ਪੰਜਾਬ

punjab

ETV Bharat / state

ਪੁਲਿਸ ਨੇ ਚੋਰੀ ਦੇ 9 ਵਾਹਨਾਂ ਸਣੇ ਦੋ ਮੁਲਜ਼ਮਾਂ ਨੂੰ ਕੀਤਾ ਕਾਬੂ, 1 ਫਰਾਰ - ਦੋ ਕਥਿਤ ਮੁਲਜ਼ਮਾਂ

ਅੰਮ੍ਰਿਤਸਰ ਦਿਹਾਤੀ ਅਧੀਨ ਪੈਂਦੇ ਥਾਣਾ ਮਜੀਠਾ ਦੀ ਪੁਲਿਸ ਨੇ ਇਲਾਕੇ ਵਿੱਚ ਚੋਰੀਆਂ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ 2 ਨੌਜਵਾਨਾਂ ਨੂੰ ਕਾਬੂ ਕੀਤੇ ਹਨ ਫਿਲਹਾਲ ਇੱਕ ਅਜੇ ਫਰਾਰ ਹੈ। ਮਜੀਠਾ ਪੁਲਿਸ ਨੇ ਮੁਲਜ਼ਮਾਂ ਤੋਂ ਚੋਰੀ ਦੇ 8 ਮੋਟਰਸਾਈਕਲਾਂ ਅਤੇ 1 ਐਕਟਿਵਾ ਨੂੰ ਕਾਬੂ ਕੀਤਾ ਗਿਆ ਹੈ।

ਫ਼ੋਟੋ
ਫ਼ੋਟੋ

By

Published : May 23, 2021, 1:28 PM IST

ਅੰਮ੍ਰਿਤਸਰ: ਇੱਥੋਂ ਦੇ ਦਿਹਾਤੀ ਅਧੀਨ ਪੈਂਦੇ ਥਾਣਾ ਮਜੀਠਾ ਦੀ ਪੁਲਿਸ ਨੇ ਇਲਾਕੇ ਵਿੱਚ ਚੋਰੀਆਂ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ 2 ਨੌਜਵਾਨਾਂ ਨੂੰ ਕਾਬੂ ਕੀਤੇ ਹਨ ਫਿਲਹਾਲ ਇੱਕ ਅਜੇ ਫਰਾਰ ਹੈ। ਮਜੀਠਾ ਪੁਲਿਸ ਨੇ ਮੁਲਜ਼ਮਾਂ ਤੋਂ ਚੋਰੀ ਦੇ 8 ਮੋਟਰਸਾਈਕਲਾਂ ਅਤੇ 1 ਐਕਟਿਵਾ ਨੂੰ ਕਾਬੂ ਕੀਤਾ ਗਿਆ ਹੈ।

ਵੇਖੋ ਵੀਡੀਓ

ਐਸਐਚਓ ਸਰਵਣਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਬੀਤੇ ਕੁਝ ਦਿਨਾਂ ਤੋਂ ਚੋਰਾਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਉਸ ਵੇਲੇ ਭਾਰੀ ਸਫਲਤਾ ਮਿਲੀ, ਜਦ ਉਨ੍ਹਾਂ ਦੀ ਪੁਲਿਸ ਟੀਮ ਨੇ ਚੋਰੀ ਦੇ ਅੱਠ ਮੋਟਰਸਾਈਕਲਾਂ ਅਤੇ ਇੱਕ ਐਕਟਿਵਾ ਸਣੇ ਦੋ ਕਥਿਤ ਮੁਲਜਮਾਂ ਨੂੰ ਕਾਬੂ ਕੀਤਾ ਹੈ। ਜਿੰਨ੍ਹਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਇੱਕ ਨੌਜਵਾਨ ਫਿਲਹਾਲ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ, ਜਿਸ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ:35 ਪਿੰਡਾਂ ਦਾ ਇਲਾਜ਼ ਕਰਨ ਵਾਲਾ ਰੈੱਡ ਕਰਾਸ ਹਸਪਤਾਲ ਖੁਦ ਬਿਮਾਰ...

ਜ਼ਿਕਰਯੋਗ ਹੈ ਕਿ ਬੀਤੇ ਕੁਝ ਦਿਨ੍ਹਾਂ ਅੰਮ੍ਰਿਤਸਰ ਦਿਹਾਤੀ ਵਿੱਚ ਚੋਰੀ ਦੀਆਂ ਅਨੇਕਾਂ ਵਾਰਦਾਤਾਂ ਸਾਹਮਣੇ ਆਈਆਂ ਹਨ, ਜਿਸ ਕਾਰਨ ਲੋਕਾਂ ਵਿੱਚ ਪ੍ਰੇਸ਼ਾਨੀ ਦਾ ਮਾਹੌਲ ਬਣਿਆ ਹੋਇਆ ਹੈ, ਫਿਲਹਾਲ ਇਸ ਬਰਾਮਦਗੀ ਨਾਲ ਚਾਹੇ ਕੁਝ ਹੱਦ ਤੱਕ ਦੋਪਹੀਆ ਵਾਹਨ ਚੋਰਾਂ ਉੱਤੇ ਨਕੇਲ ਪਏਗੀ ਪਰ ਲਗਾਤਾਰ ਹੋ ਰਹੀਆਂ ਚੋਰੀਆਂ ਅਨੁਸਾਰ ਪੁਲਿਸ ਨੂੰ ਅਜਿਹੇ ਮੁਲਜਮਾਂ ਨੂੰ ਪਕੜਣ ਵਿੱਚ ਤੇਜ਼ੀ ਲਿਆਉਣ ਦੀ ਜਰੂਰਤ ਹੈ।

ABOUT THE AUTHOR

...view details