ਪੰਜਾਬ

punjab

ETV Bharat / state

ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲੱਗੇਗੀ ਭਾਈ ਨਿਰਮਲ ਸਿੰਘ ਦੀ ਤਸਵੀਰ - ਕੇਂਦਰੀ ਅਜਾਇਬ ਘਰ

ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਭਾਈ ਨਿਰਮਲ ਸਿੰਘ ਦੀ ਫੋਟੋ ਲਾਈ ਜਾਵੇਗੀ।

ਭਾਈ ਨਿਰਮਲ ਸਿੰਘ
ਭਾਈ ਨਿਰਮਲ ਸਿੰਘ

By

Published : Apr 20, 2020, 8:19 PM IST

ਅੰਮ੍ਰਿਤਸਰ: ਪਿਛਲੇ ਦਿਨੀਂ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਅਕਾਲ ਚਲਾਣਾ ਕਰ ਗਏ ਸਨ, ਜਿਨ੍ਹਾਂ ਦੇ ਨਮਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਬਿਬੇਕਸਰ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਅੰਤਿਮ ਅਰਦਾਸ ਕੀਤੀ ਗਈ।

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਹਾਜ਼ਰ ਹੋਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਮੌਕੇ ਪਰਿਵਾਰ ਨਾਲ ਦੁੱਖ ਦਾ ਪਗਟਾਵਾ ਕੀਤਾ।

ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਭਾਈ ਨਿਰਮਲ ਸਿੰਘ ਦੀ ਫੋਟੋ ਲਾਈ ਜਾਵੇਗੀ ਅਤੇ ਉਨ੍ਹਾਂ ਦੀ ਯਾਦ ਵਿੱਚ ਵਧੀਆ ਯਾਦਗਾਰ ਬਣਾਉਣ ਲਈ ਕਰਫ਼ਿਊ ਤੋਂ ਬਾਅਦ ਵਿਚਾਰ ਕੀਤਾ ਜਾਵੇਗਾ।

ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਭਾਈ ਨਿਰਮਲ ਸਿੰਘ ਦੀ ਯਾਦ ਵਿੱਚ ਪਿੰਡ ਲੋਹੀਆ ਖ਼ਾਸ(ਜਲੰਧਰ) ਵਿਖੇ ਸਰਕਾਰੀ ਆਈਟੀਆਈ ਖੋਲ੍ਹੀ ਜਾਵੇਗੀ।

ABOUT THE AUTHOR

...view details