ਅੰਮ੍ਰਿਤਸਰ: ਐਸਐਸਪੀ ਧਰੁਵ ਦਹੀਆ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡੀਐਸਪੀ ਅਜਨਾਲਾ ਵਿਪਨ ਕੁਮਾਰ ਦੀ ਅਗਵਾਈ 'ਚ ਪੁਲਸ ਵੱਲੋਂ ਨਸ਼ਿਆਂ ਖਿਲਾਫ ਮੁਹਿੰਮ ਵਿੱਢੀ ਹੈ। ਇਸ ਮੁਹਿੰਮ ਦੇ ਚੱਲਦਿਆਂ ਅਜਨਾਲਾ ਪੁਲਿਸ ਨੇ ਇੱਕ ਵਿਅਕਤੀ ਨੂੰ 90 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਉਸ ਖਿਲਾਫ਼ ਮੁਕੱਦਮਾ ਦਰਜ ਕੀਤਾ ਹੈ।
90 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ - 90 ਨਸ਼ੀਲੀਆਂ ਗੋਲੀਆਂ ਬਰਾਮਦ
ਅਜਨਾਲਾ ਪੁਲਿਸ ਨੇ ਗਸਤ ਦੌਰਾਨ ਪੈਦਲ ਜਾ ਰਹੇ ਇੱਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤੀ। ਤਲਾਸ਼ੀ ਦੌਰਾਨ 90 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ।
90 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਅਜਨਾਲਾ ਦੇ ਐਸਐਚਓ ਮੋਹਿਤ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਵੱਲੋਂ ਪਿੰਡ ਚਮਿਆਰੀ ਨਜਦੀਕ ਗਸਤ ਕੀਤੀ ਜਾ ਰਹੀ ਸੀ, ਜਿਸ ਦੌਰਾਨ ਉਨ੍ਹਾਂ ਨੂੰ ਪੈਦਲ ਜਾ ਰਹੇ ਇੱਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ। ਇਸ ਵਿਅਕਤੀ ਕੋਲੋਂ ਤਲਾਸ਼ੀ ਦੌਰਾਨ 90 ਨਸ਼ੀਲੀਆਂ ਗੋਲੀਆਂ ਬਰਾਮਦ ਹੋਇਆ। ਉਨ੍ਹਾਂ ਦੱਸਿਆ ਕਿ ਸ਼ੱਕੀ ਵਿਅਕਤੀ ਦੀ ਪਹਿਚਾਣ ਧਰਮਪਾਲ ਵਜੋਂ ਹੋਈ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਨਕਲੀ ਸ਼ਰਾਬ ਦੇ ਕਾਰੋਬਾਰੀਆਂ ਵਿਰੁੱਧ ਕੈਬਿਨੇਟ ਦੇ ਫ਼ੈਸਲੇ 'ਤੇ ਵਿਰੋਧੀਆਂ ਨੇ ਚੁੱਕੇ ਸਵਾਲ