ਅੰਮ੍ਰਿਤਸਰ: ਬੀਤੇ ਕੱਲ ਅਜਨਾਲਾ ਨੇੜੇ ਭਾਰਤ-ਪਾਕਿ ਸਰਹੱਦ ਤੋਂ ਬੀਐਸਐਫ ਅਤੇ ਐਸਟੀਐਫ ਵੱਲੋਂ ਸਾਂਝੇ ਆਪ੍ਰੇਸ਼ਨ ਤਹਿਤ ਬੈਟਰੀ ਵਿੱਚ ਬੰਦ ਕਰਕੇ ਰੱਖੀ ਹੋਈ ਸੱਤ ਕਿੱਲੋ ਹੈਰੋਇਨ ਬਰਾਮਦ ਕੀਤੀ ਗਈ। ਉਸੇ ਮਾਮਲੇ ਵਿੱਚ ਅਜਨਾਲਾ ਪੁਲਿਸ ਵੱਲੋਂ ਹੁਣ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਕੋਲੋਂ ਪੰਦਰਾਂ ਲੱਖ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ। ਪੁਲਿਸ ਵੱਲੋਂ ਪਾਕਿਸਤਾਨ ਤੋਂ ਇਹ ਖ਼ੇਪ ਮੰਗਵਾਉਣ ਵਾਲੇ ਦੋ ਮੁਲਜ਼ਮਾਂ ਨੂੰ ਕਾਰ ਸਮੇਤ ਕਾਬੂ ਕੀਤਾ ਹੈ।
7 ਕਿੱਲੋ ਹੈਰੋਇਨ ਮਾਮਲੇ ’ਚ ਪੁਲਿਸ ਨੇ 15 ਲੱਖ ਡਰੱਗ ਮਨੀ ਸਣੇ 2 ਗ੍ਰਿਫ਼ਤਾਰ - ਪੰਦਰਾਂ ਲੱਖ ਡਰੱਗ ਮਨੀ
ਅਜਨਾਲਾ ਨੇੜੇ ਭਾਰਤ-ਪਾਕਿ ਸਰਹੱਦ ਤੋਂ ਬੀਐਸਐਫ ਅਤੇ ਐਸਟੀਐਫ ਵੱਲੋਂ ਸਾਂਝੇ ਆਪ੍ਰੇਸ਼ਨ ਤਹਿਤ ਬੈਟਰੀ ਵਿੱਚ ਬੰਦ ਕਰਕੇ ਰੱਖੀ ਹੋਈ ਸੱਤ ਕਿੱਲੋ ਹੈਰੋਇਨ ਬਰਾਮਦ ਕੀਤੀ ਗਈ।
ਤਸਵੀਰ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਜਨਾਲਾ ਦੇ ਡੀਐਸਪੀ ਵਿਪਨ ਕੁਮਾਰ ਨੇ ਦੱਸਿਆ ਕਿ ਬੀਤੇ ਦਿਨੀ ਬਰਾਮਦ ਹੋਈ ਹੈਰੋਇਨ ਦੇ ਮਾਮਲੇ ’ਚ ਪੁਲਿਸ ਵੱਲੋਂ ਪਾਕਿਸਤਾਨ ਤੋਂ ਇਹ ਖੇਪ ਮੰਗਵਾਉਣ ਵਾਲੇ ਵਿਸ਼ਾਲ ਸ਼ਰਮਾ ਪੁੱਤਰ ਰਮੇਸ਼ ਕੁਮਾਰ, ਪ੍ਰਭਜੀਤ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਤਰਨ ਤਾਰਨ ਨੂੰ ਕਾਬੂ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀਆਂ ਕੋਲੋਂ 15 ਲੱਖ ਡਰੱਗ ਮਨੀ ਸਹਿਤ ਚਾਰ ਮੋਬਾਈਲ ਫੋਨ, ਇਕ ਗੱਡੀ ਬਰਾਮਦ ਕੀਤੀ ਗਈ ਹੈ, ਜਿਨ੍ਹਾਂ ਨੂੰ ਅਦਾਲਤ ’ਚ ਪੇਸ਼ ਕਰ ਰਿਮਾਂਡ ਹਾਸਲ ਕਰਨ ਉਪਰੰਤ ਅਗਲੀ ਕਾਨੂੰਨੀ ਕਰਵਾਈ ਕੀਤੀ ਜਾਵੇਗੀ।