ਅਜਨਾਲਾ: ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ ਤਿੰਨ (3) ਮੈਂਬਰਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋ ਨਾਜਾਇਜ਼ ਅਸਲਾ ਵੀ ਬਰਾਮਦ ਕੀਤਾ ਹੈ। ਇਸ ਮੌਕੇ ਡੀ.ਐੱਸ.ਪੀ. ਅਜਨਾਲਾ ਵਿਪਨ ਕੁਮਾਰ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਦੱਸਿਆ ਕਿ ਪੁਲਿਸ ਨੇ ਮੁਲਜ਼ਮਾਂ ਤੋਂ 315 ਬੋਰ ਦੇ 2 ਪਿਸਤੌੌਲ, 2 ਜ਼ਿੰਦਾ ਕਾਰਤੂਸ ਅਤੇ ਚੋਰੀ ਦਾ ਮੋਟਕਸਾਈਕਲ ਬਰਾਮਦ ਕੀਤਾ ਹੈ, ਉਹਨਾਂ ਦੱਸਿਆ ਕਿ ਕਾਬੂ ਕੀਤਾ ਗਏ ਮੁਲਜ਼ਮਾਂ ਤੋ ਬਹੁਤ ਸਾਰੇ ਲੁੱਟਾਂ ਖੋਹਾਂ ਦੇ ਮਾਮਲੇ ਦਰਜ ਹਨ।
ਪੁਲਿਸ ਨੇ ਲੁੱਟ ਖੋਹ ਕਰਨ ਵਾਲੇ 3 ਮੁਲਜ਼ਮਾਂ ਕੀਤੇ ਕਾਬੂ, ਡੀਐੱਸਪੀ ਕੋਲੋ ਖੋਹੀ ਸੀ ਕਾਰ - ਫ਼ਰੀਦਕੋਟ ਵਿਖੇ ਮਾਮਲਾ ਵੀ ਦਰਜ
ਡੀ.ਐੱਸ.ਪੀ. ਵਿਪਨ ਕੁਮਾਰ ਨੇ ਦੱਸਿਆ ਕਿ ਫੜ੍ਹੇ ਗਏ ਮੁਲਜ਼ਮਾਂ ਨੇੇ ਥਾਣਾ ਘਰਿੰਡਾ ਵਿਖੇ ਚੌਂਕੀ ਇੰਚਾਰਜ਼ ਉੱਪਰ ਜਾਨਲੇਵਾ ਹਮਲਾ ਕਰਕੇ ਗੋਲੀ ਵੀ ਚਲਾਈ ਸੀ, ਉੱਥੇ ਹੀ ਉਨ੍ਹਾਂ ਦੱਸਿਆ ਮੁਲਜ਼ਮਾਂ ਨੇ ਫ਼ਰੀਦਕੋਟ ਦੇ ਇੱਕ ਡੀ.ਐੱਸ.ਪੀ. ਕੋਲੋ ਸੀਏਜ਼ ਕਾਰ ਵੀ ਖੋਈ ਗਈ ਸੀ, ਜਿਸ ਦੇ ਸੰਬੰਧ ਵਿੱਚ ਫ਼ਰੀਦਕੋਟ ਵਿਖੇ ਮਾਮਲਾ ਵੀ ਦਰਜ ਹੈ।
ਮੁਲਜ਼ਮਾਂ ਨੇ ਡੀ.ਐੱਸ.ਪੀ. ਕੋਲੋ ਖੋਹੀ ਸੀ ਕਾਰ
ਡੀ.ਐੱਸ.ਪੀ. ਵਿਪਨ ਕੁਮਾਰ ਨੇ ਦੱਸਿਆ ਕਿ ਫੜ੍ਹੇ ਗਏ ਮੁਲਜ਼ਮਾਂ ਨੇੇ ਥਾਣਾ ਘਰਿੰਡਾ ਵਿਖੇ ਚੌਂਕੀ ਇੰਚਾਰਜ਼ ਉੱਪਰ ਜਾਨਲੇਵਾ ਹਮਲਾ ਕਰਕੇ ਗੋਲੀ ਵੀ ਚਲਾਈ ਸੀ, ਉੱਥੇ ਹੀ ਉਨ੍ਹਾਂ ਦੱਸਿਆ ਮੁਲਜ਼ਮਾਂ ਨੇ ਫ਼ਰੀਦਕੋਟ ਦੇ ਇੱਕ ਡੀ.ਐੱਸ.ਪੀ. ਕੋਲੋ ਸੀਏਜ਼ ਕਾਰ ਵੀ ਖੋਈ ਗਈ ਸੀ, ਜਿਸ ਦੇ ਸੰਬੰਧ ਵਿੱਚ ਫ਼ਰੀਦਕੋਟ ਵਿਖੇ ਮਾਮਲਾ ਵੀ ਦਰਜ ਹੈ। ਡੀ.ਐੱਸ.ਪੀ. ਵਿਪਨ ਕੁਮਾਰ ਨੇ ਕਿਹਾ ਕਿ ਕਾਬੂ ਕੀਤੇ ਤਿੰਨਾਂ ਵਿਅਕਤੀਆਂ ਕੋਲੋ ਸਖ਼ਤੀ ਨਾਲ ਪੁਛਗਿੱਛ ਕੀਤੀ ਜਾ ਰਹੀ ਹੈ, ਤੇ ਇਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ ਤਾਂ ਜੋ ਹੋਰ ਵੀ ਖੁਲਾਸੇ ਹੋ ਸਕਣ।