ਅੰਮ੍ਰਿਤਸਰ: ਹਰ ਸਾਲ ਦੀ ਤਰ੍ਹਾਂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸਿੱਖ ਸੰਗਤ ਵੱਲੋਂ ਇਸ ਸਾਲ ਵੀ ਦਰਬਾਰ ਸਾਹਿਬ ਅੰਮ੍ਰਿਤਸਰ ਸ਼ਹਿਰ ਵਿਖੇ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਹੈ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ - ਦਰਬਾਰ ਸਾਹਿਬ
ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸਿੱਖ ਸੰਗਤ ਵੱਲੋਂ ਇਸ ਸਾਲ ਵੀ ਦਰਬਾਰ ਸਾਹਿਬ ਅੰਮ੍ਰਿਤਸਰ ਸ਼ਹਿਰ ਵਿਖੇ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ।
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਪਾਲਕੀ ਸਾਹਿਬ ਵਿੱਚ ਸੁਸ਼ੋਬਿਤ ਕੀਤਾ। ਸੰਗਤ ਨੇ ਗੁਰੂ ਸਾਹਿਬ ਦੇ ਸਰੂਪ ਉੱਤੇ ਫੁੱਲਾਂ ਦੀ ਵਰਖਾ ਕੀਤੀ। ਜਿਸ ਤੋਂ ਬਾਅਦ ਨਗਾੜਿਆਂ ਦੀ ਗੂੰਜ ਵਿੱਚ ਪਾਲਕੀ ਸਾਹਿਬ ਅਤੇ ਸਮੂਹ ਸਿੱਖ ਸੰਗਤ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ।
ਇਹ ਨਗਰ ਕੀਰਤਨ ਇਥੋਂ ਸ਼ੁਰੂ ਹੋ ਕੇ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ, ਗਲਿਆਰਾ ਆਦਿ ਵੱਖ- ਵੱਖ ਥਾਵਾਂ ਤੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੂਰਨ ਹੋਇਆ। ਇਸ ਮੌਕੇ ਸੰਗਤ ਦਾ ਹੜ੍ਹ ਆ ਗਿਆ। ਸੰਗਤ ਵੱਲੋਂ ਉਤਸ਼ਾਹ ਤੇ ਚਾਅ ਨਾਲ "ਬੋਲੇ ਸੋ ਨਿਹਾਲ" "ਸਤਿ ਸ੍ਰੀ ਅਕਾਲ" ਦੇ ਜੈਕਾਰੇ ਬੁਲਾਏ ਗਏ।