ਅੰਮ੍ਰਿਤਸਰ: ਦੇਸ਼ ਵਿੱਚ ਲਗਾਤਾਰ ਹੀ ਪੈਟਰੋਲ ਦੀਆਂ ਕੀਮਤਾਂ ਸੱਤਵੇਂ ਅਸਮਾਨ 'ਤੇ ਪਹੁੰਚਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ ਉੱਥੇ ਹੀ ਬੀਤੇ ਸਮੇਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਦਾ ਟੈਕਸ ਘਟਾ ਕੇ ਦੱਸ ਰੁਪਏ ਦੀ ਰਾਹਤ ਆਮ ਲੋਕਾਂ ਨੂੰ ਦਿੱਤੀ ਗਈ ਸੀ। ਪਰ ਹੁਣ ਇੱਕ ਵਾਰ ਫਿਰ ਤੋਂ ਪੈਟਰੋਲ ਦੀਆਂ ਕੀਮਤਾਂ 100 ਤੋਂ ਪਾਰ ਹੋ ਗਈਆਂ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ 'ਚ ਨਜ਼ਰ ਨਹੀਂ ਆ ਰਹੇ। ਹਾਲਾਂਕਿ ਗੁਜਰਾਤ 'ਚ ਜਾ ਕੇ ਉਨ੍ਹਾਂ ਵੱਲੋਂ ਚੋਣ ਪ੍ਰਚਾਰ ਆਮ ਆਦਮੀ ਪਾਰਟੀ ਵਾਸਤੇ ਕੀਤਾ ਜਾ ਰਿਹਾ ਹੈ। ਲੋਕਾਂ ਨੂੰ ਨਵੀਂ ਸਰਕਾਰ ਤੋਂ ਬਹੁਤ ਸਾਰੀਆਂ ਉਮੀਦਾਂ ਹਨ ਲੇਕਿਨ ਲੋਕਾਂ ਦਾ ਪੰਜਾਬ ਸਰਕਾਰ ਨੂੰ ਇਹ ਵੀ ਕਹਿਣਾ ਹੈ।ਉਨ੍ਹਾਂ ਨੂੰ ਜ਼ਰੂਰ ਲੋਕਾਂ ਦਾ ਸਾਥ ਦੇਣਾ ਚਾਹੀਦਾ ਹੈ।
ਪੰਜਾਬ ਵਿੱਚ ਅੱਜ ਤੇਲ ਦੀ ਕੀਮਤ 103 ਰੁਪਏ ਪ੍ਰਤੀ ਲੀਟਰ ਦਰਜ ਕੀਤੀ ਗਈ ਹੈ ਜਿਸਨੂੰ ਲੈ ਕੇ ਆਮ ਲੋਕਾਂ ਦੀ ਗੱਲ ਕਰੀਏ ਤਾਂ ਉਨ੍ਹਾਂ ਦੇ ਮੱਥੇ ਉੱਤੇ ਜ਼ਰੂਰ ਤੇਲ ਦੀ ਕੀਮਤ ਵੇਖ ਕੇ ਪਸੀਨਾ ਆਉਂਦਾ ਹੋਇਆ ਨਜ਼ਰ ਆ ਰਿਹਾ ਹੈ ਉਥੇ ਹੀ ਆਮ ਲੋਕਾਂ ਦੀ ਗੱਲ ਕੀਤੀ ਜਾਵੇ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੋਲੋਂ ਸਾਨੂੰ ਬਹੁਤ ਸਾਰੀਆਂ ਉਮੀਦਾਂ ਹਨ।
ਇਨ੍ਹਾਂ ਨੂੰ ਉਸ ਉਮੀਦਾਂ ਤੇ ਖਰੇ ਉਤਰਨਾ ਚਾਹੀਦਾ ਹੈ ਹਾਲਾਂਕਿ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਤੇਲ ਦੀਆਂ ਕੀਮਤਾਂ ਘੱਟ ਹੋਣਗੀਆਂ ਤਾਂ ਹੀ ਲੋਕ ਆਪਣੀ ਜੇਬ ਕੁਝ ਪੈਸੇ ਬਚਾ ਸਕਣਗੇ ਉਥੇ ਹੀ ਇਕ ਹੋਰ ਪੈਟਰੋਲ ਪੰਪ ਤੇ ਤੇਲ ਪਾਉਣ ਵਾਸਤੇ ਆਏ ਵਿਅਕਤੀ ਦਾ ਕਹਿਣਾ ਹੈ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਦੇ ਵੈਟ ਘਟਾਏ ਗਏ ਸਨ ਜਿਸ ਤੋਂ ਬਾਅਦ ਦੱਸ ਰੁਪਏ ਦਾ ਫ਼ਰਕ ਜ਼ਰੂਰ ਨਜ਼ਰ ਆਇਆ ਸੀ ਲੇਕਿਨ ਇੱਕ ਵਾਰ ਫਿਰ ਤੋਂ ਹੁਣ ਤੇਲ 100 ਰੁਪਏ ਤੋਂ ਉੱਪਰ ਨਜ਼ਰ ਆ ਰਿਹਾ ਹੈ ਉੱਥੇ ਉਨ੍ਹਾਂ ਨੇ ਪੰਜਾਬ ਦੇ ਬਣੇ ਨਵੇਂ ਮੁੱਖ ਮੰਤਰੀ ਅੱਗੇ ਅਪੀਲ ਕੀਤੀ ਹੈ। ਜੇਕਰ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਲੋਕਾਂ ਦਾ ਟੈਕਸ ਛੱਡ ਕੇ ਤੇਲ ਸਸਤਾ ਕਰ ਸਕਦੇ ਹਨ ਤੇ ਉਨ੍ਹਾਂ ਨੂੰ ਵੀ ਜ਼ਰੂਰ ਇਸ ਉੱਤੇ ਧਿਆਨ ਦੇਣਾ ਚਾਹੀਦਾ ਹੈ।