ਅੰਮ੍ਰਿਤਸਰ:ਸੱਚਖੰਡ ਸ੍ਰੀ ਦਰਬਾਰ ਸਾਹਿਬ (Sachkhand Sri Darbar Sahib) ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ (Central Sikh Museum) ਵਿੱਚ ਸਿੱਖ ਪੰਥ ਦੀਆਂ ਤਿੰਨ ਅਹਿਮ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ। ਇਨ੍ਹਾਂ ਸ਼ਖ਼ਸੀਅਤਾਂ ਵਿੱਚ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦ ਭਾਈ ਈਸ਼ਰ ਸਿੰਘ ਧਾਰੋਵਾਲੀ, ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਬਾਬਾ ਜਸਵੀਰ ਸਿੰਘ ਖਾਲਸਾ ਅਤੇ ਦਲਬਾਰ ਸਿੰਘ ਛੀਨੀਵਾਲ ਸ਼ਾਮਲ ਹਨ। ਤਸਵੀਰਾਂ ਤੋਂ ਪਰਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਹਟਾਇਆ।
ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ (Shiromani Committee President Bibi Jagir Kaur) ਨੇ ਕਿਹਾ ਕਿ ਕੁਝ ਸ਼ਖ਼ਸੀਅਤਾਂ ਆਪਣੇ ਜੀਵਨ ਦੌਰਾਨ ਕੌਮ ਅਤੇ ਸਮਾਜ ਲਈ ਵੱਡੇ ਕਾਰਜ ਕਰਕੇ ਜਾਂਦੀਆਂ ਹਨ, ਜਿਨ੍ਹਾਂ ਤੋਂ ਅਗਲੀਆਂ ਪੀੜੀਆਂ ਨੂੰ ਸਦਾ ਪ੍ਰੇਰਨਾ ਮਿਲਦੀ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਜਿੰਨ੍ਹਾਂ ਤਿੰਨ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈਆਂ ਗਈਆਂ ਹਨ ਅਤੇ ਉਨ੍ਹਾਂ ਦਾ ਜੀਵਨ ਵੀ ਪ੍ਰੇਰਨਾਮਈ ਹੈ।
ਕੇਂਦਰੀ ਸਿੱਖ ਅਜਾਇਬ ਘਰ ’ਚ 3 ਹੋਰ ਅਹਿਮ ਸ਼ਖ਼ਸੀਅਤਾਂ ਦੀਆਂ ਲਗਾਈਆਂ ਤਸਵੀਰਾਂ ਉਨ੍ਹਾਂ ਸ਼ਹੀਦ ਭਾਈ ਈਸ਼ਰ ਸਿੰਘ ਧਾਰੋਵਾਲੀ ਬਾਰੇ ਗੱਲ ਕਰਦਿਆਂ ਕਿਹਾ ਕਿ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਨੂੰ ਮਹੰਤਾਂ ਕੋਲੋਂ ਅਜ਼ਾਦ ਕਰਵਾਉਣ ਲਈ ਭਾਈ ਈਸ਼ਰ ਸਿੰਘ ਨੇ ਆਪਣੀ ਸ਼ਹਾਦਤ ਦੇ ਕੇ ਕੌਮ ਲਈ ਪੂਰਨੇ ਪਾਏ। ਉਨ੍ਹਾਂ ਕਿਹਾ ਕਿ ਸ੍ਰੀ ਨਨਕਾਣਾ ਸਾਹਿਬ ਸਾਕੇ ਦੌਰਾਨ ਸ਼ਹੀਦ ਹੋਏ ਸਿੰਘਾਂ ਦੀਆਂ ਸ਼ਹਾਦਤਾਂ ਨੇ ਕੌਮ ਨੂੰ ਨਵੀਂ ਊਰਜਾ ਦਿੱਤੀ ਅਤੇ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਪੰਥਕ ਹੱਥਾਂ ਵਿਚ ਆਇਆ। ਇਸ ਮੌਕੇ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਰਹੇ ਬਾਬਾ ਦਲਬਾਰ ਸਿੰਘ ਛੀਨੀਵਾਲ ਅਤੇ ਬਾਬਾ ਜਸਵੀਰ ਸਿੰਘ ਖਾਲਸਾ ਕਾਲਾਮਲ੍ਹਾ ਦੇ ਪੰਥਕ ਕਾਰਜਾਂ ਦੀ ਵੀ ਸ਼ਲਾਘਾ ਕੀਤੀ।
ਉਹਨਾਂ ਨੇ ਕਿਹਾ ਕਿ ਸਿੱਖ ਪੰਥ ਲਈ ਜੋ ਕਾਰਜ ਅਤੇ ਕੁਰਬਾਨੀਆਂ ਇਹਨਾਂ ਮਹਾਨ ਸਖਸ਼ੀਅਤਾਂ ਵੱਲੋਂ ਕੀਤੀਆਂ ਗਈਆਂ ਹਨ, ਉਹਨਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਅਤੇ ਰਹਿੰਦੀ ਦੁਨੀਆ ਤਕ ਸਿੱਖ ਕੌਮ ਅਤੇ ਆਉਣ ਵਾਲੀਆਂ ਪੀੜੀਆਂ ਇਹਨਾਂ ਦੀਆਂ ਸਹਾਦਤਾਂ ਨੂੰ ਯਾਦ ਰੱਖਣਗੀਆਂ।
ਇਹ ਵੀ ਪੜ੍ਹੋ:ਦੇਖੋ ਕਿਉਂ ਖਫ਼ਾ ਹੋਏ ਸੁਖਬੀਰ ਬਾਦਲ, ਸ਼ੁਰੂ ਹੁੰਦੇ ਹੀ ਛੱਡ ਭੱਜੇ ਪ੍ਰੈੱਸ ਕਾਨਫ਼ਰੰਸ...