ਅੰਮ੍ਰਿਤਸਰ: ਪੰਜਾਬ ਵਿਚ ਹੋਏ ਬਹਿਬਲ ਕਲਾਂ ਗੋਲੀਕਾਂਡ ਦੇ ਵਿਚ ਸ਼ਹੀਦ ਹੋਏ ਦੋ ਨੌਜਵਾਨ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਦੀ ਤਸਵੀਰ ਅੱਜ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਈ ਗਈ ਉੱਥੇ ਹੀ ਇਹ ਫੈਸਲਾ ਬੀਤੇ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਗਿਆ ਸੀ। ਹੁਣ ਇਸ ਨੂੰ ਪੂਰਾ ਕੀਤਾ ਗਿਆ ਹੈ।
ਇਸ ਮੌਕੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਦੇ ਨਾਂ ਨਾਲ ਕ੍ਰਿਸ਼ਨ ਭਗਵਾਨ ਸਿੰਘ ਦੇ ਪਿਤਾ ਅਤੇ ਗੁਰਜੀਤ ਸਿੰਘ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਰਹੇ। ਉਥੇ ਹੀ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਭੇਟ ਕਰ ਸਨਮਾਨਤ ਵੀ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਸਮੇਂ ਤੇ ਹੋਈ ਬਹਿਬਲ ਕਲਾਂ ਗੋਲੀ ਕਾਂਡ ਦੀਆਂ ਤਸਵੀਰਾਂ ਅੱਜ ਵੀ ਲੋਕਾਂ ਦੇ ਜ਼ਿਹਨ ਵਿੱਚ ਅਤੇ ਤਾਜ਼ੀਆਂ ਹਨ।
ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਉਨ੍ਹਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ 'ਚ ਲਗਾਈਆਂ ਗਈਆਂ ਹਨ ਉੱਥੇ ਹੀ ਇਸ ਮੌਕੇ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦਾ ਕਹਿਣਾ ਹੈ।ਅੱਜ ਕਰੀਬ 7 ਤਸਵੀਰਾਂ ਕੇਂਦਰੀ ਸਿੱਖ ਅਜਾਇਬਘਰ ਵਿੱਚ ਲਗਾਈਆਂ ਗਈਆਂ ਹਨ ਜੋ ਕਿ ਪੰਜਾਬੀਅਤ ਲਈ ਅਲੱਗ ਹੀ ਮਿਸਾਲ ਪੇਸ਼ ਕਰ ਕੇ ਪਰਮਾਤਮਾ ਦੇ ਚਰਨਾਂ ਚ ਜਾਂ ਬਿਰਾਜੇ ਹਨ।
ਕੇਂਦਰੀ ਸਿੱਖ ਅਜਾਇਬ ਘਰ 'ਚ ਬਹਿਬਲ ਕਲਾਂ ਗੋਲੀਕਾਂਡ ਦੇ ਸ਼ਹੀਦ ਹੋਏ ਨੌਜਵਾਨਾਂ ਦੀਆਂ ਲਗਾਈਆਂ ਤਸਵੀਰਾਂ ਉਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੱਲੋਂ ਪਹਿਲਾਂ ਹੀ ਫੈਸਲਾ ਲਿਤਾ ਗਿਆ ਸੀ ਕਿ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬਘਰ ਵਿੱਚ ਲਗਾਈ ਜਾਵੇਗੀ ਉਸ ਨੂੰ ਪੂਰਾ ਕਰਦੇ ਹੋਏ ਉਨ੍ਹਾਂ ਦੋਵਾਂ ਸ਼ਹੀਦਾਂ ਦੀਆਂ ਤਸਵੀਰਾਂ ਵੀ ਅੱਜ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈਆਂ ਗਈਆਂ ਹਨ ਉੱਥੇ ਉਨ੍ਹਾਂ ਦਾ ਕਹਿਣਾ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਰੇਕ ਉਸ ਮਹਾਂਪੁਰਸ਼ ਅਤੇ ਵਿਅਕਤੀ ਨੂੰ ਮਾਣ ਸਤਿਕਾਰ ਦਿੰਦੀ ਹੈ ਜਿਸ ਵੱਲੋਂ ਸਿੱਖ ਕੌਮ ਲਈ ਇਕ ਵਿਲੱਖਣ ਕੋਸ਼ਿਸ਼ ਕੀਤੀ ਗਈ ਹੋਵੇ। ਸਿੱਖੀ ਲਈ ਕੋਈ ਵੱਖਰਾ ਪ੍ਰਚਾਰ ਕੀਤਾ ਹੋਵੇ ਉੱਥੇ ਹੀ ਇਨ੍ਹਾਂ ਸਾਰਿਆਂ ਦੀਆਂ ਤਸਵੀਰਾਂ ਲਗਾ ਕੇ ਅਸੀਂ ਆਪਣੇ ਆਪ ਨੂੰ ਵਡਭਾਗਾ ਸਮਝ ਰਹੇ ਹਾਂ। ਸ਼੍ਰੋਮਣੀ ਕਮੇਟੀ ਅੱਗੇ ਵੀ ਭਵਿੱਖ ਵਿੱਚ ਜਿਨ੍ਹਾਂ ਨੇ ਸਿੱਖ ਕੌਮ ਲਈ ਵਧੀਆ ਉਪਰਾਲੇ ਕੀਤੇ ਹਨ ਉਨ੍ਹਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬਘਰ ਵਿੱਚ ਲਗਾਉਂਦੀ ਰਹੇਗੀ।
ਉੱਥੇ ਹੀ ਇਸ ਮੌਕੇ ਤੇ ਕ੍ਰਿਸ਼ਨ ਗੁਰਜੀਤ ਸਿੰਘ ਅਤੇ ਗੁਰਜੀਤ ਸਿੰਘ ਦੇ ਪਿਤਾ ਦਾ ਕਹਿਣਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੋ ਉਨ੍ਹਾਂ ਨੂੰ ਮਾਣ ਸਤਿਕਾਰ ਦਿੱਤਾ ਗਿਆ ਹੈ ਉਸ ਦੇ ਰਿਣੀ ਅਤੇ ਜੋ ਉਨ੍ਹਾਂ ਦੇ ਬੱਚਿਆਂ ਵੱਲੋਂ ਕੁਰਬਾਨੀ ਕੀਤੀ ਗਈ ਹੈ। ਉਸ ਨੂੰ ਵੀ ਉਹ ਕਦੇ ਭੁੱਲ ਨਹੀਂ ਸਕਦੇ ਅਤੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਮਾਣ ਹੈ ਕਿ ਉਨ੍ਹਾਂ ਦੇ ਬੱਚਿਆਂ ਨੇ ਸਿੱਖ ਕੌਮ ਲਈ ਆਪਣੀ ਜਾਨ ਕੁਰਬਾਨ ਕੀਤੀ ਹੈ।
ਇੱਥੇ ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਮੇਂ ਦੇ ਵਿਚ ਬਰਗਾੜੀ ਦੇ ਵਿਚ ਹੋਈ ਗੋਲ਼ੀਕਾਂਡ ਦੇ ਵਿੱਚ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਦੀ ਸ਼ਹਾਦਤ ਹੋਈ ਸੀ। ਜਿਸ ਤੋਂ ਬਾਅਦ ਇਹ ਮੁੱਦਾ ਕਾਫ਼ੀ ਗਰਮਾਉਂਦਾ ਹੋਇਆ ਨਜ਼ਰ ਆਇਆ ਸੀ। ਇਸੇ ਮੁੱਦੇ 'ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਮੇਸ਼ਾ ਹੀ ਆਪਣੇ ਆਪ ਨੂੰ ਬੇਕਸੂਰ ਦੱਸਿਆ ਜਾ ਰਿਹਾ ਹੈ। ਦੂਸਰੀਆਂ ਪਾਰਟੀਆਂ ਅਕਾਲੀ ਦਲ ਨੂੰ ਘੇਰਨ ਦਾ ਕੰਮ ਕਰਦੀਆਂ ਸਨ ਪਰ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਕ ਹੋਰ ਪਹਿਲਕਦਮੀ ਕੀਤੀ ਗਈ ਹੈ।
ਜਿਸ ਵਿਚ ਇਹ ਦੋਨਾਂ ਨੌਜਵਾਨਾਂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬਘਰ ਵਿਚ ਲਗਾਈਆਂ ਗਈਆਂ ਹਨ ਉੱਥੇ ਹੀ ਇਨ੍ਹਾਂ ਦੇ ਨਾਲ ਹੋਰ 5 ਸਿੱਖ ਪਤਵੰਤਿਆਂ ਦੀ ਤਸਵੀਰਾਂ ਕੇਂਦਰੀ ਸਿੱਖ ਅਜਾਇਬਘਰ ਵਿੱਚ ਲਗਾਈਆਂ ਗਈਆਂ ਹਨ। ਜਿਨ੍ਹਾਂ ਵੱਲੋਂ ਪੰਜਾਬ ਅਤੇ ਪੰਜਾਬੀਅਤ ਦਾ ਨਾਮ ਰੋਸ਼ਨ ਕਰਨ ਵਾਲੇ ਸਭ ਸੂਰਤ ਅਤੇ ਪੰਥ ਲਈ ਕੁਰਬਾਨੀ ਕੀਤੀ ਹੈ ਹੁਣ ਵੇਖਣਾ ਹੋਵੇਗਾ ਕਿ ਸ਼੍ਰੋਮਣੀ ਅਕਾਲੀ ਦਲ ਉੱਤੇ ਲੱਗੇ ਇਹ ਦਾਗ਼ ਨੂੰ ਕੀ ਕੇਂਦਰੀ ਸਿੱਖ ਅਜਾਇਬ ਘਰ 'ਚ ਲੱਗੀਆਂ ਤਸਵੀਰਾਂ ਧੋਂਦੀਆਂ ਹਨ। ਇਹ ਵੀ ਇੱਕ ਰਾਜਨੀਤਕ ਮੁੱਦਾ ਬਣ ਕੇ ਰਹਿ ਜਾਣਗੀਆਂ।
ਇਹ ਵੀ ਪੜ੍ਹੋ:-ਭਲਕੇ ਮੁੱਖ ਮੰਤਰੀ ਭਗਵੰਤ ਮਾਨ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਨਾਲ ਕਰਨਗੇ ਮੁਲਾਕਾਤ