Parkash purab : ਗੁਰੂ ਕੇ ਮਹਿਲ ਉਮੜਿਆ ਸੰਗਤਾਂ ਦਾ ਸੈਲਾਬ, ਸ਼ਰਧਾ ਭਾਵ ਨਾਲ ਮਨਾਇਆ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਅੰਮ੍ਰਿਤਸਰ :ਸਿੱਖਾਂ ਦੇ ਨੌਵੇਂ ਗੁਰੂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪੰਥਕ ਸ਼ਖ਼ਸੀਅਤਾਂ, ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਮੈਂਬਰਾਂ, ਅਧਿਕਾਰੀਆਂ ਅਤੇ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ।
ਲੰਮੀਆਂ-ਲੰਮੀਆਂ ਕਤਾਰਾਂ ਚਲਾ ਕੇ ਆਸ਼ੀਰਵਾਦ ਪ੍ਰਾਪਤ ਕੀਤਾ:ਉਥੇ ਹੀ ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ ਜੀ ਦਾ ਅੱਜ ਪ੍ਰਕਾਸ਼ ਪੁਰਬ ਜਿੱਥੇ ਪੂਰੇ ਦੇਸ਼ ਅਤੇ ਵਿਦੇਸ਼ ਸ਼ਰਧਾ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਉਥੇ ਹੀ ਅੱਜ ਅੰਮ੍ਰਿਤਸਰ ਵਿਖੇ ਸਚਖੰਡ ਸ੍ਰੀ ਦਰਬਾਰ ਸਾਹਿਬ ਅਤੇ ਅੰਮ੍ਰਿਤਸਰ ਦੇ ਅੰਦਰੂਨੀ ਇਲਾਕੇ ਗੁਰੂ ਕੇ ਮਹਿਲ ਤੇ ਵਿੱਚ ਵੀ ਸਮਾਗਮ ਕਰਵਾਏ ਜਾ ਰਹੇ ਹਨ ਉਥੇ ਹੀ ਸੰਗਤਾਂ ਵੱਲੋਂ ਸਵੇਰ ਤੋਂ ਹੀ ਲੰਮੀਆਂ-ਲੰਮੀਆਂ ਕਤਾਰਾਂ ਚਲਾ ਕੇ ਆਸ਼ੀਰਵਾਦ ਪ੍ਰਾਪਤ ਕੀਤਾ ਜਾ ਰਿਹਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ਼ਰਧਾਲੂਆਂ ਦਾ ਕਹਿਣਾ ਹੈ, ਕਿ ਉਹ ਪਹਿਲਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਬਾਅਦ ਗੁਰੂ ਕੇ ਮਹਲ ਪਹੁੰਚੇ ਅਤੇ ਉਹ ਆਪਣੇ ਆਪ ਨੂੰ ਵਡਭਾਗਾ ਸਮਝਦੇ ਹਨ। ਅੱਗੇ ਓਹਨਾ ਕਿਹਾ ਕਿ ਅੱਜ ਦੇ ਦਿਨ ਸਾਨੂੰ ਸਾਰਿਆਂ ਨੂੰ ਗੁਰੂ ਦੇ ਚਰਨਾਂ ਵਿੱਚ ਅਰਦਾਸ ਬੇਨਤੀ ਜ਼ਰੂਰ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ :Sri Guru Teg Bahadur Ji: ਪ੍ਰਕਾਸ਼ ਪੁਰਬ ਸ੍ਰੀ ਗੁਰੂ ਤੇਗ਼ ਬਹਾਦਰ ਜੀ, ਸੀਐਮ ਮਾਨ ਨੇ ਕੀਤਾ ਟਵੀਟ
ਕੀਰਤਨ ਦਰਬਾਰ ਸਜਾਏ ਜਾਣਗੇ :ਉਥੇ ਹੀ ਪ੍ਰਬੰਧਕ ਕਮੇਟੀ ਵੱਲੋਂ ਵੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸ਼੍ਰੋਮਣੀ ਕਮੇਟੀ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਗਾਤਾਰ ਇਹ ਸਮਾਗਮ ਕਰਵਾਏ ਜਾ ਰਹੇ ਸਨ ਅਤੇ ਅੱਜ ਅਖੰਡ ਪਾਠ ਸਾਹਿਬ ਜੀ ਭੋਗ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਅਤੇ ਸੰਗਤਾਂ ਦੇ ਸਹਿਯੋਗ ਦੇ ਨਾਲ ਇਹਨਾਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ ਹੁਣ ਮੰਜੀ ਸਾਹਿਬ ਦੀਵਾਨ ਅਤੇ ਗੁਰੂ ਕੇ ਮਹਲ ਦੇ ਵਿੱਚ ਕੀਰਤਨ ਦਰਬਾਰ ਸਜਾਏ ਜਾਣਗੇ ਅਤੇ ਕਥਾ ਵਾਚਕ ਨੇ ਕਥਾ ਰਾਹੀਂ ਲੋਕਾਂ ਨੂੰ ਗੁਰੂ ਦੇ ਨਾਲ ਜੋੜਨਗੇ ਉਨ੍ਹਾਂ ਕਿਹਾ ਕਿ ਸ਼ਾਮ ਨੂੰ ਰਹਿਰਾਸ ਦੇ ਪਾਠ ਤੋਂ ਬਾਅਦ ਇੱਕ ਪਾਸੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਅਤੇ ਦੂਸਰੇ ਪਾਸੇ ਗੁਰੂ ਕੇ ਬਾਗ ਦੇ ਵਿੱਚ ਸੁੰਦਰ ਆਤਿਸ਼ਬਾਜੀ ਅਤੇ ਦੀਪਮਾਲਾ ਕੀਤੀ ਜਾਵੇਗੀ।
ਗੁਰੂ ਕੇ ਮਹਿਲ ਵਿਖੇ ਸੰਪੰਨ :ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਸ੍ਰੀ ਗੁਰੂ ਰਾਮਦਾਸ ਜੀ ਨਿਵਾਸ, ਚੌਂਕ ਪਰਾਗਦਾਸ, ਚੌਂਕ ਬਾਬਾ ਸਾਹਿਬ, ਚੌਂਕ ਕਰੋੜੀ, ਰਾਮਸਰ ਰੋਡ, ਬਾਬਾ ਦੀਪ ਸਿੰਘ ਕਲੋਨੀ, ਚੌਂਕ ਮੋਨੀ, ਹਵੇਲੀ ਅੱਬਲਵਾਈਆਂ, ਚੌਂਕ ਜੈ ਸਿੰਘ, ਬਜ਼ਾਰ ਲੁਹਾਰਾਂ, ਚੌਂਕ ਲਛਮਣਸਰ, ਢਾਬ ਬਸਤੀ ਰਾਮ, ਚੌਂਕ ਛੱਤੀ ਖੂਹੀ, ਬਜ਼ਾਰ ਬਾਂਸਾਂ, ਬਜ਼ਾਰ ਪਾਪੜਾਂ, ਬਜ਼ਾਰ ਕਾਠੀਆਂ ਤੇ ਗੁਰੂ ਬਜ਼ਾਰ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਪੰਨ ਹੋਇਆ।