ਅੰਮ੍ਰਿਤਸਰ: ਸੂਬੇ ਵਿੱਚ ਲੁੱਟ ਖੋਹ ਅਤੇ ਅਪਰਾਧ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਅੰਮ੍ਰਿਤਸਰ ਵਿੱਚ ਅਣਪਛਾਤੇ ਨੰਬਰ ਤੋਂ ਇੱਕ ਉਦਯੋਗਪਤੀ ਤੋਂ ਫਿਰੌਤੀ ਦੀ ਮੰਗ ਕੀਤੀ ਗਈ ਹੈ। ਮੁਲਜ਼ਮਾਂ ਵੱਲੋਂ 5 ਕਰੋੜ ਫਿਰੌਤੀ ਦੀ ਮੰਗ ਕੀਤੀ ਗਈ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਫਿਰੌਤੀ ਮੰਗਣ ਵਾਲੇ 2 ਮੁਲਜ਼ਮ ਗ੍ਰਿਫਤਾਰ ਕੀਤੇ ਗਏ ਹਨ।ਕਾਬੂ ਕੀਤੇ ਗਏ ਮੁਲਜ਼ਮਾਂ ਤੋਂ ਹਥਿਆਰ ਅਤੇ ਇੱਕ ਗੱਡੀ ਬਰਾਮਦ ਕੀਤੀ ਗਈ ਹੈ। ਫਿਲਹਾਲ ਪੁਲਿਸ ਨੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਅੰਮ੍ਰਿਤਸਰ ਵਿੱਚ ਫਿਰੌਤੀ ਮੰਗਣ ਵਾਲੇ ਬੇਨਕਾਬ ਦਰਅਸਲ, ਅੰਮ੍ਰਿਤਸਰ ਦਾ ਇੱਕ ਇੰਡਸਟਰੀਲਿਸਟ ਰੋਹਿਤ ਸੱਭਰਵਾਲ ਚੰਡੀਗੜ੍ਹ ਜਾ ਰਿਹਾ ਸੀ, ਜਿੱਥੇ ਉਸ ਨੂੰ ਇੱਕ ਅਣਪਛਾਤੇ ਨੰਬਰ ਤੋਂ ਫਿਰੌਤੀ ਦੀ ਮੰਗ ਕੀਤੀ ਗਈ ਅਤੇ ਫਿਰੌਤੀ ਕੋਈ ਘੱਟ ਨਹੀਂ ਸਗੋਂ ਪੂਰੇ 5 ਕਰੋੜ ਦੀ ਸੀ, ਜਿਸ ਤੋਂ ਬਾਅਦ ਸ਼ਖ਼ਸ ਵੱਲੋਂ ਇਸ ਘਟਨਾ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ। ਪੁਲਿਸ ਵੱਲੋਂ ਇਸ ਮਾਮਲੇ ਨੂੰ ਸੁਲਝਾਉਣ ਲਈ ਪੁਲਿਸ ਦੀਆਂ ਟੀਮਾਂ ਬਣਾ ਕੇ ਛਾਪੇਮਾਰੀ ਕਰ ਫਿਰੌਤੀ ਮੰਗਣ ਵਾਲੇ ਨੌਜਵਾਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਦੇ ਡੀਸੀਪੀ ਡਿਟੈਕਟਿਵ ਜੁਗਰਾਜ ਸਿੰਘ ਨੇ ਦੱਸਿਆ ਕਿ ਰੋਹਿਤ ਸੱਭਰਵਾਲ ਦੀ ਸ਼ਿਕਾਇਤ ਤੋਂ ਬਾਅਦ ਪੰਜਾਬ ਪੁਲਿਸ ਦੇ ਤਕਨੀਕੀ ਅਤੇ ਖੁਫੀਆ ਸੂਤਰਾਂ ਦੀ ਮਦਦ ਨਾਲ ਇੱਕ ਜੁਆਇਨ ਟੀਮ ਬਣਾਈ ਗਈ ਸੀ, ਜਿਸ ਵਿੱਚ ਅੰਮ੍ਰਿਤਸਰ ਦੇ ਸੀਆਈਏ ਸਟਾਫ਼ ਦੇ ਅਧਿਕਾਰੀ, ਆਬਕਾਰੀ ਅਧਿਕਾਰੀ ਅਤੇ ਕਈ ਪੁਲਿਸ ਮੁਲਾਜ਼ਮ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਫਿਰੌਤੀ ਮੰਗਣ ਵਾਲੇ ਨੌਜਵਾਨਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਫਿਰੌਤੀ ਦੀ ਮੰਗ ਪੂਰੀ ਕੀਤੀ ਜਾਵੇਗੀ ਅਤੇ ਪਹਿਲਾਂ ਇੱਕ ਕਰੋੜ ਦੀ ਪ੍ਰੋਟੈਕਸ਼ਨ ਮਨੀ ਦੇਣ ਦਾ ਸਮਝੌਤਾ ਕੀਤਾ ਗਿਆ ਸੀ, ਜਿਸ ਨੂੰ ਲੈ ਕੇ ਮੁਲਜ਼ਮ ਉਸ ਥਾਂ 'ਤੇ ਪਹੁੰਚ ਗਏ, ਜਿੱਥੇ ਪੁਲਿਸ ਨੇ ਪਹਿਲਾਂ ਹੀ ਨਾਕਾਬੰਦੀ ਕੀਤੀ ਹੋਈ ਸੀ। ਇਸ ਚੱਲਦੇ ਹੀ ਜਿਉਂ ਹੀ ਨੌਜਵਾਨ ਫਿਰੌਤੀ ਦੀ ਰਕਮ ਲੈਣ ਆਏ ਤਾਂ ਪੁਲਿਸ ਵੱਲੋਂ ਮੁਲਜ਼ਮਾਂ ਨੂੰ ਮੌਕੇ 'ਤੇ ਕਾਬੂ ਕਰ ਲਿਆ ਗਿਆ।
ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਚਰਨਦੀਪ ਸਿੰਘ ਅਤੇ ਗਜੇਂਦਰ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ, ਜੋ ਅੱਜ ਕੱਲ੍ਹ ਚੰਡੀਗੜ੍ਹ ਵਿਖੇ ਰਹਿ ਰਹੇ ਸਨ ਅਤੇ ਉਨ੍ਹਾਂ ਵਿਰੁੱਧ ਸੰਗਰੂਰ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਸੀ ਅਤੇ ਇਹ ਜ਼ਮਾਨਤ 'ਤੇ ਆ ਗਏ ਸਨ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਤੈਅ ਤੱਕ ਪਹੁੰਚਣ ਦੇ ਲਈ ਹਰ ਐਂਗਲ ਤੋਂ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ:Ludhiana Blast: ਮੁਲਤਾਨੀ ਤੋਂ ਪੁੱਛਗਿੱਛ ਕਰਨ ਲਈ NIA ਦੀ ਟੀਮ ਜਾਵੇਗੀ ਜਰਮਨੀ