ਅੰਮ੍ਰਿਤਸਰ :ਵੇਰਕਾ 'ਚ ਅੱਜ ਨਸ਼ੇ ਦਾ ਵਪਾਰ ਰੋਕਣ ਵਾਲੇ ਜਿਮ ਮਾਲਕ ਕੇਕੇ ਵਲੀ ਤੇ ਨਸ਼ਾ ਵਪਾਰੀ ਸ਼ਨੀ ਪਦ ਵੱਲੋਂ ਚਾਕੂ ਮਾਰ ਜਾਨਲੇਵਾ ਹਮਲਾ ਕੀਤਾ ਗਿਆ। ਜਿਸ ਦੇ ਰੋਸ ਵਜੋਂ ਇਲਾਕਾ ਨਿਵਾਸੀਆਂ ਨੇ ਅਣਮਿੱਥੇ ਸਮੇਂ ਲਈ ਵੇਰਕਾ ਬਾਜ਼ਾਰ ਦੀਆਂ ਦੁਕਾਨਾਂ ਨੂੰ ਬੰਦ ਕਰ ਦਿੱਤਾ। ਬਜ਼ਾਰ ਦੀਆਂ ਸਾਰੀਆਂ ਦੁਕਾਨਾਂ ਬੰਦ ਕਰਕੇ ਲੋਕਾਂ ਨੇ ਨਸ਼ਾ ਤਸ਼ਕਰਾਂ ਦੇ ਖਿਲਾਫ ਪ੍ਰਦਸ਼ਨ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵੇਰਕਾ ਤੋਂ ਕੌਂਸਲਰ ਹਰਪਾਲ ਸਿੰਘ ਵੇਰਕਾ ਦੇ ਪੀੜਤ ਕੇਕੇ ਵਲੀ ਅਤੇ ਇਲਾਕਾ ਨਿਵਾਸੀਆਂ ਨੇ ਦੱਸਿਆ ਕਿ ਇਲਾਕੇ ਵਿੱਚ ਨਸ਼ਾ ਵੇਚਣ ਤੋਂ ਰੋਕਣ ਨੂੰ ਲੈ ਕੇ ਪਹਿਲਾਂ ਵੀ ਪੁਲਿਸ ਮੁਲਾਜ਼ਮਾਂ ਨੂੰ ਸਨੀ ਪਦ ਨਸ਼ੇ ਦੇ ਸੌਦਾਗਰਾਂ ਵੱਲੋਂ ਕੁੱਟਿਆ ਗਿਆ ਸੀ।
ਜਿਸ ਦੇ ਚੱਲਦੇ ਪੁਲਿਸ ਪ੍ਰਸ਼ਾਸਨ ਵੱਲੋਂ ਡਰ ਦੇ ਮਾਰੇ ਇਨ੍ਹਾਂ ਸੌਦਾਗਰਾਂ ਨੂੰ ਫੜਿਆ ਨਹੀਂ ਜਾਂਦਾ। ਅੱਜ ਵੀ ਜਦੋਂ ਜਿਮ ਮਾਲਕ ਕੇਕੇ ਵਲੀ ਤੇ ਨਸ਼ੇ ਦੇ ਸੌਦਾਗਰਾਂ ਵੱਲੋਂ ਹਮਲਾ ਕਰਕੇ ਜ਼ਖ਼ਮੀ ਕੀਤਾ ਗਿਆ।