ਪੰਜਾਬ

punjab

ETV Bharat / state

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭਾਈ ਸੁਖਦੇਵ ਸਿੰਘ ਅਤੇ ਭਾਈ ਹਰਜਿੰਦਰ ਸਿੰਘ ਦੀ ਮਨਾਈ ਬਰਸੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਫ਼ੌਜੀ ਹਮਲੇ ਮੌਕੇ ਫ਼ੌਜ ਦੀ ਕਮਾਂਡ ਕਰਨ ਵਾਲੇ ਜਨਰਲ ਅਰੁਣ ਕੁਮਾਰ ਵੈਦਿਆ ਨੂੰ ਪੁਣੇ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦੇਣ ਵਾਲੇ ਭਾਈ ਸੁਖਦੇਵ ਸਿੰਘ ਸੁੱਖਾ ਤੇ ਭਾਈ ਹਰਜਿੰਦਰ ਸਿੰਘ ਜਿੰਦਾ ਦੀ ਦਰਬਾਰ ਸਾਹਿਬ ਵਿਖੇ ਬਰਸੀ ਮਨਾਈ ਗਈ।

By

Published : Oct 9, 2020, 11:41 AM IST

ਫ਼ੋਟੋ
ਫ਼ੋਟੋ

ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਫ਼ੌਜੀ ਹਮਲੇ ਮੌਕੇ ਫ਼ੌਜ ਦੀ ਕਮਾਂਡ ਕਰਨ ਵਾਲੇ ਜਨਰਲ ਅਰੁਣ ਕੁਮਾਰ ਵੈਦਿਆ ਨੂੰ ਪੁਣੇ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦੇਣ ਵਾਲੇ ਭਾਈ ਸੁਖਦੇਵ ਸਿੰਘ ਸੁੱਖਾ ਤੇ ਭਾਈ ਹਰਜਿੰਦਰ ਸਿੰਘ ਜਿੰਦਾ ਦੀ ਅੱਜ ਬਰਸੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭਾਈ ਸੁਖਦੇਵ ਸਿੰਘ ਸੁੱਖਾ ਤੇ ਭਾਈ ਹਰਜਿੰਦਰ ਸਿੰਘ ਜਿੰਦਾ ਦੀ ਬਰਸੀ ਮਨਾਈ ਗਈ। ਇਹ ਬਰਸੀ ਹਰ ਸਾਲ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵਿੱਚ ਮਨਾਈ ਜਾਂਦੀ ਹੈ।

ਵੀਡੀਓ

ਇਸ ਬਰਸੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿੱਚ ਸ੍ਰੀ ਆਖੰਡ ਪਾਠ ਦਾ ਭੋਗ ਪਾਇਆ ਤੇ ਕੀਰਤਨ ਕੀਤਾ ਗਿਆ। ਕੀਰਤਨ ਕਰਨ ਉਪੰਰਤ ਅਰਦਾਸ ਵੀ ਕੀਤੀ ਗਈ।

ਫ਼ੋਟੋ

ਭਾਈ ਸੁਖਦੇਵ ਸਿੰਘ ਸੁੱਖਾ ਤੇ ਭਾਈ ਹਰਜਿੰਦਰ ਸਿੰਘ ਜਿੰਦਾ ਦੀ ਬਰਸੀ ਦੌਰਾਨ ਦਲ ਖ਼ਾਲਸਾ ਦੇ ਆਗੂ ਕੰਵਰਪਾਲ ਸਿੰਘ ਹਰਪਾਲ ਸਿੰਘ ਚੀਮਾ,ਜਥੇਦਾਰ ਹਵਾਰਾ ਕਮੇਟੀ ਦੇ ਬੁਲਾਰੇ ਪ੍ਰੋ.ਬਲਜਿੰਦਰ ਸਿੰਘ ਦਰਬਾਰ ਸਾਹਿਬ ਦੇ ਗ੍ਰੰਥੀ ਮਹਿੰਗਾ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਚਰਨਜੀਤ ਸਿੰਘ,ਭਾਈ ਸੁਖਜੀਤ ਸਿੰਘ ਖੋਸਾ,ਸਰਬੱਤ ਖਾਲਸਾ ਦੇ ਪ੍ਰਬੰਧਕ ਜਰਨੈਲ ਸਿੰਘ ਸਖੀਰਾ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਆਗੂ ਹਾਜ਼ਰ ਹੋਏ।

ਫ਼ੋਟੋ

ਜ਼ਿਕਰਯੋਗ ਹੈ ਕਿ ਭਾਈ ਸੁਖਦੇਵ ਸਿੰਘ ਸੁੱਖਾ ਅਤੇ ਭਾਈ ਹਰਜਿੰਦਰ ਸਿੰਘ ਜਿੰਦਾ ਨੂੰ ਜਰਨਲ ਵੈਦਿਆ ਦੇ ਮਾਰਨ ਕਰਕੇ 9 ਅਕਤੂਬਰ 1986 ਨੂੰ ਫਾਂਸੀ ਦਿੱਤੀ ਗਈ।

ABOUT THE AUTHOR

...view details