ਅੰਮ੍ਰਿਤਸਰ: ਆਮ ਆਦਮੀ ਪਾਰਟੀ ਦੇ ਵਿਧਾਇਕ ਮੀਤ ਹੇਅਰ ਅੰਮ੍ਰਿਤਸਰ ਪਹੁੰਚੇ। ਇਸ ਮੌਕੇ ਉਨ੍ਹਾਂ ਪਾਰਟੀ 'ਚ ਸ਼ਾਮਲ ਹੋਣ ਵਾਲੇ ਲੋਕਾਂ ਦਾ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਹੀ ਅਕਾਲੀ ਦਲ ਅਤੇ ਕਾਂਗਰਸ ਖਿਲਾਫ਼ ਜਮ ਕੇ ਭੜਾਸ ਕੱਢੀ। ਉਨ੍ਹਾਂ ਨੇ ਕਿਹਾ ਹੈ ਕਿ ਬੀਤੇ 10 ਸਾਲ ਅਕਾਲੀ ਦਲ ਦਾ ਰਾਜ ਰਿਹਾ ਪਰ ਉਨ੍ਹਾਂ ਨੇ ਪੰਜਾਬ ਦੇ ਮੁੱਦਿਆਂ ਵੱਲ ਕੋਈ ਧਿਆਨ ਨਹੀਂ ਦਿੱਤਾ।ਵਿਧਾਇਕ ਮੀਤ ਹੇਅਰ ਨੇ ਕਿਹਾ ਹੈ ਕਿ ਅੰਮ੍ਰਿਤਸਰ 'ਚ ਇਕ ਪੁਲਿਸ ਕਰਮਚਾਰੀ ਆਪਣੀ ਧੀ ਦੀ ਇੱਜ਼ਤ ਬਚਾਉਂਦੇ ਹੋਏ ਆਪਣੀ ਜਾਨ ਗਵਾ ਬੈਠਾ ਸੀ ਇਸ ਉਤੇ ਵੀ ਕੋਈ ਠੋਸ ਕਾਰਵਾਈ ਨਹੀਂ ਹੋਈ।
ਅਗਾਮੀ ਚੋਣਾਂ 'ਚ ਲੋਕ 'ਆਪ' ਸਰਕਾਰ ਬਣਾਏਗੀ-ਮੀਤ ਹੇਅਰ ਵਿਧਾਇਕ ਮੀਤ ਹੇਅਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕਾਂ ਨਾਲ ਝੂਠੇ ਵਆਦੇ ਕਰਕੇ ਸਿਰਫ ਗੁੰਮਰਾਹ ਕੀਤਾ ਗਿਆ ਹੈ ਅਤੇ ਨਾਲ ਹੀ ਕਿਹਾ ਹੈ ਕਿ ਸ਼ਰਾਬ ਦੇ ਠੇਕੇ ਅਤੇ ਰੇਤ ਮਾਫ਼ੀਆ ਨੂੰ ਲੈ ਕੇ ਸਰਕਾਰ ਵੱਲੋਂ ਕੋਈ ਕਦਮ ਨਹੀਂ ਚੁੱਕਿਆ ਗਿਆ ਹੈ।
ਵਿਧਾਇਕ ਮੀਤ ਹੇਅਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਵਿਚ ਆਪ ਦੀ ਸਰਕਾਰ ਬਣਾਉ ਤਾਂ ਕਿ ਅਸੀਂ ਪੰਜਾਬ ਨੂੰ ਬਚਾ ਸਕੀਏ।ਉਨ੍ਹਾਂ ਨੇ ਕਿਹਾ ਹੈ ਕਿ ਦਿੱਲੀ ਦੇ ਵਿਚ ਕੇਜਰੀਵਾਲ ਦੀ ਸਰਕਾਰ ਲੋਕਾਂ ਨੂੰ ਹਰ ਸੰਭਵ ਮਦਦ ਦੇ ਰਹੀ ਹੈ।ਦਿੱਲੀ ਵਿਚ ਸਰਕਾਰ ਨੇ ਲੋਕਾਂ ਨੂੰ ਬੇਸ਼ਮਾਰ ਸਹੂਲਤਾਂ ਪ੍ਰਦਾਨ ਕੀਤੀਆ ਹਨ ਇਸ ਕਰਕੇ ਪੰਜਾਬ ਵਿਚ ਆਪ ਦੀ ਸਰਕਾਰ ਬਣਨ ਨਾਲ ਹੀ ਪੰਜਾਬ ਦਾ ਭਲਾ ਹੋ ਸਕਦਾ ਹੈ।
ਵਿਧਾਇਕ ਮੀਤ ਹੇਅਰ ਨੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਬਾਰੇ ਜਾਗਰੂਕ ਕਰਦੇ ਹੋਏ ਕਿਹਾ ਹੈ ਕਿ ਘਰੋਂ ਬਾਹਰ ਨਿਕਲਣ ਸਮੇਂ ਹਮੇਸ਼ਾ ਮਾਸਕ ਪਹਿਣ ਕੇ ਹੀ ਨਿਕਲੋ ਅਤੇ ਆਪਣੇ ਹੱਥਾਂ ਨੂੰ ਸਾਬਣ ਨਾਲ ਵਾਰ ਵਾਰ ਧੋਵੋ। ਉਨ੍ਹਾਂ ਕਿਹਾ ਹੈ ਕਿ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਸਾਨੂੰ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ:Unemployed Teachers ਯੂਨੀਅਨ ਦੇ ਆਗੂਆਂ ਨੇ CM ਦੀ ਰਿਹਾਇਸ਼ ਬਾਹਰ ਕੀਤੀ ਨਾਅਰੇਬਾਜ਼ੀ