ਅੰਮ੍ਰਿਤਸਰ: ਅਜਨਾਲਾ ਦੇ ਮੁਹੱਲਾ ਬੇਅੰਤ ਨਗਰ ਅੰਦਰ ਬਣ ਰਹੀ ਨਵੀਂ ਸੜਕ ਵਿੱਚ ਘਟੀਆ ਮਟੀਰੀਅਲ ਪਾਉਣ ਅਤੇ ਸੀਮੈਂਟ ਦੀ ਵਰਤੋਂ ਨਾ ਕਰਨ ਨੂੰ ਲੈ ਕੇ ਅਕਾਲੀ ਕੌਂਸਲਰ ਅਤੇ ਸਥਾਨਕ ਲੋਕਾਂ ਨੇ ਇਕੱਠੇ ਹੋ ਕੇ ਨਵੀਂ ਬਣ ਰਹੀ ਸੜਕ ’ਤੇ ਸਵਾਲ ਚੁੱਕੇ ਅਤੇ ਸੜਕ ’ਤੇ ਖਾਲੀ ਬਜਰ ਪਾਉਣ ਦਾ ਵਿਰੋਧ ਕੀਤਾ। ਇਸ ਮੌਕੇ ਸਥਨਾਕ ਲੋਕਾਂ ਨੇ ਕਿਹਾ ਕਿ ਸੜਕ ਬਣਾਉਣ ਦੇ ਵਿੱਚ ਬਹੁਤ ਘਟੀਆ ਪੱਧਰ ਦਾ ਮਟੀਰੀਅਲ ਵਰਤਿਆ ਜਾ ਰਿਹਾ ਹੈ। ਜਿਸ ਕਾਰਨ ਸਥਨਾਕ ਲੋਕਾਂ ਨੇ ਇਸ ਦੀ ਵਿਜੀਲੈਂਸ ਜਾਂਚ ਦੀ ਮੰਗ ਕੀਤੀ ਹੈ।
ਦੂਜੇ ਪਾਸੇ ਕੌਂਸਲਰ ਜਸਪਾਲ ਸਿੰਘ ਢਿੱਲੋਂ ਅਤੇ ਸ਼ਿਵਪਾਲ ਨੇ ਕਿਹਾ ਕਿ ਬਹੁਤ ਹੀ ਨਾਲਾਇਕੀ ਦੇ ਨਾਲ ਇਹ ਸੜਕ ਬਣਾਈ ਜਾ ਰਹੀ ਹੈ। ਉੱਥੇ ਸੀਮਿੈਂਟ ਬਿੱਲਕੁਲ ਵੀ ਨਹੀਂ ਵਰਤਿਆ ਜਾ ਰਿਹਾ। ਨਾਲ ਹੀ ਗਲੀਆਂ ਦੇ ਪਾਣੀ ਦੇ ਨਿਕਾਸ ਦਾ ਕੋਈ ਪ੍ਰਬੰਧ ਨਹੀਂ ਕੀਤਾ ਗਿਆ ਪਰ ਇਨ੍ਹਾਂ ਵੱਲੋਂ ਸੜਕ ਬਣਾਉਣੀ ਸ਼ੁਰੂ ਕਰ ਦਿੱਤੀ ਹੈ। ਜਿਸ ਕਾਰਨ ਉਨ੍ਹਾਂ ਨੇ ਮੰਗ ਕੀਤੀ ਹੈ ਕਿ ਪਹਿਲਾਂ ਪਾਣੀ ਦੇ ਨਿਕਾਸ ਦਾ ਪ੍ਰਬੰਧ ਕੀਤਾ ਜਾਵੇ ਅਤੇ ਸੜਕ ਨੂੰ ਸਹੀ ਢੰਗ ਨਾਲ ਬਣਾਇਆ ਜਾਵੇ।