ਅੰਮ੍ਰਿਤਸਰ: ਦੇਸ਼ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਤੋਂ ਲੋਕ ਪ੍ਰੇਸ਼ਾਨ ਹਨ। ਵੱਖ-ਵੱਖ ਰਾਜਨੀਤੀਕ ਪਾਰਟੀਆਂ ਤੇ ਆਮ ਲੋਕਾਂ ਵੱਲੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪ੍ਰਦਰਸ਼ਨਕਾਰੀਆਂ ਵੱਲੋਂ ਤੇਲ ਦੀਆਂ ਕੀਮਤਾਂ ਵਿੱਚ ਕਟੌਤੀ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
ਅੰਮ੍ਰਿਤਸਰ ਵਿੱਚ ਵੀ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਤੋਂ ਆਮ ਲੋਕਾਂ ਦਾ ਜੀਨਜੀਵਨ ਬਹੁਤ ਪ੍ਰਭਾਵਿਤ ਹੋ ਰਿਹਾ ਹੈ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਇਨ੍ਹਾਂ ਲੋਕਾਂ ਨੇ ਪੰਜਾਬ ਤੇ ਕੇਂਦਰ ਸਰਕਾਰ ‘ਤੇ ਤੇਲ ਦੀਆਂ ਕੀਮਤਾਂ ਨੂੰ ਲੈਕੇ ਨਿਸ਼ਾਨੇ ਸਾਧੇ, ਲੋਕਾਂ ਦਾ ਕਹਿਣਾ ਹੈ। ਕਿ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਨਾਲ ਮੰਤਰੀਆਂ, ਵਿਧਾਇਕਾਂ, ਸਾਂਸਦਾ ਜਾ ਫਿਰ ਹੋਰ ਵੀ ਲੀਡਰਾਂ ਨੂੰ ਕੋਈ ਫਰਕ ਨਹੀਂ ਪੈਂਦਾ, ਕਿਉਂਕਿ ਇਨ੍ਹਾਂ ਲੋਕਾਂ ਨੂੰ ਆਮ ਜਨਤਾ ਤੋਂ ਇੱਕਠੇ ਕੀਤੇ ਟੈਕਸ ਦੇ ਪੈਸਿਆ ਵਿੱਚੋਂ ਡੀਜ਼ਲ-ਪੈਟਰੋਲ ਮਿਲਦਾ ਹੈ।