ਅੰਮ੍ਰਿਤਸਰ: ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਇਸ ਨੂੰ ਲੈਕੇ ਸਰਕਾਰ ਵਲੋਂ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ। ਇਸ ਦੇ ਨਾਲ ਹੀ ਸਰਕਾਰ ਵਲੋਂ ਦੁਕਾਨਾਂ ਖੋਲ੍ਹਣ ਅਤੇ ਬੰਦ ਕਰਨ ਦਾ ਵੀ ਸਮਾਂ ਨਿਰਧਾਰਿਤ ਕੀਤਾ ਗਿਆ ਹੈ। ਅੰਮ੍ਰਿਤਸਰ 'ਚ ਵੱਧ ਰਹੇ ਕੋਰੋਨਾ ਮਾਮਲਿਆਂ ਨੂੰ ਠੱਲ੍ਹ ਪਾਉਣ ਲਈ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਪੁਲਿਸ ਵਲੋਂ ਇਲਾਕੇ ਵਿੱਚ ਸਖਤੀ ਵਰਤੀ ਜਾ ਰਹੀ ਹੈ ਪਰ ਬਾਵਜੂਦ ਇਸ ਦੇ ਜ਼ਿਆਦਾਤਰ ਦੁਕਾਨਦਾਰ ਪੰਜਾਬ ਸਰਕਾਰ ਵਲੋਂ ਮਿਲੀਆਂ ਹਦਾਇਤਾਂ ਤੋਂ ਬਾਅਦ ਵੀ ਦੁਕਾਨਾਂ ਖੋਲ੍ਹ ਕੇ ਰੱਖਦੇ ਹਨ। ਜਿਸ ਨੂੰ ਲੈਕੇ ਪੁਲਿਸ ਵਲੋਂ ਦੁਕਾਨਦਾਰਾਂ ਨੂੰ ਣਿਤਾਵਨੀ ਦਿੰਦਿਆਂ ਸ਼ਹਿਰ 'ਚ ਫਲੈਗ ਮਾਰਚ ਕੀਤਾ ਗਿਆ।
ਸਮੇਂ ਸਿਰ ਦੁਕਾਨਾਂ ਬੰਦ ਕਰਵਾਉਣ ਨੂੰ ਲੈਕੇ ਪੁਲਿਸ ਨੇ ਕੀਤਾ ਫਲੈਗ ਮਾਰਚ - ਸਰਕਾਰ ਵਲੋਂ ਸਖ਼ਤੀ ਵਰਤੀ ਜਾ ਰਹੀ
ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਲੈਕੇ ਸਰਕਾਰ ਸਖ਼ਤ ਹੈ। ਇਸ ਦੇ ਤਹਿਤ ਅੰਮ੍ਰਿਤਸਰ 'ਚ ਦੁਕਾਨਾਂ ਸਮੇਂ ਸਿਰ ਬੰਦ ਕਰਵਾਉਣ ਲਈ ਪੰਜਾਬ ਪੁਲਿਸ ਵਲੋਂ ਫਲੈਗ ਮਾਰਚ ਕੀਤਾ ਗਿਆ।
ਇਸ ਸਬੰਧੀ ਪੁਲਿਸ ਅਧਿਕਾਰੀ ਪ੍ਰਭਜੋਤ ਸਿੰਘ ਦਾ ਕਹਿਣਾ ਕਿ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਇਸ ਨੂੰ ਲੈਕੇ ਸਰਕਾਰ ਵਲੋਂ ਸਖ਼ਤੀ ਵਰਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਦੁਕਾਨਾਂ ਖੋਲ੍ਹਣ ਅਤੇ ਬੰਦ ਕਰਨ ਦਾ ਸਮਾਂ ਦਿੱਤਾ ਗਿਆ ਹੈ ਪਰ ਬਾਵਜੂਦ ਇਸਦੇ ਕਈ ਦੁਕਾਨਦਾਰ ਸਮੇਂ ਅਤੇ ਹਦਾਇਤਾਂ ਦੀ ਪਾਲਣਾ ਨਹੀਂ ਕਰਦੇ । ਉਨ੍ਹਾਂ ਦਾ ਕਹਿਣਾ ਕਿ ਦੁਕਾਨਦਾਰਾਂ ਨੂੰ ਉਨ੍ਹਾਂ ਵਲੋਂ ਹਦਾਇਤ ਕੀਤੀ ਜਾਂਦੀ ਹੈ ਕਿ ਜੇਕਰ ਸਰਕਰ ਦੇ ਹੁਕਮਾਂ ਦੀ ਪਾਲਣਾ ਯਕੀਨੀ ਨਾ ਬਣਾਈ ਗਈ ਤਾਂ ਉਨ੍ਹਾਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ:ਜਾਣੋ ਕੀ ਹੈ ਨਵਾਂ ਜਿਲ੍ਹਾਂ ਬਣੇ ਮਾਲੇਰਕੋਟਲਾ ਦਾ ਇਤਿਹਾਸ