ਅੰਮ੍ਰਿਤਸਰ: ਗੁਰੂ ਨਾਨਕ ਭਵਨ (Guru Nanak Bhavan) ਦੇ ਵਿੱਚ ਪੰਥਕ ਧਿਰਾਂ ਵੱਲੋਂ ਇੱਕ ਪੰਥਕ ਕਨਵੈਨਸ਼ਨ ਸੱਦਿਆ ਗਿਆ। ਇਸ ਵਿੱਚ ਵੱਖ-ਵੱਖ ਪੰਥਕ ਆਗੂ ਪਹੁੰਚੇ। ਜਿਸ ਵਿੱਚ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ (President of Haryana Gurdwara Parbandhak Committee) ਬਲਜੀਤ ਸਿੰਘ ਦਾਦੂਵਾਲ ਵੀ ਖ਼ਾਸ ਤੌਰ ‘ਤੇ ਪਹੁੰਚੇ। ਉੱਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਜਿੱਥੇ ਬਾਦਲ ਪਰਿਵਾਰ (Badal family) ‘ਤੇ ਜੰਮ ਕੇ ਸ਼ਬਦੀ ਹਮਲੇ ਕੀਤੇ, ਉੱਥੇ ਹੀ ਸਿਮਰਨਜੀਤ ਸਿੰਘ ਮਾਨ ਦੇ ਵੀ ਹੱਕ ਵਿੱਚ ਬੋਲਦੇ ਦਿਖਾਈ ਦਿੱਤੇ।
ਉਨ੍ਹਾਂ ਕਿਹਾ ਕਿ ਜਿਸ ਤਰੀਕੇ ਨਾਲ ਪਿਛਲੇ ਸਮੇਂ ਸਿਮਰਨਜੀਤ ਸਿੰਘ ਮਾਨ ਅਤੇ ਸੁਖਬੀਰ ਸਿੰਘ ਬਾਦਲ ਦੇ ਸੁਰ ਮਿਲਦੇ ਦਿਖਾਈ ਦੇ ਰਹੇ ਸਨ, ਉਸ ਤੋਂ ਅਜਿਹਾ ਲੱਗਦਾ ਸੀ ਕਿ ਸਿਮਰਨਜੀਤ ਸਿੰਘ ਮਾਨ ਬਾਦਲ ਪਰਿਵਾਰ (Badal family) ਦਾ ਸਹਾਰਾ ਲੈ ਕੇ ਪਾਰਲੀਮੈਂਟ ਦੀਆਂ ਪੌੜੀਆਂ ਚੜ੍ਹਨਾ ਚਾਹੁੰਦੇ ਹਨ, ਪਰ ਜਿਸ ਤਰੀਕੇ ਨਾਲ ਕਾਗਜ਼ ਨੌਮਿਨੀ ਵੇਲੇ ਸਿਮਰਨਜੀਤ ਸਿੰਘ ਮਾਨ ਨੇ ਸੁਖਬੀਰ ਸਿੰਘ ਬਾਦਲ ਨੂੰ ਜਵਾਬ ਦਿੱਤਾ, ਮੈਂ ਉਸ ਜਵਾਬ ਤੋਂ ਸਿਮਰਜੀਤ ਸਿੰਘ ਮਾਨ ਦੀ ਤਾਰੀਫ਼ ਕਰਦਾ ਹਾਂ, ਉਨ੍ਹਾਂ ਨੇ ਕਿਹਾ ਕਿ ਬਾਦਲ ਪਰਿਵਾਰ ਨੇ ਜਿਸ ਤਰੀਕੇ ਦਾ ਪੰਥ ਦਾ ਨੁਕਸਾਨ ਕੀਤਾ ਹੈ। ਉਹ ਬਖਸ਼ਣਯੋਗ ਨਹੀਂ ਹੈ