ਅੰਮ੍ਰਿਤਸਰ:ਕੇਂਦਰ ਸਰਕਾਰ (Central government) ਵੱਲੋਂ ਖੇਤੀ ਸੁਧਾਰ ਕਾਨੂੰਨਾਂ ਨੂੰ ਰੱਦ ਕਰਨ (three farm laws repeal) ਦੇ ਦਿੱਤੇ ਫ਼ੈਸਲੇ ਤੋਂ ਬਾਅਦ ਲਗਾਤਾਰ ਹੀ ਭਾਜਪਾ ਨੇਤਾਵਾਂ ਵੱਲੋਂ ਹੁਣ ਲੋਕਾਂ ਵਿੱਚ ਵਿਚਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸੇ ਦੇ ਚੱਲਦੇ ਭਾਜਪਾ (BJP) ਜਨਰਲ ਸਕਤੱਰ ਜਿਲ੍ਹਾ ਅੰਮ੍ਰਿਤਸਰ (Amritsar) ਦਿਹਾਤੀ ਡਾਕਟਰ ਸੁਸ਼ੀਲ ਦੇਵਗਨ ਦੀ ਦੇਖਰੇਖ ਹੇਠ ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸ਼੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਅਤੇ ਕੀਰਤਨ ਸਮਾਗਮ ਕਰਵਾਇਆ ਗਿਆ।
ਇਸ ਦੌਰਾਨ ਰਾਜ ਸਭਾ ਮੈਂਬਰ ਅਤੇ ਸਾਬਕਾ ਭਾਜਪਾ ਪੰਜਾਬ ਪ੍ਰਧਾਨ ਸ਼ਵੇਤ ਮਲਿਕ, ਸਾਬਕਾ ਮੰਤਰੀ ਡਾ. ਬਲਦੇਵ ਰਾਜ ਚਾਵਲਾ, ਹਲਕਾ ਪੱਛਮੀ ਇੰਚਾਰਜ ਪੰਕਜ ਸ਼ਰਮਾ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ। ਇਸ ਮੌਕੇ ਸ੍ਰੀ ਗੁਰੂ ਤੇਗ ਬਹਾਦੁਰ ਜੀ (sri guru tegh bahadur ji) ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਕਰਵਾਏ ਗਏ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪੈਣ ਉਪਰੰਤ ਸ੍ਰੀ ਦਰਬਾਰ ਸਾਹਿਬ ਜੀ ਦੇ ਹਜੂਰੀ ਰਾਗੀ ਭਾਈ ਸੁਖਬੀਰ ਸਿੰਘ ਜੀ ਵੱਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ ਗਿਆ। ਉਨ੍ਹਾਂ ਵੱਲੋਂ ਗੁਰੂ ਸਾਹਿਬ ਦੀ ਜੀਵਨੀ ’ਤੇ ਚਾਨਣਾ ਪਾਇਆ ਗਿਆ। ਸਾਰਿਆਂ ਨੂੰ ਗੁਰੂ ਸਾਹਿਬ ਦੇ ਦਿਖਾਏ ਰਸਤੇ ’ਤੇ ਚਲਣ ਦਾ ਉਪਦੇਸ਼ ਦਿੱਤਾ ਗਿਆ।