ਅੰਮ੍ਰਿਤਸਰ: ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਖੇ ਨਤਮਸਤਕ ਹੋਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁੱਖ ਅਰਦਾਸ ਕੀਤੀ ਅਤੇ ਸੇਵਾ ਵੀ ਕੀਤੀ ਗਈ।
ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸੇਰ ਸਿੰਘ ਦੂਲੋਂ ਦਰਬਾਰ ਸਾਹਿਬ ਹੋਏ ਨਤਮਸਤਕ - ਖੇਤੀ ਆਰਡੀਨੈਂਸ
ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਖੇ ਨਤਮਸਤਕ ਹੋਣ ਲਈ ਪਹੁੰਚੇ।
ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸੇਰ ਸਿੰਘ ਦੂਲੋਂ ਦਰਬਾਰ ਸਾਹਿਬ ਹੋਏ ਨਤਮਸਤਕ
ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਉਹ ਭਾਰਤ ਵਿੱਚ ਚੱਲ ਰਹੀ ਕੋਰੋਨਾ ਮਹਾਂਮਾਰੀ ਤੋਂ ਲੋਕਾਂ ਦੇ ਬਚਾਅ ਅਤੇ ਪੰਜਾਬ ਦੀ ਚੜਦੀ ਕਲਾ ਲਈ ਅਰਦਾਸ ਕਰਨ ਆਏ ਹਾਂ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਖਿਲਾਫ਼ ਲਿਆਂਦੇ ਗਏ ਖੇਤੀ ਕਾਨੂੰਨ ਪੰਜਾਬ ਦੇ ਹਿੱਤਾਂ ਦੇ ਖਿਲਾਫ਼ ਹਨ। ਪੰਜਾਬ ਵਿੱਚ ਕਿਸਾਨ ਅਤੇ ਮਜ਼ਦੂਰ ਇਸ ਖੇਤੀ ਆਰਡੀਨੈਂਸ ਦੇ ਖਿਲਾਫ਼ ਹਨ।