ਪੰਜਾਬ

punjab

ETV Bharat / state

ਪੀਓ ਸਟਾਫ ਨੇ ਭਗੌੜਾ ਕਰਾਰ ਕਥਿਤ ਦੋਸ਼ੀ ਨੂੰ ਕੀਤਾ ਕਾਬੂ

ਸੀਨੀਅਰ ਪੁਲਿਸ ਕਪਤਾਨ ਅੰਮ੍ਰਿਤਸਰ ਦਿਹਾਤੀ ਧਰੁਵ ਦਹੀਆ (ਆਈ.ਪੀ.ਐਸ) ਦੇ ਦਿਸ਼ਾ ਨਿਰਦੇਸ਼ਾਂ ਹੇਠਾਂ ਇੰਚਾਰਜ ਪੀਓ ਸਟਾਫ ਵੱਲੋਂ ਮਾਣਯੋਗ ਅਦਾਲਤ ਵਲੋਂ ਭਗੌੜਾ ਕਰਾਰ ਕਥਿਤ ਦੋਸ਼ੀ ਨੂੰ ਕਾਬੂ ਕੀਤਾ ਗਿਆ ਹੈ।

ਤਸਵੀਰ
ਤਸਵੀਰ

By

Published : Mar 16, 2021, 2:23 PM IST

ਅੰਮ੍ਰਿਤਸਰ: ਸੀਨੀਅਰ ਪੁਲਿਸ ਕਪਤਾਨ ਅੰਮ੍ਰਿਤਸਰ ਦਿਹਾਤੀ ਧਰੁਵ ਦਹੀਆ (ਆਈ.ਪੀ.ਐਸ) ਦੇ ਦਿਸ਼ਾ ਨਿਰਦੇਸ਼ਾਂ ਹੇਠਾਂ ਇੰਚਾਰਜ ਪੀਓ ਸਟਾਫ ਵੱਲੋਂ ਮਾਣਯੋਗ ਅਦਾਲਤ ਵਲੋਂ ਭਗੌੜਾ ਕਰਾਰ ਕਥਿਤ ਮੁਲਜਮਾਂ ਨੂੰ ਕਾਬੂ ਕਰਨ ਲਈ ਛਾਪੇਮਾਰੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਇੰਚਾਰਜ ਪੀਓ ਸਟਾਫ ਨੇ ਇੱਕ ਕਥਿਤ ਮੁਲਜ਼ਮ ਨੂੰ ਕਾਬੂ ਕੀਤਾ ਗਿਆ ਹੈ।

ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਇੰਚਾਰਜ ਪੀ ਓ ਸਟਾਫ ਇੰਸਪੈਕਟਰ ਸਤਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਇੱਕ ਮਾਮਲੇ ਵਿੱਚ ਮਾਣਯੋਗ ਅਦਾਲਤ ਵੱਲੋਂ ਭਗੌੜਾ ਕਰਾਰ ਕਥਿਤ ਦੋਸ਼ੀ ਦਿਲਪ੍ਰੀਤ ਸਿੰਘ ਉਰਫ ਦਿਲਬਾਗ ਸਿੰਘ ਪੁੱਤਰ ਗੁਰਦਿਆਲ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਦੱਸ ਦਈਏ ਕਿ ਕਾਬੂ ਕੀਤਾ ਗਿਆ ਕਥਿਤ ਦੋਸ਼ੀ ਥਾਣਾ ਜੰਡਿਆਲਾ ਵਿੱਚ ਮੁਕੱਦਮਾ ਨੰਬਰ 226/17, ਅਪਰਾਧ 379,411 ਦੇ ਤਹਿਤ ਰਜਿਸਟਰ ਮਾਮਲੇ ’ਚ ਮਾਣਯੋਗ ਅਦਾਲਤ ਵੱਲੋਂ 4 ਜੁਲਾਈ 2019 ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ।

ਇਹ ਵੀ ਪੜੋ: ਕਰਜ਼ਈ ਕਿਸਾਨ ਵੱਲੋਂ ਖ਼ੁਦਕੁਸ਼ੀ

ਕਥਿਤ ਦੋਸ਼ੀ ਨੂੰ ਕੀਤਾ ਜੰਡਿਆਲਾ ਪੁਲਿਸ ਹਵਾਲੇ

ਕਾਬਿਲੇਗੌਰ ਹੈ ਕਿ ਪੁਲਿਸ ਅਧਿਕਾਰੀਆਂ ਨੇ ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ ਜਿਸਦੀ ਅਗਲੀ ਕਾਰਵਾਈ ਲਈ ਕਥਿਤ ਦੋਸ਼ੀ ਨੂੰ ਜੰਡਿਆਲਾ ਪੁਲਿਸ ਦੇ ਹਵਾਲ ਕਰ ਦਿੱਤਾ ਗਿਆ ਹੈ।

ABOUT THE AUTHOR

...view details