ਅੰਮ੍ਰਿਤਸਰ : ਵਿਸ਼ੇਸ਼ ਆਪ੍ਰੇਸ਼ਨ ਤਹਿਤ ਬੀਤੀ 18 ਮਾਰਚ ਤੋਂ ਲਗਾਤਾਰ ਅੱਜ ਤੱਕ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਖਿਲਾਫ ਕੀਤੀ ਜਾ ਰਹੀ ਕਾਰਵਾਈ ਦੌਰਾਨ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਪੰਜਾਬ ਪੁਲਿਸ ਬੇਹੱਦ ਮੁਸਤੈਦ ਨਜ਼ਰ ਆ ਰਹੀ ਹੈ। ਇਸੇ ਤਹਿਤ ਪੰਜਾਬ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਅਤੇ ਕਸਬਿਆਂ ਵਿੱਚ ਸੁਰੱਖਿਆ ਬਲਾਂ ਵਲੋਂ ਫਲੈਗ ਮਾਰਚ ਕੱਢ ਕੇ ਲੋਕਾਂ ਨੂੰ ਸੁਰੱਖਿਅਤ ਮਹਿਸੂਸ ਕਰਵਾਉਣ ਦੇ ਨਾਲ-ਨਾਲ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਦੀ ਅਪੀਲ ਕੀਤੀ ਜਾ ਰਹੀ ਹੈ। ਇਸਦੇ ਨਾਲ ਹੀ ਪੁਲਿਸ ਵੱਲੋਂ ਸੋਸ਼ਲ ਪੇਜਾਂ ਉਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਭੜਕਾਊ ਪੋਸਟ ਨੂੰ ਨਾ ਹੀ ਪਾਉਣ ਜਾ ਸ਼ੇਅਰ ਨਾ ਕਰਨ ਲਈ ਅਪੀਲ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਅਜਿਹਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।
ਕੇਂਦਰੀ ਸੁਰੱਖਿਆ ਬਲਾਂ ਅਤੇ ਪੰਜਾਬ ਪੁਲਿਸ ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ :ਇਸੇ ਕਾਰਵਾਈ ਤਹਿਤ ਅੰਮ੍ਰਿਤਸਰ ਦਿਹਾਤੀ ਦੇ ਕਸਬਾ ਜੰਡਿਆਲਾ ਵਿੱਚ ਵੀ ਐਸਪੀ ਅੰਮ੍ਰਿਤਸਰ ਦਿਹਾਤੀ ਮੈਡਮ ਜਸਵੰਤ ਕੌਰ ਦੀ ਦੇਖ-ਰੇਖ ਅਤੇ ਡੀਐਸਪੀ ਹੈੱਡ ਕੁਆਰਟਰ ਗੁਰਮੀਤ ਸਿੰਘ, ਡੀਐਸਪੀ ਜੰਡਿਆਲਾ ਗੁਰੂ ਕੁਲਦੀਪ ਸਿੰਘ ਅਤੇ ਐਸਐਚਓ ਮੁਖਤਿਆਰ ਸਿੰਘ ਦੀ ਅਗਵਾਈ ਹੇਠ ਕੇਂਦਰੀ ਸੁਰੱਖਿਆ ਬਲਾਂ ਅਤੇ ਪੰਜਾਬ ਪੁਲਿਸ ਦੇ ਜਵਾਨਾਂ ਨੇ ਫਲੈਗ ਮਾਰਚ ਕੱਢਿਆ। ਇਸ ਮੌਕੇ ਪੰਜਾਬ ਪੁਲਿਸ ਅਤੇ ਪੈਰਾ ਮਿਲਿਟਰੀ ਫੋਰਸ ਦੇ ਜਵਾਨ ਪੂਰੀ ਮੁਸਤੈਦ ਨਜ਼ਰ ਆਏ।
ਇਹ ਵੀ ਪੜ੍ਹੋ : Shiromani Akali Dal Amritsar : ਅੰਮ੍ਰਿਤਪਾਲ 'ਤੇ ਕਾਰਵਾਈ ਦੇ ਵਿਰੋਧ 'ਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਕੱਢਿਆ ਰੋਸ ਮਾਰਚ