ਅੰਮ੍ਰਿਤਸਰ: ਰਾਜਾਸਾਂਸੀ ਦੇ ਦਾਣਾ ਮੰਡੀ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸ ਦੇ ਖ਼ਿਲਾਫ਼ ਰੋਸ ਰੈਲੀ ਕੀਤੀ ਗਈ। ਇਸ ਰੈਲੀ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਕਈ ਪਾਰਟੀ ਆਗੂ ਸ਼ਾਮਿਲ ਹੋਏ।
ਇਸ ਮੌਕੇ ਪ੍ਰਕਾਸ਼ ਸਿੰਘ ਬਾਦਲ ਆਪਣੀ ਹੀ ਭਾਈਵਾਲ ਪਾਰਟੀ ਦੇ ਵੀ ਖ਼ਿਲਾਫ਼ ਬੋਲੇ ਅਤੇ ਕਿਹਾ ਕਿ ਭਾਰਤ ਇੱਕ ਧਰਮ ਨਿਰਪੱਖ ਦੇਸ਼ ਤੇ ਅਫ਼ਸੋਸ ਦੀ ਗੱਲ ਹੈ ਕਿ ਹੁਣ ਭਾਰਤ ਦੇ ਹਾਲਾਤ ਬਹੁਤੇ ਚੰਗੇ ਨਹੀਂ। ਉਨ੍ਹਾਂ ਇਹ ਵੀ ਕਿਹਾ ਕਿ ਸਾਨੂੰ ਮਿਲ-ਵਰਤ ਕੇ ਰਹਿਣਾ ਚਾਹੀਦਾ ਹੈ ਨਾ ਕਿ ਧਰਮਾਂ ਪ੍ਰਤੀ ਨਫ਼ਰਤ ਫੈਲਾਉਣੀ ਚਾਹੀਦੀ ਹੈ।
ਦੇਸ਼ ਦੇ ਹਾਲਾਤਾਂ ਬਾਰੇ ਬੋਲਦੇ ਹੋਏ ਕੈਪਟਨ ਅਮਰਿੰਦਰ ਸਿੰਘ 'ਤੇ ਬੋਲੇ ਪ੍ਰਕਾਸ਼ ਸਿੰਘ ਬਾਦਲ ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਦੀ ਕੈਪਟਨ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ 'ਕੈਪਟਨ ਸਾਬ੍ਹ ਯਾ ਤਾਂ ਮੈਨੀਫੈਸਟੋ ਦੇ ਵਾਅਦੇ ਪੂਰੇ ਕਰੋ ਨਹੀਂ ਗੱਦੀ ਛੱਡੋ'
ਕੈਪਟਨ ਅਮਰਿੰਦਰ ਸਿੰਘ 'ਤੇ ਬੋਲੇ ਪ੍ਰਕਾਸ਼ ਸਿੰਘ ਬਾਦਲ ਇਹ ਵੀ ਪੜ੍ਹੋ: ਅਕਾਲੀ ਦਲ ਦੀ ਕਾਂਗਰਸ ਖ਼ਿਲਾਫ਼ ਰੋਸ ਰੈਲੀ, ਰੈਲੀ ਵਿੱਚ ਪਹੁੰਚੇ ਬੋਨੀ ਅਜਨਾਲਾ
ਉਧਰ ਅਕਾਲੀ ਦਲ ਤੋਂ ਮੁਅੱਤਲ ਢੀਂਡਸਾ ਪਰਿਵਾਰ 'ਤੇ ਬੋਲਦਿਆਂ ਬਾਦਲ ਨੇ ਕਿਹਾ ਆਪਣੀ ਪਾਰਟੀ ਦੀ ਪਿੱਠ ਵਿੱਚ ਛੂਰਾ ਮਾਰਨ ਵਾਲਾ ਬੜਾ ਵੱਡਾ ਪਾਪ ਕਰਦਾ ਹੈ ਅਤੇ ਕੁਦਰਤ ਉਸ ਨੂੰ ਸਜ਼ਾ ਦਿੰਦੀ ਹੈ।
ਢੀਂਡਸਾ ਅਤੇ ਬਰਮਪੂਰਾ 'ਤੇ ਬੋਲੇ ਪ੍ਰਕਾਸ਼ ਸਿੰਘ ਬਾਦਲ