ਪੰਜਾਬ

punjab

ETV Bharat / state

ਸੀਵਰੇਜ ਦਾ ਗੰਦਾ ਪਾਣੀ ਪੀਣ ਲਈ ਮਜਬੂਰ ਹਨ ਲੋਕ

ਅ੍ਰੰਮਿਤਸਰ ਦੇ ਕੇਂਦਰੀ ਹਲਕੇ ਦੇ ਨਿਵਾਸੀ ਸੀਵਰੇਜ ਦਾ ਗੰਦਾ ਪਾਣੀ ਪੀਣ ਲਈ ਮਜਬੂਰ ਹਨ ਪਰ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ।

ਅ੍ਰੰਮਿਤਸਰ

By

Published : Aug 27, 2019, 9:56 PM IST

ਅ੍ਰੰਮਿਤਸਰ: ਪਾਣੀ ਇਨਸਾਨੀ ਜੀਵਨ ਦੀ ਵੱਡਮੁੱਲੀ ਜ਼ਰੂਰਤ ਹੈ ਪਰ ਜੇ ਇਹ ਪਾਣੀ ਹੀ ਸਾਫ਼-ਸੁਥਰਾ ਨਾ ਹੋਵੇ ਤਾਂ ਇਨਸਾਨ ਨੂੰ ਕਈ ਤਰ੍ਹਾਂ ਦੀਆਂ ਬੀਮਾਰੀਆਂ ਹੋਣ ਦਾ ਖ਼ਤਰਾ ਰਹਿੰਦਾ ਹੈ। ਅ੍ਰੰਮਿਤਸਰ ਦੇ ਕੇਂਦਰੀ ਹਲਕੇ ਦੇ ਨਿਵਾਸੀ ਸੀਵਰੇਜ ਦਾ ਗੰਦਾ ਪਾਣੀ ਪੀਣ ਲਈ ਮਜਬੂਰ ਹਨ।

ਵੀਡੀਓ

ਪ੍ਰਸ਼ਾਸਨ ਦੀ ਅਣਦੇਖੀ ਦਾ ਸ਼ਿਕਾਰ ਹੋ ਰਹੇ ਲੋਕ ਸੀਵਰੇਜ ਦਾ ਗੰਦਾ ਪਾਣੀ ਪੀਣ ਨੂੰ ਮਜਬੂਰ ਹਨ। ਪਰ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ ਜਿਸ ਕਰਕੇ ਲੋਕਾਂ ਵੱਲੋਂ ਪ੍ਰਸ਼ਾਸਨ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਨਾਅਰੇਬਾਜ਼ੀ ਕੀਤੀ ਗਈ। ਇਲਾਕਾ ਨਿਵਾਸੀਆਂ ਨੇ ਦੱਸਿਆ ਕਿ ਇੱਥੇ ਲਗਭਗ ਪਿਛਲੇ ਤਿੰਨ ਚਾਰ ਮਹੀਨਿਆਂ ਤੋਂ ਪੀਣ ਵਾਲੇ ਪਾਣੀ ਵਿਚ ਸੀਵਰੇਜ ਦਾ ਗੰਦਾ ਪਾਣੀ ਮਿਕਸ ਹੋ ਕੇ ਆ ਰਿਹਾ ਹੈ ਜਿਸ ਨਾਲ ਉਹਨਾਂ ਦੇ ਬੱਚੇ ਬਿਮਾਰ ਹੋ ਰਹੇ ਹਨ।

ਇਹ ਵੀ ਪੜੋ: ਹੜ੍ਹ ਕਾਰਨ ਵਧੇ ਸਬਜ਼ੀਆਂ ਦੇ ਭਾਅ

ਇਸ ਮਸਲੇ ਨੂੰ ਲੈ ਕੇ ਇਲਾਕੇ ਦੇ ਕੌਂਸਲਰ ਤਾਹਿਰ ਸਾਹ ਅਤੇ ਸਾਬਕਾ ਕੌਸਲਰ ਸਰਬਜੀਤ ਸਿੰਘ ਲਾਡੀ ਨੇ ਲੋਕਾਂ ਦੀ ਇਸ ਮੁਸ਼ਕਿਲ ਵਿਚ ਉਨ੍ਹਾਂ ਦੇ ਨਾਲ ਖੜਨ ਦਾ ਭਰੋਸਾ ਦਿੱਤਾ ਹੈ ਅਤੇ ਕਿਹਾ ਹੈ ਕਿ ਜੇਕਰ ਪ੍ਰਸ਼ਾਸਨ ਪੀਣ ਵਾਲੇ ਪਾਣੀ ਦੀ ਸਫ਼ਾਈ ਵੱਲ ਧਿਆਨ ਨਹੀਂ ਦਿੰਦਾ ਤਾ ਅਸੀਂ ਇਲਾਕਾ ਨਿਵਾਸੀਆਂ ਨਾਲ ਖੜ੍ਹੇ ਹੋ ਕੇ ਪ੍ਰਸ਼ਾਸਨ ਦੇ ਖਿਲਾਫ਼ ਤਿੱਖਾ ਸੰਘਰਸ਼ ਕਰਾਂਗੇ।

ABOUT THE AUTHOR

...view details