ਪੰਜਾਬ

punjab

ETV Bharat / state

ਪੁਲਿਸ ਵੱਲੋਂ ਭਗੌੜਾ ਕਾਬੂ - ਮੁਲਜ਼ਮ ਦੀ ਗ੍ਰਿਫਤਾਰੀ

ਸੀਨੀਅਰ ਪੁਲਿਸ ਕਪਤਾਨ ਅੰਮ੍ਰਿਤਸਰ ਦਿਹਾਤੀ ਸ਼੍ਰੀ ਧਰੁਵ ਦਹੀਆ ਦੀ ਅਗਵਾਈ ਹੇਠ ਇੰਚਾਰਜ ਪੀਓ ਸਟਾਫ ਵਲੋਂ ਭਗੌੜਾ ਕਰਾਰ ਕਥਿਤ ਦੋਸ਼ੀ ਨੂੰ ਕਾਬੂ ਕੀਤੇ ਜਾਣ ਦੀ ਖਬਰ ਹੈ।ਪੀਓ ਸਟਾਫ ਇੰਸਪੈਕਟਰ ਸਤਪਾਲ ਸਿੰਘ ਨੇ ਦੱਸਿਆ ਕਿ ਮਾਣਯੋਗ ਅਦਾਲਤ ਵਲੋਂ ਭਗੌੜਾ ਕਰਾਰ ਕਥਿਤ ਮੁਲਜ਼ਮ ਸ਼ੀਤਲ ਸਿੰਘ ਪੁੱਤਰ ਹੀਰਾ ਸਿੰਘ ਵਾਸੀ ਬਾਸਰਕੇ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਖਿਲਾਫ ਥਾਣਾ ਰਾਜਾਸਾਂਸੀ ਵਿਖੇ ਮੁੱਕਦਮਾ ਨੰ 57 ਮਿਤੀ 12-05-2015 ਜੁਰਮ 420, 465, 467, 468, 471, 120-ਬੀ ਤਹਿਤ ਰਜਿਸਟਰ ਕੀਤਾ ਗਿਆ ਸੀ।

ਪੁਲਿਸ ਵੱਲੋਂ ਭਗੌੜਾ ਕਾਬੂ
ਪੁਲਿਸ ਵੱਲੋਂ ਭਗੌੜਾ ਕਾਬੂ

By

Published : Apr 3, 2021, 7:00 PM IST

ਅੰਮ੍ਰਿਤਸਰ :ਸੀਨੀਅਰ ਪੁਲਿਸ ਕਪਤਾਨ ਅੰਮ੍ਰਿਤਸਰ ਦਿਹਾਤੀ ਸ਼੍ਰੀ ਧਰੁਵ ਦਹੀਆ ਦੀ ਅਗਵਾਈ ਹੇਠ ਇੰਚਾਰਜ ਪੀਓ ਸਟਾਫ ਵੱਲੋਂ ਭਗੌੜਾ ਕਰਾਰ ਕਥਿਤ ਦੋਸ਼ੀ ਨੂੰ ਕਾਬੂ ਕੀਤੇ ਜਾਣ ਦੀ ਖਬਰ ਹੈ। ਪੀਓ ਸਟਾਫ ਇੰਸਪੈਕਟਰ ਸਤਪਾਲ ਸਿੰਘ ਨੇ ਦੱਸਿਆ ਕਿ ਅਦਾਲਤ ਵੱਲੋਂ ਭਗੌੜਾ ਕਰਾਰ ਕਥਿਤ ਦੋਸ਼ੀ ਸ਼ੀਤਲ ਸਿੰਘ ਪੁੱਤਰ ਹੀਰਾ ਸਿੰਘ ਵਾਸੀ ਬਾਸਰਕੇ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਖਿਲਾਫ ਥਾਣਾ ਰਾਜਾਸਾਂਸੀ ਵਿਖੇ ਮੁੱਕਦਮਾ ਨੰ 57 ਮਿਤੀ 12-05-2015 ਜੁਰਮ 420, 465, 467, 468, 471, 120-ਬੀ ਤਹਿਤ ਰਜਿਸਟਰ ਕੀਤਾ ਗਿਆ ਸੀ।

ਜਿਸ ਵਿੱਚ ਅਦਾਲਤ ਵੱਲੋਂ ਕਥਿਤ ਦੋਸ਼ੀ ਸ਼ੀਤਲ ਸਿੰਘ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ। ਇਸ ਤੋਂ ਇਲਾਵਾ ਕਥਿਤ ਦੋਸ਼ੀ ਸ਼ੀਤਲ ਸਿੰਘ ਥਾਣਾ ਡਵੀਜਨ ਨੰ. 01 ਪਠਾਨਕੋਟ ਵਿਖੇ ਦਰਜ ਮੁਕੱਦਮਾ ਨੰ: 104 ਮਿਤੀ 19-06-2020 ਜੁਰਮ 420, 406, 120 ਬੀ ਭ.ਦ ਵਿੱਚ ਲੋੜੀਂਦਾ ਸੀ।

ਥਾਣਾ ਡਵੀਜਨ ਨੰ. 01 ਪਠਾਨਕੋਟ ਨੂੰ ਮੁਲਜ਼ਮ ਦੀ ਗ੍ਰਿਫਤਾਰੀ ਬਾਰੇ ਜਾਣੂ ਕਰਵਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਨੂੰ ਅਗਲੀ ਤਫਤੀਸ਼ ਲਈ ਥਾਣਾ ਰਾਜਾਸਾਂਸੀ ਦੀ ਪੁੁਲਿਸ ਹਵਾਲੇ ਕਰ ਦਿੱਤਾ ਗਿਆ ਹੈ।

ABOUT THE AUTHOR

...view details