ਅੰਮ੍ਰਿਤਸਰ: ਹਰ ਵਾਰ ਦੀ ਤਰ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਸਿੱਖ ਸੰਗਤਾਂ ਦਾ ਜਥਾ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ 27 ਨਵੰਬਰ ਨੂੰ ਰਵਾਨਾ ਹੋਵੇਗਾ। ਇਸ ਮੌਕੇ ਸ਼ਰਧਾਲੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਗਈ।
ਨਨਕਾਣਾ ਸਾਹਿਬ ਜਾਣ ਵਾਲੀ ਸੰਗਤ ਨੂੰ ਵੰਡੇ ਪਾਸਪੋਰਟ - ਕੋਰੋਨਾ ਵਾਇਰਸ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਸਿੱਖ ਸੰਗਤਾਂ ਦਾ ਜਥਾ ਨਨਕਾਣਾ ਸਾਹਿਬ ਪਾਕਿਸਤਾਨ ਲਈ 27 ਨਵੰਬਰ ਨੂੰ ਰਵਾਨਾ ਹੋਵੇਗਾ। ਇਸ ਮੌਕੇ ਸ਼ਰਧਾਲੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ।
ਸ਼ਰਧਾਲੂਆਂ ਨੇ ਕਿਹਾ ਕਿ ਗੁਰੂ ਨਾਨਕ ਸਾਹਿਬ ਦੀ ਕਿਰਪਾ ਹੈ ਕਿ ਉਹ ਸ੍ਰੀ ਨਨਕਾਣਾ ਸਾਹਿਬ ਦੀ ਧਰਤੀ 'ਤੇ ਜਾ ਕੇ ਨਤਮਸਤਕ ਹੋਣਗੇ। ਇਸ ਵਾਰ ਘੱਟ ਦਿਨਾਂ ਦਾ ਵੀਜ਼ਾ ਮਿਲਣ 'ਤੇ ਸ਼ਰਧਾਲੂਆਂ ਨੇ ਪ੍ਰਤੀਕਰਮ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਦੇ ਚਲਦਿਆਂ ਦੋਵਾਂ ਸਰਕਾਰਾਂ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ, ਚਲੋ ਜਿੰਨੇ ਦਿਨਾਂ ਦਾ ਵੀਜ਼ਾ ਹੈ, ਉਨ੍ਹਾਂ ਨੂੰ ਖੁਸ਼ੀ ਇਸ ਗੱਲ ਦੀ ਹੈ ਕਿ ਉਹ ਗੁਰੂ ਸਾਹਿਬ ਦੇ ਪਵਿੱਤਰ ਸਥਾਨ ਦੇ ਦਰਸ਼ਨ ਕਰ ਸਕਣਗੇ।
ਪਹਿਲਾਂ ਕਈ ਵਾਰ ਪਾਕਿਸਤਾਨ ਜਾ ਚੁੱਕੇ ਸ਼ਰਧਾਲੂਆਂ ਨੇ ਕਿਹਾ ਕਿ ਚਾਹੇ ਉੱਥੇ ਬਹੁਗਿਣਤੀ ਮੁਸਲਮਾਨ ਭਰਾਵਾਂ ਦੀ ਹੈ ਪਰ ਫਿਰ ਵੀ ਕਿਸੇ ਵੀ ਤਰ੍ਹਾਂ ਦਾ ਭੇਦਭਾਵ ਨਹੀਂ ਹੁੰਦਾ।