ਪੰਜਾਬ

punjab

By

Published : May 1, 2021, 4:06 PM IST

ETV Bharat / state

ਪੁਲਿਸ ਨੇ 200 ਬੋਤਲਾਂ ਸ਼ਰਾਬ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ

ਪੁਲਿਸ ਅਧਿਕਾਰੀ ਦਿਲਬਾਗ ਸਿੰਘ ਦਾ ਕਹਿਣਾ ਹੈ ਕਿ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਵੱਲੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਜਿਸ ਵਿੱਚ ਨਸ਼ਾ ਤਸਕਰਾਂ ਅਤੇ ਖ਼ਾਸ ਤੋਰ ’ਤੇ ਜੋ ਦੇਸੀ ਸ਼ਰਾਬ ਬਣਾ ਰਹੇ ਹਨ ਉਨ੍ਹਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ। ਇਸੇ ਤਹਿਤ ਉਨ੍ਹਾਂ ਵੱਲੋ ਇੱਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਜਿਸ ਕੋਲੋਂ ਭਾਰੀ ਮਾਤਰਾ ’ਚ ਸ਼ਰਾਬ ਬਰਾਮਦ ਕੀਤੀ ਗਈ

ਪੁਲਿਸ ਨੇ 200 ਬੋਤਲਾਂ ਸ਼ਰਾਬ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ
ਪੁਲਿਸ ਨੇ 200 ਬੋਤਲਾਂ ਸ਼ਰਾਬ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ

ਅੰਮ੍ਰਿਤਸਰ: ਪੰਜਾਬ ਵਿੱਚ ਲਗਾਤਾਰ ਨਕਲੀ ਸ਼ਰਾਬ ਦੀਆਂ ਭੱਠੀਆਂ ਉੱਤੇ ਪੰਜਾਬ ਪੁਲਿਸ ਵੱਲੋਂ ਨਕੇਲ ਕੱਸੀ ਜਾ ਰਹੀ ਹੈ ਅਤੇ ਨਕਲੀ ਸ਼ਰਾਬ ਬਣਾਉਣ ਵਾਲੇ ਜਾਂ ਦੇਸੀ ਸਾਬਣ ਬਣਾਉਣ ਵਾਲੇ ਆਰੋਪੀਆਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਦਾ ਮਾਮਲਾ ਅੰਮ੍ਰਿਤਸਰ ਦੇ ਅੰਨਗੜ ਤੋਂ ਸਾਹਮਣੇ ਆਇਆ ਹੈ ਜਿੱਥੇ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਲ ਹੋਈ ਜਦੋਂ ਉਨ੍ਹਾਂ ਨੇ 200 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ।

ਪੁਲਿਸ ਵੱਲੋਂ ਕੀਤੀ ਜਾ ਰਹੀ ਹੈ ਕਾਰਵਾਈ

ਇਸ ਸਬੰਧ ਚ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਦਿਲਬਾਗ ਸਿੰਘ ਦਾ ਕਹਿਣਾ ਹੈ ਕਿ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਵੱਲੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਜਿਸ ਵਿੱਚ ਨਸ਼ਾ ਤਸਕਰਾਂ ਅਤੇ ਖ਼ਾਸ ਤੋਰ ’ਤੇ ਜੋ ਦੇਸੀ ਸ਼ਰਾਬ ਬਣਾ ਰਹੇ ਹਨ ਉਨ੍ਹਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ। ਇਸੇ ਤਹਿਤ ਉਨ੍ਹਾਂ ਵੱਲੋ ਇੱਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਜਿਸ ਕੋਲੋਂ ਭਾਰੀ ਮਾਤਰਾ ’ਚ ਸ਼ਰਾਬ ਬਰਾਮਦ ਕੀਤੀ ਗਈ

ਇਹ ਵੀ ਪੜੋ: 400 ਸਾਲਾ ਪ੍ਰਕਾਸ਼ ਦਿਹਾੜਾ ਦਰਬਾਰ ਸਾਹਿਬ 'ਚ ਸੰਗਤ ਅਥਾਹ ਸ਼ਰਧਾ ਨਾਲ ਮਨਾ ਰਹੀ

ਪੁਲਿਸ ਅਧਿਕਾਰੀ ਦਿਲਬਾਗ ਸਿੰਘ ਨੇ ਇਹ ਵੀ ਦੱਸਿਆ ਕਿ ਆਰੋਪੀ ਦੇ ਖਿਲਾਫ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ ਮੁਲਜ਼ਮ ਨੂੰ ਮਾਨਯੋਗ ਕੋਰਟ ਵਿੱਚ ਪੇਸ਼ ਕਰ ਇਸ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਕਿ ਇਸ ਕੋਲੋ ਹੋਰ ਵੀ ਖੁਲਾਸੇ ਹੋ ਸਕਣ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਉਹ ਇਸ ਤਰ੍ਹਾਂ ਦੇ ਤਸਕਰਾਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਕਰ ਰਹੇ ਹਨ ਤਾਂ ਜੋ ਪੰਜਾਬ ਚ ਦੇਸੀ ਸ਼ਰਾਬ ਦਾ ਜੋ ਨੈਕਸਸ ਚੱਲ ਰਿਹਾ ਹੈ ਉਸ ਨੂੰ ਤੋੜਿਆ ਜਾ ਸਕੇ।

ABOUT THE AUTHOR

...view details