ਪੰਜਾਬ

punjab

ETV Bharat / state

ਅੰਮ੍ਰਿਤਸਰ ਏਅਰਪੋਰਟ ਉੱਤੇ ਕਸਟਮ ਵਿਭਾਗ ਦਾ ਐਕਸ਼ਨ, ਯਾਤਰੀਆਂ ਨੂੰ ਸੋਨੇ ਅਤੇ 57 ਆਈਫੋਨ ਸਮੇਤ ਕੀਤਾ ਗ੍ਰਿਫ਼ਤਾਰ - ਸ੍ਰੀ ਗੁਰੂ ਰਾਮਦਾਸ ਜੀ ਹਵਾਈ ਅੱਡਾ

ਅੰਮ੍ਰਿਤਸਰ ਏਅਰਪੋਰਟ ਉੱਤੇ ਕਸਟਮ ਵਿਭਾਗ ਨੇ ਕਾਰਵਾਈ ਕਰਦਿਆਂ ਦੋ ਯਾਤਰੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮ 490 ਗ੍ਰਾਮ ਸੋਨੇ ਅਤੇ 57 ਆਈਫੋਨਾਂ ਦੀ ਤਸਕਰੀ ਕਰ ਰਹੇ ਸਨ। ਇਸ ਦੌਰਾਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

Passenger arrested with gold and 57 iPhones at Amritsar airport
ਅੰਮ੍ਰਿਤਸਰ ਏਅਰਪੋਰਟ ਉੱਤੇ ਕਸਟਮ ਵਿਭਾਗ ਦਾ ਐਕਸ਼ਨ, ਯਾਤਰੀਆਂ ਨੂੰ ਸੋਨੇ ਅਤੇ 57 ਆਈਫੋਨ ਸਮੇਤ ਕੀਤਾ ਗ੍ਰਿਫ਼ਤਾਰ

By

Published : Aug 17, 2023, 10:21 AM IST

ਅੰਮ੍ਰਿਤਸਰ: ਜ਼ਿਲ੍ਹੇ ਦੇ ਕੌਮਾਂਤਰੀ ਏਅਰਪੋਰਟ ਉੱਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ ਵੇਖਣ ਨੂੰ ਮਿਲੀ ਹੈ। ਕਸਟਮ ਟੀਮ ਨੇ ਅੰਮ੍ਰਿਤਸਰ ਏਅਰਪੋਰਟ ਤੋਂ 490 ਗ੍ਰਾਮ ਸੋਨਾ ਅਤੇ 57 ਆਈਫੋਨ ਬਰਾਮਦ ਕੀਤੇ ਹਨ। ਅਧਿਕਾਰੀਆਂ ਮੁਤਾਬਿਕ 94 ਲੱਖ 83 ਹਜ਼ਾਰ ਰੁਪਏ ਦੇ ਸਮਾਨ ਦੀ ਤਸਕਰੀ ਕੀਤੀ ਜਾ ਰਹੀ ਸੀ। ਦੱਸ ਦਈਏ ਟੀਮ ਨੇ ਆਈਫੋਨ ਅਤੇ ਸੋਨਾ ਜ਼ਬਤ ਕਰ ਲਿਆ ਹੈ। ਇਸ ਦੌਰਾਨ ਕਸਟਮ ਵਿਭਾਗ ਦੀ ਟੀਮ ਨੇ ਦੋ ਤਸਕਰ ਯਾਤਰੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਏਅਰਪੋਰਟ ਉੱਤੇ ਪਹਿਲੀ ਵਾਰ ਵੱਡੀ ਰਿਕਵਰੀ:ਮੀਡੀਆ ਰਿਪੋਰਟਾਂ ਮੁਤਾਬਿਕ ਸ੍ਰੀ ਗੁਰੂ ਰਾਮਦਾਸ ਜੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਟੀਮ ਨੇ ਸ਼ਾਰਜਾਹ ਤੋਂ ਆਈ ਫਲਾਈਟ ਵਿੱਚੋਂ ਉਤਰੇ ਇੱਕ ਯਾਤਰੀ ਤੋਂ ਲਗਭਗ 95 ਲੱਖ ਰੁਪਏ ਦੀ ਕੀਮਤ ਦੇ ਆਈ ਫੋਨ ਬਰਾਮਦ ਕੀਤੇ ਹਨ। ਇੱਥੇ ਹੀ ਬੱਸ ਨਹੀਂ ਕਸਟਮ ਵਿਭਾਗ ਦੀ ਟੀਮ ਨੇ ਉਕਤ ਯਾਤਰੀ ਤੋਂ 300 ਗ੍ਰਾਮ ਸੋਨਾ ਵੀ ਬਰਾਮਦ ਕੀਤਾ ਹੈ। ਫਿਲਹਾਲ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਅੰਮ੍ਰਿਤਸਰ ਏਅਰਪੋਰਟ ’ਤੇ ਪਹਿਲੀ ਵਾਰ ਇੰਨੀ ਵੱਡੀ ਗਿਣਤੀ ਵਿੱਚ ਆਈ ਫੋਨ ਬਰਾਮਦ ਕੀਤੇ ਗਏ ਹਨ।

ਪਹਿਲਾਂ ਵੀ ਮਿਲਿਆ ਸੀ ਸੋਨਾ:ਦੱਸ ਦਈਏ ਦੋ ਸਾਲ ਪਹਿਲਾਂ 2021 ਵਿੱਚ ਵੀ ਅੰਮ੍ਰਿਤਸਰ ਏਅਰਪੋਰਟ 'ਤੇ ਕਸਟਮ ਵਿਭਾਗ ਨੂੰ ਉਸ ਸਮੇਂ ਸਫ਼ਲਤਾ ਹੱਥ ਲੱਗੀ ਸੀ ਜਦੋਂ ਉਨ੍ਹਾਂ ਵੱਲੋਂ ਇੱਕ ਵਿਅਕਤੀ ਦੀ ਤਲਾਸ਼ੀ ਲੈਣ ਤੋਂ ਬਾਅਦ 186 ਗ੍ਰਾਮ ਸੋਨਾ ਬਰਾਮਦ ਕੀਤਾ ਗਿਆ ਸੀ। ਉਕਤ ਮੁਲਜ਼ਮ ਹੁਸ਼ਿਆਰਪੁਰ ਦਾ ਰਹਿਣਾ ਵਾਲਾ ਦੱਸਿਆ ਗਿਆ ਸੀ ਜੋ ਦੁਬਈ ਦੇ ਸ਼ਾਹਜਹਾਂ ਤੋਂ ਪਰਤਿਆ ਸੀ। ਕਸਟਮ ਵਿਭਾਗ ਵਲੋਂ ਬਰਾਮਦ ਕੀਤੇ ਗਏ ਸੋਨੇ ਦੀ ਕੀਮਤ 8 ਲੱਖ 76 ਹਜ਼ਾਰ ਦੇ ਕਰੀਬ ਗਈ ਸੀ। ਨੌਜਵਾਨ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ ਤੇ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਜੁਲਾਈ 2020 ਨੂੰ ਅੰਮ੍ਰਿਤਸਰ ਏਅਰਪੋਰਟ 'ਤੇ ਕੁੱਝ ਵਿਅਕਤੀਆਂ ਕੋਲੋਂ 10 ਕਿੱਲੋ ਸੋਨਾ ਫੜ੍ਹੇ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ ਵਿੱਚ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਹਲਕਾ ਅਮਲੋਹ ਦੇ ਪਿੰਡ ਭਗਵਾਨਪੁਰਾ ਦਾ ਇੱਕ ਵਿਅਕਤੀ ਵੀ ਸ਼ਾਮਲ ਸੀ।

ABOUT THE AUTHOR

...view details