ਅੰਮ੍ਰਿਤਸਰ :ਸੀਨੀਅਰ ਪੁਲਿਸ ਕਪਤਾਨ ਅੰਮ੍ਰਿਤਸਰ ਦਿਹਾਤੀ ਸ੍ਰੀ ਧਰੁਵ ਦਹੀਆ ਦੀਆਂ ਹਦਾਇਤਾਂ ਤੇ ਦਿਹਾਤੀ ਪੁਲਿਸ ਥਾਣਿਆਂ ਦੀ ਫੋਰਸ ਹਰਕਤ ਚ ਨਜ਼ਰ ਆ ਰਹੀ ਹੈ। ਜਾਣਕਾਰੀ ਅਨੁਸਾਰ ਨਸ਼ਿਆਂ ਖਿਲਾਫ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਕੰਬੋਅ ਦੀ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਣੇ ਇੱਕ ਕਥਿਤ ਮੁਲਜ਼ਮ ਨੂੰ ਕਾਬੂ ਕੀਤੇ ਜਾਣ ਦੀ ਖਬਰ ਹੈ।
ਸੀਨੀਅਰ ਪੁਲਿਸ ਕਪਤਾਨ ਅੰਮ੍ਰਿਤਸਰ ਦਿਹਾਤੀ ਵਲੋਂ ਮਿਲੀ ਜਾਣਕਾਰੀ ਅਨੁਸਾਰ ਡੀਐਸਪੀ ਹੈੱਡਕੁਆਰਟਰ ਬਲਦੇਵ ਸਿੰਘ ਦੀ ਅਗਵਾਈ ਵਿੱਚ ਐਸ.ਐਚ.ਓ ਥਾਣਾ ਕੰਬੋਅ ਇੰਸਪੈਕਟਰ ਯਾਦਵਿੰਦਰ ਸਿੰਘ ਨੇ ਗੁਪਤ ਸੂਚਨਾ ਦੇ ਅਧਾਰ ਤੇ ਲੋਹਾਰਕਾ ਕਲ੍ਹਾਂ ਤੋਂ ਕਥਿਤ ਮੁਲਜ਼ਮ ਦਿਲਰਾਜ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਮੱਲੂਨੰਗਲ ਨੂੰ 400 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਹੈ।