ਅੰਮ੍ਰਿਤਸਰ: ਪਿਛਲੇ 20-22 ਸਾਲਾਂ ਤੋਂ ਅੰਮ੍ਰਿਤਸਰ ਵਿੱਚ ਰਹਿ ਰਹੇ ਪਾਕਿਸਤਾਨੀ ਸਿੱਖਾਂ ਲਈ ਨਾਗਰਿਕਤਾ ਸੋਧ ਬਿੱਲ ਨਵੀਂ ਸਵੇਰ ਲੈ ਕੇ ਆਇਆ ਹੈ। ਬਿੱਲ ਪਾਸ ਹੋਣ ਕਰਕੇ ਪਾਕਿਸਤਾਨੀ ਸਿੱਖਾਂ ਦੇ ਪਰਿਵਾਰਾਂ ਵਿੱਚ ਖ਼ੁਸ਼ੀ ਦੀ ਲਹਿਰ ਹੈ।
ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਪਾਕਿਸਤਾਨੀ ਸਿੱਖ ਸਵਰਨ ਸਿੰਘ ਨੇ ਕਿਹਾ ਕਿ ਉਹ ਕਾਫ਼ੀ ਲੰਮੇਂ ਸਮੇਂ ਤੋਂ ਇਸ ਦਿਨ ਦਾ ਇੰਤਜ਼ਾਰ ਕਰ ਰਹੇ ਸਨ ਤੇ ਉਹ ਕਾਨੂੰਨੀ ਤੌਰ 'ਤੇ ਹਿੰਦੂਸਤਾਨ ਵਿੱਚ ਰਹਿ ਰਹੇ ਹਨ। ਪਾਕਿਸਤਾਨ ਵਿੱਚ ਉਨ੍ਹਾਂ ਨੂੰ ਕਿਹਾ ਜਾਂਦਾ ਸੀ ਕਿ ਤੁਸੀਂ ਹਿੰਦੂ ਹੋ ਤੇ ਹਿੰਦੁਸਤਾਨ ਜਾਓ ਜਿਸ ਦੇ ਚਲਦਿਆਂ ਉਨ੍ਹਾਂ ਲਈ ਇਹ ਬਹੁਤ ਵੱਡੀ ਖ਼ੁਸ਼ੀ ਹੈ।