ਪੰਜਾਬ

punjab

ETV Bharat / state

Pandit Dhirendra Shastri Visit Punjab: 3 ਦਿਨਾਂ ਲਈ ਪੰਜਾਬ ਫੇਰੀ ਉੱਤੇ ਬਾਗੇਸ਼ਵਰ ਧਾਮ ਦੇ ਮੁਖੀ ਪੰਡਿਤ ਧੀਰੇਂਦਰ ਸ਼ਾਸਤਰੀ, ਕਰਨਗੇ ਸਮਾਗਮ - Bageshwar Dham

Pandit Dhirendra Shastri 3 day Visit Punjab: ਬਾਗੇਸ਼ਵਰ ਧਾਮ ਦੇ ਮੁਖੀ ਪੰਡਿਤ ਧੀਰੇਂਦਰ ਸ਼ਾਸਤਰੀ 3 ਦਿਨਾਂ ਲਈ ਪੰਜਾਬ ਦੌਰੇ ਉਤੇ ਹਨ। ਅੰਮ੍ਰਿਤਸਰ ਏਅਰਪੋਰਟ ਉੱਤੇ ਪਹੁੰਚਣ ’ਤੇ ਧੀਰੇਂਦਰ ਸ਼ਾਸਤਰੀ ਦਾ ਭਰਵਾਂ ਸਵਾਗਤ ਹੋਇਆ। ਦੱਸ ਦਈਏ ਕਿ ਇਸ ਤੋਂ ਬਾਅਦ ਬਾਬਾ ਦਵਿੰਦਰ ਸ਼ਾਸ਼ਤਰੀ ਪਠਾਨਕੋਟ ਵਿੱਚ ਇੱਕ ਸਮਾਗਮ ਵਿੱਚ ਸ਼ਿਰਕਤ ਕਰਨ ਵਾਸਤੇ ਪਹੁੰਚਣਗੇ।

Pandit Dhirendra Shastri 3 day Visit Punjab
Pandit Dhirendra Shastri 3 day Visit Punjab

By ETV Bharat Punjabi Team

Published : Oct 21, 2023, 1:19 PM IST

ਬਾਗੇਸ਼ਵਰ ਧਾਮ ਦੇ ਮੁਖੀ ਪੰਡਿਤ ਧੀਰੇਂਦਰ ਸ਼ਾਸਤਰੀ

ਅੰਮ੍ਰਿਤਸਰ: ਬਾਗੇਸ਼ਵਰ ਧਾਮ ਦੇ ਮੁਖੀ ਪੰਡਿਤ ਧੀਰੇਂਦਰ ਸ਼ਾਸਤਰੀ ਪੰਜਾਬੀ ਗਾਇਕ ਇੰਦਰਜੀਤ ਨਿੱਕੂ ਨਾਲ ਜੁੜ ਕੇ ਬਹੁਤ ਚਰਚਾ ਵਿੱਚ ਰਹੇ ਹਨ। ਸੋ ਦੱਸ ਦਈਏ ਕਿ ਪੰਡਿਤ ਧੀਰੇਂਦਰ ਸ਼ਾਸਤਰੀ ਅੱਜ ਸ਼ਨੀਵਾਰ ਨੂੰ ਅੰਮ੍ਰਿਤਸਰ ਦੇ ਏਅਰਪੋਰਟ ਉੱਤੇ ਪਹੁੰਚੇ, ਜਿੱਥੇ ਉਹਨਾਂ ਦਾ ਸਵਾਗਤ ਕਰਨ ਵਾਸਤੇ ਸ਼ਰਧਾਲੂਆਂ ਵੱਲੋਂ ਫੁੱਲ ਭੇਂਟ ਕੀਤੇ ਗਏ। ਜਿਸ ਤੋਂ ਬਾਅਦ ਪੰਡਿਤ ਧੀਰੇਂਦਰ ਸ਼ਾਸਤਰੀ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਤੇ ਇਸ ਤੋਂ ਬਾਅਦ ਉਹ ਅੰਮ੍ਰਿਤਸਰ ਵਿਖੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨਗੇ।

ਸੱਚਖੰਡ ਸ਼੍ਰੀ ਦਰਬਾਰ ਸਾਹਿਬ ਟੇਕਿਆ ਮੱਥਾ:ਇਸ ਦੌਰਾਨ ਹੀ ਬਾਗੇਸ਼ਵਰ ਧਾਮ ਦੇ ਮੁਖੀ ਪੰਡਿਤ ਧੀਰੇਂਦਰ ਸ਼ਾਸਤਰੀ ਨੇ ਕਿਹਾ ਕਿ ਉਹ ਪੰਜਾਬ ਦੇ 3 ਦਿਨ ਦੇ ਦੌਰੇ ਉੱਤੇ ਹਨ, ਉਹ ਅੱਜ ਪੰਜਾਬ ਦੀ ਧਰਤੀ ਉੱਤੇ ਆਏ ਹਨ ਅਤੇ ਉਹਨਾਂ ਵੱਲੋਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਮੱਥਾ ਟੇਕਿਆ ਗਿਆ। ਉੱਥੇ ਹੀ ਉਹਨਾਂ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਤੋਂ ਬਾਅਦ ਉਹਨਾਂ ਵੱਲੋਂ ਪਠਾਨਕੋਟ ਜਾ ਕੇ ਇੱਕ ਸਮਾਗਮ ਨੂੰ ਸ਼ਿਰਕਤ ਕੀਤੀ ਜਾਵੇਗੀ।

ਸ਼ਰਧਾਲੂਆਂ 'ਚ ਖੁਸ਼ੀ ਦੀ ਲਹਿਰ: ਉੱਥੇ ਹੀ ਦੂਸਰੇ ਪਾਸੇ ਸ਼ਰਧਾਲੂਆਂ ਦੀ ਮੰਨੀ ਜਾਵੇ ਤਾਂ ਉਹਨਾਂ ਵੱਲੋਂ ਕਿਹਾ ਗਿਆ ਕਿ ਉਹ ਆਪਣੇ ਆਪ ਨੂੰ ਕਿਸਮਤ ਵਾਲੇ ਸਮਝ ਰਹੇ ਹਨ ਕਿ ਉਹਨਾਂ ਵੱਲੋਂ ਬਾਬਾ ਜੀ ਦੇ ਦਰਸ਼ਨ ਕੀਤੇ ਗਏ ਹਨ। ਉੱਥੇ ਹੀ ਉਹਨਾਂ ਵੱਲੋਂ ਜੋ ਸਮਾਗਮ ਰੱਖੇ ਗਏ ਹਨ, ਉਸ ਵਿੱਚ ਵੀ ਸ਼ਿਰਕਤ ਕੀਤੀ ਜਾਵੇਗੀ। ਉੱਥੇ ਹੀ ਡਾਕਟਰ ਜਤਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਮੁੱਖ ਤੌਰ ਉੱਤੇ ਏਅਰਪੋਰਟ ਉੱਤੇ ਪਹੁੰਚੇ ਸਨ ਅਤੇ ਉਹਨਾਂ ਵੱਲੋਂ ਫੁੱਲ ਮਲਾਵਾਂ ਭੇਂਟ ਕਰਕੇ ਬਾਬਾ ਜੀ ਦਾ ਸਵਾਗਤ ਕੀਤਾ ਗਿਆ।

ABOUT THE AUTHOR

...view details