ਅੰਮ੍ਰਿਤਸਰ: ਸੂਬੇ ਭਰ ’ਚ ਪੁਲਿਸ ਪ੍ਰਸ਼ਾਸਨ ਵੱਲੋਂ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਪੁਲਿਸ ਵੱਲੋਂ ਵੱਖ ਵੱਖ ਥਾਵਾਂ ਤੇ ਨਾਕਾਬੰਦੀ ਕੀਤੀ ਜਾ ਰਹੀ ਹੈ ਨਾਲ ਹੀ ਇਸ ਦੌਰਾਨ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ। ਇਸੇ ਦੇ ਚੱਲਦੇ ਜ਼ਿਲ੍ਹੇ ਚ ਪੁਲਿਸ ਨੇ ਇੱਕ ਵਿਅਕਤੀ ਨੂੰ 32 ਬੋਰ ਪਿਸਤੌਲ, ਦੋ ਜਿੰਦਾ ਰੌਂਦ ਅਤੇ ਮੈਗਜ਼ੀਨ ਸਣੇ ਕਾਬੂ ਕੀਤਾ ਹੈ।
ਇੱਕ ਪਿਸਤੌਲ,ਦੋ ਜਿੰਦਾ ਰੌਂਦ ਸਣੇ ਇੱਕ ਵਿਅਕਤੀ ਪੁਲਿਸ ਅੜਿੱਕੇ ਪੁਲਿਸ ਨੇ ਕੀਤਾ ਮਾਮਲਾ ਦਰਜ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਜੈਪਾਲ ਸਿੰਘ ਐਸਐਚਓ ਖਿਲਚੀਆਂ ਨੇ ਦੱਸਿਆ ਕਿ ਸੁਰਿੰਦਰਪਾਲ ਧੋਗੜੀ ਡੀਐਸਪੀ ਬਾਬਾ ਬਕਾਲਾ ਦੀਆਂ ਹਦਾਇਤਾਂ ’ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਮੁੰਹਿਮ ਚਲਾਈ ਜਾ ਰਹੀ ਹੈ। ਇਸੇ ਦੇ ਤਹਿਤ ਖਿਲਚੀਆਂ ਪੁਲਿਸ ਨੇ ਇੱਕ ਸੂਚਨਾ ਦੇ ਅਧਾਰ ’ਤੇ ਪ੍ਰਭਜੀਤ ਸਿੰਘ ਨੂੰ ਧੂਲਕਾ ਫਾਟਕ ਤੋਂ ਇੱਕ ਨਾਕੇ ਦੌਰਾਨ ਕਾਬੂ ਕੀਤਾ। ਇਸ ਦੌਰਾਨ ਜਦੋਂ ਉਸਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਅਸਲਾ ਬਰਾਮਦ ਹੋਇਆ ਹੈ। ਇਸ ਤੋਂ ਇਲਾਵਾ ਪੁਲਿਸ ਨੂੰ ਉਕਤ ਵਿਅਕਤੀ ਕੋਲੋਂ ਦੋ ਜਿੰਦਾ ਰੌਂਦ ਤੇ ਮੈਗਜੀਨ ਵੀ ਬਰਾਮਦ ਹੋਇਆ ਹੈ। ਪੁਲਿਸ ਨੇ ਕਥਿਤ ਦੋਸ਼ੀ ਦੇ ਖਿਲਾਫ ਧਾਰਾ 25/54/59 ਆਰਮਜ ਐਕਟ ਤਹਿਤ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿਤੀ ਹੈ।
ਇਹ ਵੀ ਪੜੋ: ਕੋਰੋਨਾ ਨਿਯਮਾਂ ਦੀ ਉਲੰਘਣਾ ਦੇ ਮਾਮਲੇ 'ਚ 12 ਕਾਂਗਰਸੀ ਪੁਲਿਸ ਅੜਿਕੇ