ਪੰਜਾਬ

punjab

ETV Bharat / state

ਕਾਂਗਰਸ ਦੇ ਦੋ ਸਾਲ ਦੇ ਰਾਜ ਭਾਗ ਤੋਂ ਲੋਕ ਪੂਰੀ ਤਰ੍ਹਾਂ ਸੰਤੁਸ਼ਟ: ਜਸਬੀਰ ਸਿੰਘ ਡਿੰਪਾ

ਲੋਕ ਸਭਾ ਚੋਣਾਂ ਨੂੰ ਵੇਖਦਿਆਂ ਖੇਮਕਰਨ 'ਚ ਕਾਂਗਰਸ ਵੱਲੋਂ ਰੈਲੀ ਕੀਤੀ ਗਈ। ਇਸ ਰੈਲੀ ਨੂੰ ਖਡੂਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਨੇ ਸੰਬੋਧਨ ਕੀਤਾ ਅਤੇ ਕਾਂਗਰਸ ਸਰਕਾਰੀ ਦੀਆਂ ਤਰੀਫ਼ਾਂ ਦੇ ਪੁਲ ਬੰਨ੍ਹੇ।

ਖੇਮਕਰਨ 'ਚ ਕਾਂਗਰਸ ਦੀ ਰੈਲੀ

By

Published : Apr 13, 2019, 8:24 AM IST

ਤਰਨਤਾਰਨ: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਖੇਮਕਰਨ ਵਿਖੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ ਹੇਠ ਇਕੱਠ ਕੀਤਾ ਗਿਆ। ਇਸ ਮੌਕੇ ਖਡੂਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਨੇ ਇਕੱਠ ਨੂੰ ਸੰਬੋਧਨ ਕੀਤਾ।

ਵੀਡੀਓ

ਜਸਬੀਰ ਸਿੰਘ ਡਿੰਪਾ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਹਰ ਵਰਗ ਲਈ ਬਹੁਤ ਵਧੀਆ ਕੰਮ ਕੀਤੇ ਗਏ ਹਨ ਤੇ ਆਉਣ ਵਾਲੇ ਸਮੇਂ 'ਚ ਰਾਹੁਲ ਗਾਂਧੀ ਨਾਲ ਮਿਲ ਕੇ ਪੰਜਾਬ ਨੂੰ ਹੋਰ ਵੀ ਤਰੱਕੀਆਂ 'ਤੇ ਲੈ ਕੇ ਜਾਣਗੇ। ਇਸ ਲਈ ਕੇਂਦਰ 'ਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਸਮੁੱਚੇ ਉਮੀਦਵਾਰ ਜਿਤਾਉਣੇ ਜ਼ਰੂਰੀ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਦੇ ਦੋ ਸਾਲ ਦੇ ਰਾਜ ਭਾਗ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ ਜਦਕਿ ਕੇਂਦਰ ਸਰਕਾਰ ਵਲੋਂ ਨੋਟਬੰਦੀ, ਜੀਐੱਸਟੀ ਲਾਗੂ ਕਰਨ ਨਾਲ ਆਮ ਵਰਗ ਦਾ ਲੱਕ ਟੁੱਟ ਚੁੱਕਾ ਹੈ। ਸਿਰਫ਼ ਕੁੱਝ ਵੱਡੇ ਘਰਾਣਿਆਂ ਨੂੰ ਫ਼ਾਇਦਾ ਪਹੁੰਚਾਉਣ ਲਈ ਮੋਦੀ ਉਨ੍ਹਾਂ ਦੇ ਇਸ਼ਾਰਿਆਂ 'ਤੇ ਕੰਮ ਕਰ ਰਹੇ ਹਨ।

ਇਸ ਮੌਕੇ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਕਿਹਾ ਕਿ ਹਲਕਾ ਖਡੂਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਡਿੰਪਾ ਦੀ ਜਿੱਤ ਯਕੀਨੀ ਹੈ ਪਰ ਉਹ ਵਾਅਦਾ ਕਰਦੇ ਹਨ ਕਿ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਹਜ਼ਾਰਾਂ ਦੀ ਗਿਣਤੀ 'ਚ ਉਨ੍ਹਾਂ ਨੂੰ ਜਿਤਾ ਕੇ ਭੇਜਿਆ ਜਾਵੇਗਾ।

ABOUT THE AUTHOR

...view details