ਅੰਮ੍ਰਿਤਸਰ: ਅਕਸਰ ਹੀ ਪੰਜਾਬ ਪੁਲਿਸ ਆਪਣੇ ਕਾਰਨਾਮੇ ਕਰਕੇ ਚਰਚਾ ਵਿਚ ਬਣੀ ਰਹਿੰਦੀ ਹੈ ਅਤੇ ਅੰਮ੍ਰਿਤਸਰ ਵਿੱਚ ਇਕ ਵਾਰ ਫਿਰ ਪੰਜਾਬ ਪੁਲਿਸ ਆਪਣੇ ਕਾਰਨਾਮਿਆਂ ਕਰਕੇ ਚਰਚਾ ਵਿਚ ਨਜ਼ਰ ਆ ਰਹੀ ਹੈ। ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਛੇਹਰਟਾ ਰੋਡ ਦੇ ਉੱਪਰ ਇਕ ਪਰਵਾਸੀ ਪਰਿਵਾਰ ਵੱਲੋਂ ਇਕ ਵਿਅਕਤੀ ਦੀ ਲਾਸ਼ ਸੜਕ ਤੇ ਰੱਖ ਕੇ ਪੰਜਾਬ ਪੁਲਿਸ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਅਤੇ ਪੁਲਿਸ ਦੇ ਖਿਲਾਫ ਨਾਅਰੇਬਾਜ਼ੀ ਵੀ ਪਰਵਾਸੀ ਪਰਿਵਾਰ ਵੱਲੋਂ ਕੀਤੀ ਗਈ।
ਮੁਲਜ਼ਮ ਨੂੰ ਕਾਬੂ ਕੀਤਾ ਪਰ ਬਾਅਦ ਵਿਚ ਛੱਡ ਦਿੱਤਾ:ਇਸ ਸੰਬੰਧ ਵਿੱਚ ਮ੍ਰਿਤਕ ਵਿਅਕਤੀ ਦੇ ਪਰਵਾਰਕ ਮੈਂਬਰਾਂ ਨੇ ਦੱਸਿਆ ਕਿ ਬੀਤੇ ਦਿਨੀਂ ਅੰਮ੍ਰਿਤਸਰ ਵਿਚ ਇਕ ਐਕਟਿਵਾ ਚਾਲਕ ਨੇ ਟੱਕਰ ਮਾਰ ਦਿਤੀ ਜਿਸ ਦੀ ਹਸਪਤਾਲ ਵਿਚ ਮੌਤ ਹੋ ਗਈ। ਉਥੇ ਹੀ ਇਸ ਕਾਰਵਾਈ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਨੂੰ ਕਾਬੂ ਕੀਤਾ ਪਰ ਬਾਅਦ ਵਿਚ ਛੱਡ ਦਿੱਤਾ। ਇਸ ਦੇ ਰੋਸ ਵੱਜੋਂ ਜਿਸ ਵਿਅਕਤੀ ਦੀ ਮੌਤ ਹੋਈ ਹੈ ਉਸਦੇ ਰਿਸ਼ਤੇਦਾਰਾਂ ਵੱਲੋਂ ਰੋਸ ਪ੍ਰਗਟਾਇਆ ਗਿਆ ਅਤੇ ਸੜਕ ਜਾਮ ਕਰਕੇ ਇਨਸਾਫ ਦੀ ਮੰਗ ਕੀਤੀ, ਇਹ ਦੋ ਦਿਨ ਪਹਿਲਾਂ ਵਾਲਮੀਕ ਚੌਂਕ ਦੇ ਕੋਲ ਤੋਂ ਸਾਈਕਲ 'ਤੇ ਆ ਰਿਹਾ ਸੀ ਕਿਸੇ ਵਿਅਕਤੀ ਵੱਲੋਂ ਉਸ ਨਾਲ ਐਕਸੀਡੈਂਟ ਕਰ ਦਿੱਤਾ। ਜਿਸ ਤੋਂ ਬਾਅਦ ਉਸ ਨੂੰ ਨਜ਼ਦੀਕੀ ਹਸਪਤਾਲ ਵਿੱਚ ਦਾਖਲ ਕਰਵਾਇਆ ਅਤੇ ਉਨ੍ਹਾਂ ਦੇ ਵਿਅਕਤੀ ਦੀ ਮੌਤ ਹੋ ਗਈ।