂ 'ਤੇ ਅੰਮ੍ਰਿਤਸਰ ਵਿੱਚ ਇਕਾਂਤਵਾਸ ਵਿੱਚ ਰੱਖਿਆ ਗਿਆ ਹੈ।