ਅੰਮ੍ਰਿਤਸਰ:ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਅੱਜ ਸ਼ੁੱਕਰਵਾਰ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ 22 ਘੰਟਿਆਂ ਤੋਂ ਪੰਜਾਬ ਦੇ ਵਿੱਚ ਪੰਜਾਬ ਰੋਡਵੇਜ਼ ਦੀਆਂ ਬੱਸਾਂ ਦੀ ਆਵਾਜਾਈ ਬੰਦ ਕਰਨ ਦੀ ਕਾਲ ਦਿੱਤੀ ਗਈ ਸੀ। ਜਿਸ ਦੇ ਤਹਿਤ ਅੰਮ੍ਰਿਤਸਰ ਦੇ ਬੱਸ ਸਟੈਂਡ ਵਿੱਚ ਵੀ ਪੰਜਾਬ ਰੋਡਵੇਜ਼ ਦੇ ਠੇਕਾ ਮੁਲਾਜ਼ਮਾਂ ਵੱਲੋਂ ਬੱਸਾਂ ਬੰਦ Amritsar bus stand due to strike ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਹੀ ਅੰਮ੍ਰਿਤਸਰ ਦੇ ਬੱਸ ਸਟੈਂਡ ਵਿੱਚ ਸਵਾਰੀਆਂ ਨੂੰ ਬਹੁਤ ਮੁਸ਼ਿਕਲਾਂ ਦਾ ਸਾਹਮਣਾ ਕਰਨ ਪਿਆ। Passengers were troubled at Amritsar bus stand
ਸਵਾਰੀ ਨੇ ਕਿਹਾ ਚੰਗੇ ਦਿਨ ਤੁਹਾਡੇ ਸਾਹਮਣੇ ਹਨ:-ਇਸ ਦੌਰਾਨ ਹੀ ਅੰਮ੍ਰਿਤਸਰ ਬੱਸ ਸਟੈਂਡ ਵਿੱਚ ਖੱਜਲ-ਖੁਆਰ ਹੋ ਰਹੀਆਂ ਸਵਾਰੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਪੰਜਾਬ ਰੋਡਵੇਜ਼ ਦੇ ਠੇਕਾ ਮੁਲਾਜ਼ਮਾਂ ਵੱਲੋਂ ਬੱਸ ਸਟੈਂਡ ਵੀ ਸਵੇਰੇ ਤੋਂ ਹੜਤਾਲ ਕੀਤੀ ਹੋਈ ਹੈ ਅਤੇ ਬੱਸ ਸਟੈਂਡ ਬੰਦ ਹੋਣ ਕਾਰਨ ਸਰਕਾਰੀ ਤੋਂ ਇਲਾਵਾ ਪ੍ਰਾਈਵੇਟ ਬੱਸਾਂ ਵੀ ਬੱਸ ਸਟੈਂਡ ਦੇ ਅੰਦਰ ਨਹੀਂ ਜਾ ਸਕਣਗੀਆਂ ਅਤੇ ਸਵਾਰੀਆਂ ਨੂੰ ਬੱਸ ਲੈਣ ਲਈ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਵਾਰੀ ਨੇ ਕਿਹਾ ਕਿ ਭਗਵੰਤ ਮਾਨ ਨੇ ਕਿਹਾ ਸੀ ਕਿ ਚੰਗੇ ਦਿਨ ਆਉਣਗੇ, ਪਰ ਅੱਜ ਤੁਹਾਡੇ ਸਾਹਮਣੇ ਚੰਗੇ ਦਿਨ ਹਨ।