ਅੰਮ੍ਰਿਤਸਰ: ਪੁਲਿਸ ਨੇ ਜੇਲ 'ਚੋਂ ਨਸ਼ਾ ਸਪਲਾਈ ਕਰਨ ਵਾਲੇ ਤੇ ਨਾਲ ਦੇ ਕੈਦੀਆਂ ਨੂੰ ਨਸ਼ਾ ਦੇ ਕੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਕੋਲੋ paytm ਰਾਹੀਂ ਪੈਸੇ ਮੰਗਵਾਉਣ ਵਾਲੇ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਜੇਲ 'ਚ PAYTM ਰਾਹੀਂ ਨਸ਼ਾ ਤਸਕਰੀ ਕਰਨ ਵਾਲੇ ਗ੍ਰਿਫ਼ਤਾਰ - paytm
ਅੰਮ੍ਰਿਤਸਰ ਦੀ ਪੁਲਿਸ ਨੇ ਜੇਲ 'ਚ ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫ਼ਾਸ਼ ਕੀਤਾ ਹੈ। ਇਸ ਮਾਮਲੇ ਵਿੱਚ ਪੁਲਿਸ ਨੇ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਫ਼ੋਟੋ
ਇਸ ਬਾਰੇ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਅਨਗੜ੍ਹ ਇਲਾਕੇ ਦੇ ਨੇੜੇ ਨਾਕਾਬੰਦੀ ਕੀਤੀ ਹੋਈ ਸੀ, ਜਿਸ ਦੌਰਾਨ 3 ਵਿਅਕਤੀ ਐਕਟੀਵਾ 'ਤੇ ਸਵਾਰ ਪੁਲਿਸ ਨੂੰ ਵੇਖ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗੇ। ਇਸ ਤੋਂ ਬਾਅਦ ਜਦੋਂ ਪੁਲਿਸ ਨੇ ਉਨ੍ਹਾਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋ ਨਸ਼ੀਲੇ ਪਦਾਰਥ ਬਰਾਮਦ ਹੋਏ।